ਚੇਤਨਪੁਰਾ: ਇਥੇ ਗੁਰਦੁਆਰਾ ਬਾਬਾ ਜੀਵਨ ਸਿੰਘ ਪਿੰਡ ਵਿਛੋਆ ਵਿਖੇ ਸਾਕਾ ਪੰਜਾ ਸਾਹਿਬ ਦੇ 100 ਸਾਲਾ (ਸ਼ਤਾਬਦੀ) ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ। ਧਾਰਮਿਕ ਦੀਵਾਨਾਂ ਦੌਰਾਨ ਸਿੱਖ ਪੰਥ ਦੇ ਮਹਾਨ ਵਿਦਵਾਨ ਕਥਾਵਾਚਕ ਭਾਈ ਮਨਦੀਪ ਸਿੰਘ ਝੰਡੇਰ ਵੱਲੋਂ ਗੁਰ ਸ਼ਬਦ ਨਾਲ ਸੰਗਤਾਂ ਨੂੰ ਜੋੜਦਿਆਂ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣਨ ਲਈ ਪ੍ਰੇਰਿਤ ਕੀਤਾ। -ਪੱਤਰ ਪ੍ਰੇਰਕ