DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਭਾਈ ਗੁਰਦਾਸ ਨੂੰ ਸਮਰਪਿਤ ਗੁਰਮਤਿ ਸਮਾਗਮ

ਸਿੱਖ ਧਰਮ ਦੇ ਪਹਿਲੇ ਵਿਦਵਾਨ, ਕਵੀ ਅਤੇ ਗੁਰਬਾਣੀ ਦੇ ਪ੍ਰਚਾਰਕ ਭਾਈ ਗੁਰਦਾਸ ਜੀ ਦੇ ਅਕਾਲ ਚਲਾਣਾ ਦਿਵਸ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਅੱਜ ਗੁਰਦੁਆਰਾ ਖੂਹ ਸਾਹਿਬ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਏ ਗਏ। ਇਸ ਤੋਂ ਬਾਅਦ ਗੁਰਦੁਆਰਾ ਖੂਹ ਸਾਹਿਬ ਵਿਖੇ...

  • fb
  • twitter
  • whatsapp
  • whatsapp
featured-img featured-img
ਕੈਪਸ਼ਨ- ਸਮਾਗਮ ਦੌਰਾਨ ਗੁਰਦੁਆਰਾ ਖੂਹ ਸਾਹਿਬ ਵਿਖੇ ਕੀਰਤਨ ਕਰਦੇ ਰਾਗੀ ਸਿੰਘ ਅਤੇ ਸ਼ਾਮਲ ਸੰਗਤ।
Advertisement

ਸਿੱਖ ਧਰਮ ਦੇ ਪਹਿਲੇ ਵਿਦਵਾਨ, ਕਵੀ ਅਤੇ ਗੁਰਬਾਣੀ ਦੇ ਪ੍ਰਚਾਰਕ ਭਾਈ ਗੁਰਦਾਸ ਜੀ ਦੇ ਅਕਾਲ ਚਲਾਣਾ ਦਿਵਸ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਅੱਜ ਗੁਰਦੁਆਰਾ ਖੂਹ ਸਾਹਿਬ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਏ ਗਏ। ਇਸ ਤੋਂ ਬਾਅਦ ਗੁਰਦੁਆਰਾ ਖੂਹ ਸਾਹਿਬ ਵਿਖੇ ਵਿਸ਼ਾਲ ਧਾਰਮਿਕ ਦੀਵਾਨ ਸਜਾਇਆ ਗਿਆ। ਦੀਵਾਨ ’ਚ ਪੰਥ ਪ੍ਰਸਿੱਧ ਗੁਰੂ ਘਰ ਦੇ ਕੀਰਤਨੀਏ ਜਥਿਆਂ ਨੇ ਸ਼ਬਦ ਕੀਰਤਨ ਗਾਇਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ।

ਇਸ ਗੁਰਮਿਤ ਸਮਾਗਮ ਦੌਰਾਨ ਮੈਨੇਜਰ ਨਿਰਮਲ ਸਿੰਘ ਕਾਹਲਵਾਂ ਅਤੇ ਐਡੀਸ਼ਨਲ ਮੈਨੇਜਰ ਸਰਬਜੀਤ ਸਿੰਘ ਮੁੰਡਾਪਿੰਡ ਵੱਲੋਂ ਸਮਾਗਮ ਵਿੱਚ ਸ਼ਾਮਲ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਕੁਲਦੀਪ ਸਿੰਘ ਔਲਖ, ਕੁਲਦੀਪ ਸਿੰਘ ਲਹੌਰੀਆ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਭੇਂਟ ਕਰ ਸਨਮਾਨਿਤ ਕਰਦੇ ਹੋਏ ਸੰਗਤ ਦਾ ਧੰਨਵਾਦ ਕੀਤਾ। ਇਸ ਗੁਰਮਿਤ ਸਮਾਗਮ ਵਿੱਚ ਹੈੱਡ ਗ੍ਰੰਥੀ ਭਾਈ ਗੁਰਮੁੱਖ ਸਿੰਘ ਤੇ ਹੋਰ ਹਾਜ਼ਰ ਸਨ।

Advertisement

Advertisement
Advertisement
×