ਚੇਤਨਪੁਰਾ: ਪਿੰਡ ਜਗਦੇਵ ਕਲਾਂ ਵਿੱਚ ਸ਼੍ਰੋਮਣੀ ਸ਼ਹੀਦ ਬਾਬਾ ਜੀਵਨ ਸਿੰਘ ਜੀ ਸ਼ਹੀਦ ਸੇਵਕ ਸਭਾ ਵੱਲੋਂ ਗੁਰੂ ਰਾਮਦਾਸ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿਚ ਅਤੇ ਬਾਬਾ ਜੀਵਨ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ 13ਵਾਂ 2 ਰੋਜ਼ਾ ਗੁਰਮਤਿ ਸਮਾਗਮ ਸਰਕਾਰੀ ਹਸਪਤਾਲ ਦੇ ਗਰਾਊਂਡ ਵਿੱਚ ਕਰਵਾਇਆ ਗਿਆ। ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਸਜਾਏ ਗਏ ਵਿਸ਼ਾਲ ਧਾਰਮਿਕ ਦੀਵਾਨਾਂ ਦੌਰਾਨ ਕਥਾ ਵਾਚਕ ਭਾਈ ਚਰਨਜੀਤ ਸਿੰਘ ਆਨੰਦਪੁਰੀ ਵਾਲੇ, ਭਾਈ ਬਲਵਿੰਦਰ ਸਿੰਘ ਝੰਡੇਰਾਂ ਵਾਲੇ, ਭਾਈ ਮਨਜੀਤ ਸਿੰਘ ਤੇ ਕੀਰਤਨੀਏ ਭਾਈ ਸੁੱਚਾ ਸਿੰਘ ਜਗਦੇਵ ਕਲਾਂ ਵਾਲਿਆਂ ਨੇ ਸੰਗਤਾਂ ਨੂੰ ਗੁਰਬਾਣੀ ਨਿਹਾਲ ਕਰਦਿਆਂ ਗੁਰੂ ਵਾਲੇ ਬਣਨ ਲਈ ਪ੍ਰੇਰਿਤ ਕੀਤਾ। -ਪੱਤਰ ਪ੍ਰੇਰਕ