ਸੰਗੀਤ ਮੁਕਾਬਲਿਆਂ ’ਚ ਗੁਰੂ ਹਰਿਕ੍ਰਿਸ਼ਨ ਸਕੂਲ ਅੱਵਲ
ਸਿੱਖਿਆ ਦੇ ਨਾਲ-ਨਾਲ ਕਲਾ ਤੇ ਸੰਗੀਤ ਦੇ ਖੇਤਰ ਵਿਚ ਆਪਣੀ ਵਿਸ਼ੇਸ਼ ਪਛਾਣ ਬਣਾਉਂਦਿਆਂ ਚੀਫ਼ ਖ਼ਾਲਸਾ ਦੀਵਾਨ ਅਧੀਨ ਚੱਲ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਇੰਟਰਨੈਸ਼ਨਲ ਸਕੂਲ ਰਣਜੀਤ ਐਵੀਨਿਊ ਦੀ ਗੁਰਮਤਿ ਸੰਗੀਤ ਟੀਮ ਨੇ ‘ਗੁਰੂ ਕੀ ਰਸੋਈ’ ਹੁਸ਼ਿਆਰਪੁਰ ਵੱਲੋਂ ਕਰਵਾਏ ਗਏ ਗੁਰਮਤਿ ਸੰਗੀਤ...
ਸਿੱਖਿਆ ਦੇ ਨਾਲ-ਨਾਲ ਕਲਾ ਤੇ ਸੰਗੀਤ ਦੇ ਖੇਤਰ ਵਿਚ ਆਪਣੀ ਵਿਸ਼ੇਸ਼ ਪਛਾਣ ਬਣਾਉਂਦਿਆਂ ਚੀਫ਼ ਖ਼ਾਲਸਾ ਦੀਵਾਨ ਅਧੀਨ ਚੱਲ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਇੰਟਰਨੈਸ਼ਨਲ ਸਕੂਲ ਰਣਜੀਤ ਐਵੀਨਿਊ ਦੀ ਗੁਰਮਤਿ ਸੰਗੀਤ ਟੀਮ ਨੇ ‘ਗੁਰੂ ਕੀ ਰਸੋਈ’ ਹੁਸ਼ਿਆਰਪੁਰ ਵੱਲੋਂ ਕਰਵਾਏ ਗਏ ਗੁਰਮਤਿ ਸੰਗੀਤ ਮੁਕਾਬਲਿਆਂ ਵਿਚ ਲੱਖ ਰੁਪਏ ਦਾ ਇਨਾਮ ਜਿੱਤਿਆ। ਇਸ ਮੁਕਾਬਲੇ ਵਿਚ 74 ਸਕੂਲਾਂ ਨੇ ਹਿੱਸਾ ਲਿਆ। ਪਹਿਲੇ ਸੈਮੀਫਾਈਨਲ ਰਾਊਂਡ ਵਿੱਚ ਟੀਮ ਨੇ ਤੀਜਾ ਸਥਾਨ ਹਾਸਲ ਕੀਤਾ, ਜਦ ਕਿ ਫਾਈਨਲ ਰਾਊਂਡ ਵਿਚ 24 ਚੁਣੇ ਹੋਏ ਸਕੂਲਾਂ ਦੇ ਮੁਕਾਬਲਿਆਂ ਵਿਚ ਸਕੂਲ ਦੀ ਗੁਰਮਤਿ ਸੰਗੀਤ ਟੀਮ ਨੇ ਪਹਿਲਾ ਸਥਾਨ ਹਾਸਲ ਕੀਤਾ। ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ.ਇੰਦਰਬੀਰ ਸਿੰਘ ਨਿੱਝਰ ਅਤੇ ਸਮੁੱਚੀ ਪ੍ਰਬੰਧਕੀ ਟੀਮ ਨੇ ਸਕੂਲ ਮੈਂਬਰ ਇੰਚਾਰਜ ਧੰਨਰਾਜ ਸਿੰਘ, ਦੀਵਾਨ ਦੇ ਐਡੀ.ਆਨਰੇਰੀ ਸਕੱਤਰ ਹਰਵਿੰਦਰ ਪਾਲ ਸਿੰਘ ਚੁੱਘ, ਸਕੂਲ ਮੈਂਬਰ ਇੰਚਾਰਜ ਨਵਤੇਜ ਸਿੰਘ ਨਾਰੰਗ ਅਤੇ ਜਗਦੀਪ ਸਿੰਘ ਨਰੂਲਾ, ਪ੍ਰਿੰਸੀਪਲ ਦਪਿੰਦਰ ਕੌਰ ਨੂੰ ਵਿਦਿਆਰਥੀਆਂ ਦੀ ਇਸ ਸ਼ਾਨਦਾਰ ਉਪਲਬਧੀ ਤੇ ਵਧਾਈ ਦਿੱਤੀ।