ਪੱਤਰ ਪ੍ਰੇਰਕ
ਚੇਤਨਪੁਰਾ, 23 ਅਕਤੂਬਰ
ਪਿੰਡ ਮਹਿਲ ਜੰਡਿਆਲਾ ’ਚ ਸਥਿਤ ਗੁਰਦੁਆਰਾ ਬਾਬਾ ਬੁੱਢਾ ਜੀ (ਡੇਰਾ ਸਾਹਿਬ) ਚੇਤਨਪੁਰਾ ਵਿੱਚ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਦੇ ਜਨਮ ਦਿਹਾੜੇ ਮੌਕੇ ਸਾਲਾਨਾ ਗੁਰਮਤਿ ਸਮਾਗਮ ਸਮੂਹ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਸਜਾਏ ਗਏ ਵਿਸ਼ਾਲ ਧਾਰਮਿਕ ਦੀਵਾਨਾਂ ਦੌਰਾਨ ਸਿੱਖ ਪੰਥ ਦੇ ਮਹਾਨ ਵਿਦਵਾਨ ਕਵੀਸ਼ਰ ਭਾਈ ਗੁਰਵਿੰਦਰ ਸਿੰਘ ਬੈਂਕਾ, ਕਵੀਸ਼ਰ ਭਾਈ ਕੁਲਦੀਪ ਸਿੰਘ ਖਾਪੜਖੇੜੀ, ਢਾਡੀ ਭਾਈ ਹਰਪਾਲ ਸਿੰਘ ਢੰਡ ਅਤੇ ਭਾਈ ਸਤਪਾਲ ਸਿੰਘ ਹੈੱਡ ਗ੍ਰੰਥੀ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਸਮੇਤ ਹੋਰ ਰਾਗੀ ਢਾਡੀ ਜਥਿਆਂ ਵੱਲੋਂ ਰੱਬੀ ਬਾਣੀ ਦੇ ਇਲਾਹੀ ਕੀਰਤਨਾਂ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਪੁੱਜੇ ਅੰਤ੍ਰਿੰਗ ਕਮੇਟੀ ਮੈਂਬਰ ਜੋਧ ਸਿੰਘ ਸਮਰਾ ਨੇ ਕਿਹਾ ਕਿ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਦੀ ਜੀਵਨੀ ਤੋਂ ਸੇਧ ਲੈ ਕੇ ਅਸੀਂ ਆਪਣੇ ਜੀਵਨ ਨੂੰ ਸਫ਼ਲ ਕਰ ਸਕਦੇ ਹਾਂ। ਇਸ ਮੌਕੇ ਪ੍ਰਧਾਨ ਭਾਈ ਜਗਤਾਰ ਸਿੰਘ ਮੱਜੂਪੁਰਾ, ਸੰਤ ਮਹਾਪੁਰਸ਼ ਬਾਬਾ ਪ੍ਰਭਜੀਤ ਸਿੰਘ ਕੰਦੋਵਾਲੀ, ਜਗੀਰ ਸਿੰਘ, ਸੁਖਚੈਨ ਸਿੰਘ, ਅਰਜਨ ਸਿੰਘ, ਜਗਜੀਤ ਸਿੰਘ, ਹਰਜੀਤ ਸਿੰਘ, ਸਲਵੰਤ ਸਿੰਘ, ਸੰਤੋਖ ਸਿੰਘ, ਕੁਲਵੰਤ ਸਿੰਘ, ਗੁਰਪਾਲ ਸਿੰਘ, ਗ੍ਰੰਥੀ ਭਾਈ ਬਲਜੀਤ ਸਿੰਘ, ਗ੍ਰੰਥੀ ਭਾਈ ਬੀਰ ਸਿੰਘ, ਰਛਪਾਲ ਸਿੰਘ, ਦਵਿੰਦਰਪਾਲ ਸਿੰਘ ਜਗਦੇਵ ਕਲਾਂ, ਨੰਬਰਦਾਰ ਸੁਰਜੀਤ ਸਿੰਘ ਚੇਤਨਪੁਰਾ, ਪ੍ਰਭਦੀਪ ਸਿੰਘ ਚੇਤਨਪੁਰਾ, ਸਰਪੰਚ ਜਸਬੀਰ ਸਿੰਘ ਸੰਤੂਨੰਗਲ, ਸਰਪੰਚ ਦਲਜੀਤ ਸਿੰਘ ਚੇਤਨਪੁਰਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ। ਪ੍ਰਧਾਨ ਮੱਜੂਪੁਰਾ ਨੇ ਧਾਰਮਿਕ ਸ਼ਖ਼ਸੀਅਤਾਂ ਨੂੰ ਸਿਰੋਪਾਓ ਦੇ ਕੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ।