ਪੱਤਰ ਪ੍ਰੇਰਕ
ਪਠਾਨਕੋਟ, 30 ਅਕਤੂਬਰ
ਸਰਬੱਤ ਖਾਲਸਾ ਧਾਰਮਿਕ ਸੰਸਥਾ ਪਠਾਨਕੋਟ ਵੱਲੋਂ ਗੁਰਦੁਆਰਾ ਦਮਦਮਾ ਸਾਹਿਬ ਮੀਰਪੁਰ ਕਲੋਨੀ ਵਿੱਚ ਸੰਸਥਾ ਦੇ ਮੁੱਖ ਪ੍ਰਬੰਧਕ ਗੁਰਦੀਪ ਸਿੰਘ ਮੀਰਪੁਰੀ ਦੀ ਅਗਵਾਈ ਹੇਠ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੇ ਪ੍ਰਚਾਰਕ ਹਰਸੁਖਮਨ ਸਿੰਘ ਨੇ ਬਾਣੀ ਦੀ ਵਿਆਖਿਆ ਕੀਤੀ। ਉਨ੍ਹਾਂ ਸੰਗਤ ਨੂੰ ਬਾਣੀ ਅਤੇ ਬਾਣੇ ਨਾਲ ਜੁੜਨ ਲਈ ਪ੍ਰੇਰਿਤ ਕੀਤਾ। ਸਹਿਜ ਪਾਠ ਦੇ ਭੋਗ ਪਾਉਣ ਬਾਅਦ ਭਾਈ ਗੁਰਬਚਨ ਸਿੰਘ ਦੇ ਹਜ਼ੂਰੀ ਰਾਗੀ ਜਥੇ ਨੇ ਸੁਰਮਈ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਸੰਸਥਾ ਦੇ ਮੁੱਖ ਪ੍ਰਬੰਧਕ ਗੁਰਦੀਪ ਸਿੰਘ ਮੀਰਪੁਰੀ ਅਤੇ ਮੁੱਖ ਬੁਲਾਰੇ ਮਾਸਟਰ ਚੰਨਣ ਸਿੰਘ ਨੇ ਸੰਗਤਾਂ ਨੂੰ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣਨ ਦਾ ਸੱਦਾ ਦਿੱਤਾ।
ਇਸ ਮੌਕੇ ਬਲਬੀਰ ਸਿੰਘ, ਗੁਰਸ਼ਰਨ ਸਿੰਘ, ਦਵਿੰਦਰ ਸਿੰਘ, ਸੁਰਿੰਦਰ ਸਿੰਘ, ਮਨਮੋਹਨ ਸਿੰਘ, ਜੀਤ ਸਿੰਘ, ਜਗਦੀਸ਼ ਸਿੰਘ, ਸੁਰਜੀਤ ਸਿੰਘ, ਸੋਹਨ ਸਿੰਘ, ਸੁਖਵਿੰਦਰ ਸਿੰਘ, ਭੁਪਿੰਦਰ ਕੌਰ, ਰੀਤੂ ਸਿੰਘ, ਨਰਿੰਦਰ ਕੌਰ, ਹਰਵਿੰਦਰ ਕੌਰ, ਬਲਬਿੰਦਰ ਕੌਰ, ਰਾਜਿੰਦਰ ਕੌਰ, ਚਰਨਜੀਤ ਕੌਰ ਆਦਿ ਹਾਜ਼ਰ ਸਨ।