DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਗੁਰਜੀਤ ਔਜਲਾ ਵੱਲੋਂ PT Usha ਨਾਲ ਮੁਲਾਕਾਤ

ਵਾਲੀਬਾਲ ਖਿਡਾਰੀ ਜਸਕਰਨ ਸਿੰਘ ਦੀ ਕੈਂਪ ਵਿੱਚ ਚੋਣ ਨਾ ਹੋਣ ’ਤੇ ਚਿੰਤਾ ਜਤਾਈ

  • fb
  • twitter
  • whatsapp
  • whatsapp
featured-img featured-img
ਪੀ ਟੀ ਊਸ਼ਾ ਨੂੰ ਮੰਗ ਪੱਤਰ ਦਿੰਦੇ ਹੋਏ ਗੁਰਜੀਤ ਸਿੰਘ ਔਜਲਾ।
Advertisement

ਸੰਸਦ ਮੈਂਬਰ ਅਤੇ ਪੰਜਾਬ ਵਾਲੀਬਾਲ ਐਸੋਸੀਏਸ਼ਨ ਦੇ ਪ੍ਰਧਾਨ ਗੁਰਜੀਤ ਸਿੰਘ ਔਜਲਾ ਨੇ ਅੱਜ ਭਾਰਤੀ ਓਲੰਪਿਕ ਐਸੋਸੀਏਸ਼ਨ ਦੀ ਪ੍ਰਧਾਨ ਡਾ. ਪੀ ਟੀ ਊਸ਼ਾ ਨਾਲ ਮੁਲਾਕਾਤ ਕਰਦਿਆਂ ਪੰਜਾਬ ਦੇ ਉਭਰਦੇ ਵਾਲੀਬਾਲ ਖਿਡਾਰੀ ਜਸਕਰਨ ਸਿੰਘ ਨਾਲ ਹੋਈ ਕਥਿਤ ਬੇਇਨਸਾਫੀ ਦਾ ਮੁੱਦਾ ਚੁੱਕਿਆ। ਔਜਲਾ ਨੇ ਪੱਤਰ ਸੌਂਪ ਕੇ ਜਸਕਰਨ ਸਿੰਘ ਨੂੰ ਭਾਰਤੀ ਸੀਨੀਅਰ ਟੀਮ ਦੇ ਸਿਖਲਾਈ ਕੈਂਪ ਤੋਂ ਬਾਹਰ ਰੱਖੇ ਜਾਣ ’ਤੇ ਨਿਰਾਸ਼ਾ ਜ਼ਾਹਿਰ ਕੀਤੀ ਅਤੇ ਮਾਮਲੇ ਵਿੱਚ ਨਿੱਜੀ ਦਖ਼ਲ ਦੀ ਮੰਗ ਕੀਤੀ।

ਪੱਤਰ ਵਿੱਚ ਔਜਲਾ ਨੇ ਦੱਸਿਆ ਕਿ ਅੰਮ੍ਰਿਤਸਰ ਦੇ ਰਹਿਣ ਵਾਲੇ ਜਸਕਰਨ ਸਿੰਘ ਨੇ ਵਾਰਾਣਸੀ ਵਿੱਚ ਹੋਈ ਸੀਨੀਅਰ ਨੈਸ਼ਨਲ ਵਾਲੀਬਾਲ ਚੈਂਪੀਅਨਸ਼ਿਪ-2026 ਦੌਰਾਨ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਰਵੋਤਮ ਖਿਡਾਰੀ ਦਾ ਸਨਮਾਨ ਹਾਸਲ ਕੀਤਾ ਸੀ। ਇਸ ਦੇ ਬਾਵਜੂਦ ਕੈਂਪ ਵਿੱਚ ਜਗ੍ਹਾ ਨਾ ਮਿਲਣ ਕਾਰਨ ਖਿਡਾਰੀਆਂ ਅਤੇ ਕੋਚਾਂ ਵਿੱਚ ਭਾਰੀ ਰੋਸ ਹੈ। ਉਨ੍ਹਾਂ ਕਿਹਾ ਕਿ ਰਾਸ਼ਟਰੀ ਪੱਧਰ ਉੱਤੇ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲਿਆਂ ਨੂੰ ਬਾਹਰ ਰੱਖਣਾ ਅਤੇ ਘੱਟ ਉਪਲਬਧੀਆਂ ਵਾਲੇ ਖਿਡਾਰੀਆਂ ਨੂੰ ਮੌਕਾ ਦੇਣਾ ਚੋਣ ਪ੍ਰਣਾਲੀ ਦੀ ਨਿਰਪੱਖਤਾ ਉੱਤੇ ਸਵਾਲ ਖੜ੍ਹੇ ਕਰਦਾ ਹੈ। ਖੇਡਾਂ ਵਿੱਚ ਸਿਰਫ਼ ਪ੍ਰਤਿਭਾ ਨੂੰ ਹੀ ਤਰਜੀਹ ਮਿਲਣੀ ਚਾਹੀਦੀ ਹੈ।

Advertisement

ਉਨ੍ਹਾਂ ਇੱਕ ਹੋਰ ਅਹਿਮ ਮੁੱਦੇ ਵੱਲ ਧਿਆਨ ਦਿਵਾਉਂਦਿਆਂ ਕਿਹਾ ਕਿ ਦੇਸ਼ ਨੂੰ ਨਾਮਵਰ ਖਿਡਾਰੀ ਅਤੇ ਕੋਚ ਦੇਣ ਦੇ ਬਾਵਜੂਦ ਪੰਜਾਬ ਨੂੰ ਰਾਸ਼ਟਰੀ ਵਾਲੀਬਾਲ ਦੀਆਂ ਚੋਣ ਕਮੇਟੀਆਂ, ਕੋਚਿੰਗ ਢਾਂਚਿਆਂ ਅਤੇ ਪ੍ਰਸ਼ਾਸਨਿਕ ਸੰਸਥਾਵਾਂ ਵਿੱਚ ਯੋਗ ਨੁਮਾਇੰਦਗੀ ਨਹੀਂ ਮਿਲ ਰਹੀ। ਸੂਬੇ ਦੀ ਇਹ ਲਗਾਤਾਰ ਅਣਦੇਖੀ ਬਹੁਤ ਚਿੰਤਾਜਨਕ ਹੈ। ਉਨ੍ਹਾਂ ਅਪੀਲ ਕੀਤੀ ਕਿ ਜਸਕਰਨ ਸਿੰਘ ਦੇ ਮਾਮਲੇ ਦੀ ਨਿਰਪੱਖ ਸਮੀਖਿਆ ਕੀਤੀ ਜਾਵੇ ਅਤੇ ਭਵਿੱਖ ਵਿੱਚ ਚੋਣ ਦਾ ਅਧਾਰ ਸਿਰਫ਼ ਖੇਡ ਉੱਤਮਤਾ ਨੂੰ ਬਣਾਇਆ ਜਾਵੇ। ਇਸ ਦੇ ਨਾਲ ਹੀ ਰਾਸ਼ਟਰੀ ਬੋਰਡਾਂ ਅਤੇ ਕਮੇਟੀਆਂ ਵਿੱਚ ਪੰਜਾਬ ਨੂੰ ਅਰਥਪੂਰਨ ਹਿੱਸੇਦਾਰੀ ਦਿੱਤੀ ਜਾਵੇ ਕਿਉਂਕਿ ਪੰਜਾਬ ਦੇ ਖਿਡਾਰੀਆਂ ਨੇ ਹਮੇਸ਼ਾ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ।

Advertisement

Advertisement
×