ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਗੁਰੂ ਨਾਨਕ ਦੇਵ ’ਵਰਸਿਟੀ ਦੀਆਂ ਪ੍ਰੀਖਿਆਵਾਂ ਦੀਆਂ ਨਵੀਆਂ ਤਰੀਕਾਂ ਦਾ ਐਲਾਨ

ਪੱਤਰ ਪ੍ਰੇਰਕ ਅੰਮ੍ਰਿਤਸਰ, 15 ਮਈ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵੱਲੋਂ ਮਈ 2025 ਦੀਆਂ ਪ੍ਰੀਖਿਆਵਾਂ ਸਬੰਧੀ ਅਹਿਮ ਜਾਣਕਾਰੀ ਜਾਰੀ ਕੀਤੀ ਗਈ ਹੈ। ਯੂਨੀਵਰਸਿਟੀ ਨਾਲ ਸਬੰਧਤ ਕਾਲਜਾਂ ਵਿੱਚ ਹੋਣ ਵਾਲੀਆਂ ਥਿਊਰੀ ਅਤੇ ਪ੍ਰੈਕਟੀਕਲ ਪ੍ਰੀਖਿਆਵਾਂ ਨੂੰ ਮੁੜ ਤੈਅ ਕੀਤੀਆਂ ਮਿਤੀਆਂ ਅਨੁਸਾਰ ਕਰਵਾਇਆ...
Advertisement

ਪੱਤਰ ਪ੍ਰੇਰਕ

ਅੰਮ੍ਰਿਤਸਰ, 15 ਮਈ

Advertisement

ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵੱਲੋਂ ਮਈ 2025 ਦੀਆਂ ਪ੍ਰੀਖਿਆਵਾਂ ਸਬੰਧੀ ਅਹਿਮ ਜਾਣਕਾਰੀ ਜਾਰੀ ਕੀਤੀ ਗਈ ਹੈ। ਯੂਨੀਵਰਸਿਟੀ ਨਾਲ ਸਬੰਧਤ ਕਾਲਜਾਂ ਵਿੱਚ ਹੋਣ ਵਾਲੀਆਂ ਥਿਊਰੀ ਅਤੇ ਪ੍ਰੈਕਟੀਕਲ ਪ੍ਰੀਖਿਆਵਾਂ ਨੂੰ ਮੁੜ ਤੈਅ ਕੀਤੀਆਂ ਮਿਤੀਆਂ ਅਨੁਸਾਰ ਕਰਵਾਇਆ ਜਾਵੇਗਾ। ਨਵੀਂ ਸਮਾਂ-ਸਾਰਣੀ ਅਨੁਸਾਰ, ਇਹ ਪ੍ਰੀਖਿਆਵਾਂ 16 ਮਈ ਤੋਂ ਸ਼ੁਰੂ ਹੋਣਗੀਆਂ। ਪ੍ਰੀਖਿਆਵਾਂ ਦੀ ਡੇਟਸ਼ੀਟ ਜਲਦੀ ਹੀ ਯੂਨੀਵਰਸਿਟੀ ਦੀ ਅਧਿਕਾਰਤ ਵੈਬਸਾਈਟ ’ਤੇ ਉਪਲਬਧ ਹੋਣਗੀਆਂ। ਪ੍ਰੋ. ਸ਼ਾਲਿਨੀ ਬਹਿਲ, ਪ੍ਰੋਫੈਸਰ ਇੰਚਾਰਜ (ਪ੍ਰੀਖਿਆਵਾਂ) ਨੇ ਦੱਸਿਆ ਕਿ ਪ੍ਰੀਖਿਆਵਾਂ ਦਾ ਸਮਾਂ ਅਤੇ ਕੇਂਦਰ ਪਹਿਲਾਂ ਵਾਲੇ ਹੀ ਰਹਿਣਗੇ। ਇਹ ਜਾਣਕਾਰੀ ਯੂਨੀਵਰਸਿਟੀ ਵੈਬਸਾਈਟ ਦੇ ਮੁੱਖ ਪੰਨੇ ’ਤੇ ਵੀ ਮਿਲ ਸਕੇਗੀ। ਪ੍ਰੋ. ਬਹਿਲ ਨੇ ਜਾਣਕਾਰੀ ਦਿੱਤੀ ਕਿ ਯੂਨੀਵਰਸਿਟੀ ਦੇ ਮੁੱਖ ਕੈਂਪਸ, ਖੇਤਰੀ ਕੈਂਪਸਾਂ, ਯੂਨੀਵਰਸਿਟੀ ਕਾਲਜ ਜਲੰਧਰ ਅਤੇ ਏ.ਐਸ.ਐਸ.ਐਮ. ਕਾਲਜ, ਮੁਕੰਦਪੁਰ ਵਿੱਚ ਕ੍ਰੈਡਿਟ ਆਧਾਰਤ ਮੁਲਾਂਕਣ ਅਤੇ ਗ੍ਰੇਡਿੰਗ ਪ੍ਰਣਾਲੀ (ਸੀਬੀਈਜੀਐਸ) ਅਧੀਨ ਮਈ 2025 ਸੈਸ਼ਨ ਦੀਆਂ ਸਾਰੀਆਂ ਥਿਊਰੀ ਅਤੇ ਪ੍ਰੈਕਟੀਕਲ ਐਂਡ-ਸਮੈਸਟਰ ਪ੍ਰੀਖਿਆਵਾਂ 17 ਮਈ ਤਕ ਮੁਲਤਵੀ ਕੀਤੀਆਂ ਗਈਆਂ ਸਨ। ਬਾਕੀ ਪੇਪਰ ਪਹਿਲਾਂ ਜਾਰੀ ਕੀਤੀ ਡੇਟਸ਼ੀਟ ਅਨੁਸਾਰ 19 ਮਈ ਤੋਂ ਕਰਵਾਏ ਜਾਣਗੇ। ਮੁਲਤਵੀ ਪ੍ਰੀਖਿਆਵਾਂ ਦੀਆਂ ਨਵੀਆਂ ਤਰੀਕਾਂ ਸਬੰਧਤ ਵਿਭਾਗਾਂ ਵੱਲੋਂ ਵੱਖਰੇ ਤੌਰ ’ਤੇ ਸੂਚਿਤ ਕੀਤੀਆਂ ਜਾਣਗੀਆਂ।

Advertisement