ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਪ੍ਰੀਖਿਆਵਾਂ ਮੁਲਤਵੀ
ਅੰਮ੍ਰਿਤਸਰ: ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਸਮੂਹ ਕਾਲਜਾਂ ਦੀਆਂ ਭਲਕੇ 6 ਜੂਨ ਨੂੰ ਹੋਣ ਵਾਲੀਆਂ ਸਾਰੀਆਂ ਸਾਲਾਨਾ ਅਤੇ ਸਮੈਸਟਰ (ਥਿਊਰੀ) ਪ੍ਰੀਖਿਆਵਾਂ ਪ੍ਰਬੰਧਕੀ ਕਾਰਨਾਂ ਕਰਕੇ ਮੁਲਤਵੀ ਕਰ ਦਿੱਤੀਆਂ ਗਈਆਂ ਹਨ। ਇਸ ਬਾਰੇ ਪ੍ਰੋਫੈਸਰ ਇੰਚਾਰਜ ਪ੍ਰੀਖਿਆਵਾਂ ਪ੍ਰੋ. ਸ਼ਾਲਿਨੀ ਬਹਿਲ ਨੇ ਦੱਸਿਆ ਕਿ...
Advertisement
ਅੰਮ੍ਰਿਤਸਰ: ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਸਮੂਹ ਕਾਲਜਾਂ ਦੀਆਂ ਭਲਕੇ 6 ਜੂਨ ਨੂੰ ਹੋਣ ਵਾਲੀਆਂ ਸਾਰੀਆਂ ਸਾਲਾਨਾ ਅਤੇ ਸਮੈਸਟਰ (ਥਿਊਰੀ) ਪ੍ਰੀਖਿਆਵਾਂ ਪ੍ਰਬੰਧਕੀ ਕਾਰਨਾਂ ਕਰਕੇ ਮੁਲਤਵੀ ਕਰ ਦਿੱਤੀਆਂ ਗਈਆਂ ਹਨ। ਇਸ ਬਾਰੇ ਪ੍ਰੋਫੈਸਰ ਇੰਚਾਰਜ ਪ੍ਰੀਖਿਆਵਾਂ ਪ੍ਰੋ. ਸ਼ਾਲਿਨੀ ਬਹਿਲ ਨੇ ਦੱਸਿਆ ਕਿ 6 ਜੂਨ ਦੀਆਂ ਮੁਲਤਵੀ ਕੀਤੀਆਂ ਸਾਰੀਆਂ (ਥਿਊਰੀ) ਪ੍ਰੀਖਿਆਵਾਂ ਹੁਣ 20 ਜੂਨ ਨੂੰ ਪਹਿਲਾਂ ਨਿਰਧਾਰਤ ਸਮੇਂ ਅਤੇ ਪ੍ਰੀਖਿਆ ਕੇਂਦਰਾਂ ਅਨੁਸਾਰ ਹੋਣਗੀਆਂ। ਇਹ ਜਾਣਕਾਰੀ ਯੂਨੀਵਰਸਿਟੀ ਵੈੱਬਸਾਈਟ ’ਤੇ ਵੀ ਉਪਲਬਧ ਹੋਵੇਗੀ। -ਪੱਤਰ ਪ੍ਰੇਰਕ
Advertisement
Advertisement
×