Advertisement
ਪਿੰਡ ਭੋਈਆ ਵਿੱਚ ਗੁਰਦੁਆਰੇ ਦੀ ਗੋਲਕ ਤੋੜ ਕੇ ਪੈਸੇ ਚੋਰੀ ਕਰਨ ਅਤੇ ਚੋਰ ਵੱਲੋਂ ਗੁਰੂ ਘਰ ਅੰਦਰ ਜੁੱਤੀਆਂ ਸਣੇ ਦਾਖ਼ਲ ਹੋਣ ਦੀ ਘਟਨਾ ਸਾਹਮਣੇ ਆਈ ਹੈ। ਸਰਪੰਚ ਗੁਰਦਿਆਲ ਸਿੰਘ, ਅਵਤਾਰ ਸਿੰਘ, ਜਸਵੰਤ ਸਿੰਘ, ਕਸ਼ਮੀਰ ਸਿੰਘ, ਗੁਰਪ੍ਰੀਤ ਸਿੰਘ, ਰਣਧੀਰ ਸਿੰਘ, ਅਜੀਤ ਸਿੰਘ, ਗੁਰਿੰਦਰ ਸਿੰਘ ਨੇ ਦੱਸਿਆ ਬੀਤੀ ਰਾਤ ਪਿੰਡ ਦੇ ਹੀ ਇੱਕ ਵਿਅਕਤੀ ਵੱਲੋਂ ਗੁਰਦੁਆਰੇ ਦੀ ਕੰਧ ਟੱਪ ਕੇ ਬਾਰੀ ਤੋੜ ਕੇ ਜੁੱਤੀਆਂ ਸਣੇ ਗੁਰਦੁਆਰੇ ਵਿੱਚ ਦਾਖ਼ਲ ਹੋ ਕਿ ਗੋਲਕ ਤੋੜ ਕੇ ਪੈਸੇ ਚੋਰੀ ਕਰ ਲਏ। ਸੀ ਸੀ ਟੀ ਵੀ ਕੈਮਰਿਆਂ ਦੀ ਮਦਦ ਨਾਲ ਚੋਰ ਦੀ ਪਛਾਣ ਕਰ ਲਈ ਹੈ। ਉਸ ਨੂੰ ਚੌਕੀ ਫਤਿਆਬਾਦ ਦੀ ਪੁਲੀਸ ਹਵਾਲੇ ਕਰ ਦਿੱਤਾ ਗਿਆ ਹੈ। ਪਿੰਡ ਵਾਸੀਆਂ ਨੇ ਮੁਲਜ਼ਮ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। ਡੀ ਐੱਸ ਪੀ ਹਰਿੰਦਰ ਸਿੰਘ ਨੇ ਦੱਸਿਆ ਕਿ ਪਿੰਡ ਵਾਲਿਆ ਵੱਲੋਂ ਕਾਬੂ ਕੀਤੇ ਗਏ ਚੋਰ ਦੀ ਪਛਾਣ ਗੁਰਨਾਮ ਸਿੰਘ ਵਾਸੀ ਭੋਈਆ ਵਜੋਂ ਹੋਈ ਹੈ। ਮੁਲਜ਼ਮ ਖਿਲਾਫ਼ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ।
Advertisement
Advertisement
×

