Gurjeet Singh Aujla ਨੇ ਅੰਮ੍ਰਿਤਸਰ ’ਚ ਕੈਂਸਰ, ਪ੍ਰਦੂਸ਼ਣ ਅਤੇ ਭ੍ਰਿਸ਼ਟਾਚਾਰ ’ਤੇ ਚਿੰਤਾ ਪ੍ਰਗਟਾਈ
ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ ਵਿੱਚ ਤੇਜ਼ੀ ਨਾਲ ਵੱਧ ਰਹੇ ਕੈਂਸਰ ਦੇ ਮਾਮਲਿਆਂ ਨੂੰ ਲੈ ਕੇ ਚਿੰਤਾ ਪ੍ਰਗਟਾਉਂਦਿਆਂ ਕਿਹਾ ਕਿ ਇਹ ਸਿਰਫ਼ ਸਿਹਤ ਸੰਕਟ ਨਹੀਂ, ਸਗੋਂ ਪੂਰੇ ਸਿਸਟਮ ਦੀ ਨਾਕਾਮੀ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਕੈਂਸਰ ਦੇ...
ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ ਵਿੱਚ ਤੇਜ਼ੀ ਨਾਲ ਵੱਧ ਰਹੇ ਕੈਂਸਰ ਦੇ ਮਾਮਲਿਆਂ ਨੂੰ ਲੈ ਕੇ ਚਿੰਤਾ ਪ੍ਰਗਟਾਉਂਦਿਆਂ ਕਿਹਾ ਕਿ ਇਹ ਸਿਰਫ਼ ਸਿਹਤ ਸੰਕਟ ਨਹੀਂ, ਸਗੋਂ ਪੂਰੇ ਸਿਸਟਮ ਦੀ ਨਾਕਾਮੀ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਕੈਂਸਰ ਦੇ ਵਧਦੇ ਮਾਮਲਿਆਂ ਦੇ ਪਿੱਛੇ ਮੁੱਖ ਕਾਰਨ ਕੀਟਨਾਸ਼ਕਾਂ ਦੀ ਬੇਤਹਾਸਾ ਵਰਤੋਂ, ਖਾਦ ਪਦਾਰਥਾਂ ਵਿੱਚ ਮਿਲਾਵਟ ਅਤੇ ਪਾਣੀ ਵਿੱਚ ਯੂਰੇਨੀਅਮ ਅਤੇ ਹੋਰ ਜ਼ਹਿਰੀਲੇ ਤੱਤਾਂ ਦੀ ਵੱਧ ਰਹੀ ਮਾਤਰਾ ਹੈ। ਉਨ੍ਹਾਂ ਕਿਹਾ ਕਿ ਤੁੰਗ ਢਾਬ ਡਰੇਨ ਦਾ ਮੁੱਦਾ ਉਹ ਪਿਛਲੇ 8 ਸਾਲਾਂ ਤੋਂ ਲਗਾਤਾਰ ਉਠਾਉਂਦੇ ਆ ਰਹੇ ਹਨ, ਪਰ ਅਜੇ ਤੱਕ ਕੋਈ ਯੋਗ ਹੱਲ ਨਹੀਂ ਨਿਕਲਿਆ। ਉਨ੍ਹਾਂ ਦੱਸਿਆ ਕਿ ਮਾਨਾਵਾਲਾ ਵਿੱਚ ਨਵੀਂ ਡਰੇਨ ਬਣ ਰਹੀ ਹੈ, ਪਰ ਉੱਥੇ ਵੀ ਦੂਸ਼ਿਤ ਪਾਣੀ ਚਲ ਰਿਹਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਜੇ ਖਾਧ ਪਦਾਰਥਾਂ ਵਿੱਚ ਮਿਲਾਵਟ ਲਈ ਫੂਡ ਸੇਫਟੀ ਵਿਭਾਗ ਅਤੇ ਪ੍ਰਦੂਸ਼ਣ ਵਧਣ ਲਈ ਪ੍ਰਦੂਸ਼ਣ ਰੋਕਥਾਮ ਵਿਭਾਗ ਜ਼ਿੰਮੇਵਾਰ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਧਿਕਾਰੀਆਂ ਅਤੇ ਪ੍ਰਸ਼ਾਸਨ ਤੋਂ ਸਵਾਲ ਕਰਨ। ਉਨ੍ਹਾਂ ਅੰਮ੍ਰਿਤਸਰ ਦੇ ਦਬੁਰਜੀ, ਟਾਂਗਰਾ ਅਤੇ ਹੋਰ ਪੁਲਾਂ ਦਾ ਮਸਲਾ ਉਠਾਉਂਦੇ ਹੋਏ ਦੋਸ਼ ਲਾਇਆ ਕਿ ਇਨ੍ਹਾਂ ਪ੍ਰਾਜੈਕਟਾਂ ਵਿੱਚ ਵੱਡੇ ਪੱਧਰ ’ਤੇ ਭ੍ਰਿਸ਼ਟਾਚਾਰ ਹੋਇਆ ਹੈ। ਉਨ੍ਹਾਂ ਕਿਹਾ ਕਿ ਲਾਲਜੀਤ ਸਿੰਘ ਭੁੱਲਰ ਦੀ ਗ੍ਰਿਫ਼ਤਾਰੀ ਹੋ ਚੁੱਕੀ ਹੈ, ਪਰ ਇਸ ਦੇ ਬਾਵਜੂਦ ਅਜੇ ਤੱਕ ਉਸ ਦਾ ਮੋਬਾਈਲ ਫੋਨ ਅਤੇ ਸਿਮ ਕਾਰਡ ਬਰਾਮਦ ਨਹੀਂ ਹੋ ਸਕਿਆ।

