ਰਿਆੜਕੀ ਕਾਲਜ ’ਚ ਗੁਰਮਤਿ ਕੈਂਪ
ਬਾਬਾ ਆਇਆ ਸਿੰਘ ਰਿਆੜਕੀ ਕਾਲਜ ਤੁਗਲਵਾਲਾ ਵਿੱਚ 35ਵਾਂ ਗਿਆਨੀ ਮੇਵਾ ਸਿੰਘ ਯਾਦਗਾਰੀ ਗੁਰਮਤਿ ਕੈਂਪ ਲਾਇਆ ਗਿਆ। ਗੁਰਮਤਿ ਕੈਂਪਾਂ ਦੇ ਮੁੱਖ ਪ੍ਰਬੰਧਕ ਕਾਲਜ ਪ੍ਰਿੰਸੀਪਲ ਸਵਰਨ ਸਿੰਘ ਵਿਰਕ ਤੇ ਗਗਨਦੀਪ ਸਿੰਘ ਵਿਰਕ ਨੇ ਦੱਸਿਆ ਸੱਤ ਦਿਨਾਂ ਸਮਾਗਮ ਵਿੱਚ ਪੰਜਾਬ ਭਰ ਤੋਂ ਪੰਥ...
Advertisement
ਬਾਬਾ ਆਇਆ ਸਿੰਘ ਰਿਆੜਕੀ ਕਾਲਜ ਤੁਗਲਵਾਲਾ ਵਿੱਚ 35ਵਾਂ ਗਿਆਨੀ ਮੇਵਾ ਸਿੰਘ ਯਾਦਗਾਰੀ ਗੁਰਮਤਿ ਕੈਂਪ ਲਾਇਆ ਗਿਆ। ਗੁਰਮਤਿ ਕੈਂਪਾਂ ਦੇ ਮੁੱਖ ਪ੍ਰਬੰਧਕ ਕਾਲਜ ਪ੍ਰਿੰਸੀਪਲ ਸਵਰਨ ਸਿੰਘ ਵਿਰਕ ਤੇ ਗਗਨਦੀਪ ਸਿੰਘ ਵਿਰਕ ਨੇ ਦੱਸਿਆ ਸੱਤ ਦਿਨਾਂ ਸਮਾਗਮ ਵਿੱਚ ਪੰਜਾਬ ਭਰ ਤੋਂ ਪੰਥ ਦੀਆਂ ਸਿਰਮੌਰ ਸਖਸ਼ੀਅਤਾਂ, ਵਿਦਵਾਨਾਂ ਅਤੇ ਪ੍ਰਚਾਰਕਾਂ ਸ਼ਮੂਲੀਅਤ ਕੀਤੀ ਤੇ ਵਿਦਿਆਰਥੀਆਂ ਨੂੰ ਸਿੱਖ ਧਰਮ ਬਾਰੇ ਜਾਣਕਾਰੀ ਦਿੱਤੀ। ਆਖਰੀ ਦਿਨ ਅੰਮ੍ਰਿਤ ਸੰਚਾਰ ਦੌਰਾਨ 71 ਵਿਦਿਆਰਥਣਾਂ ਨੇ ਖੰਡੇ ਬਾਟੇ ਦੀ ਪਾਹੁਲ ਛਕੀ। ਕੈਂਪਾਂ ਦੌਰਾਨ ਚਿੱਤਰ ਤੇ ਪੁਸਤਕ ਪ੍ਰਦਰਸ਼ਨੀ ਵੀ ਲਾਈ ਗਈ। ਸੰਸਥਾ ਦੇ ਪ੍ਰਕਾਸ਼ਨ ਵਿਭਾਗ ਵੱਲੋਂ “ਗੁਰਮਤਿ ਦੀ ਅਮਰ ਜੋਤ-ਗਿਆਨੀ ਮੇਵਾ ਸਿੰਘ ਜੀ ਯਾਦਗਾਰੀ 35ਵਾਂ ਗੁਰਮਤਿ ਕੈਂਪ “ਸਿਰਲੇਖ ਅਧੀਨ ਕਿਤਾਬਚਾ ਛਾਪ ਕੇ ਵੰਡਿਆ। ਪ੍ਰਬੰਧਕਾਂ ਨੇ ਮਹਿਮਾਨਾਂ ਨੂੰ ਸਿਰੋਪਾਓ ਤੇ ਦੁਸ਼ਾਲੇ ਨਾਲ ਸਨਮਾਨਿਤ ਕੀਤਾ।
Advertisement
Advertisement
