DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਸੈਨੇਟ ਤੇ ਸਿੰਡੀਕੇਟ ਨੇ ਲਏ ਅਹਿਮ ਫ਼ੈਸਲੇ

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਸੈਨੇਟ ਅਤੇ ਸਿੰਡੀਕੇਟ ਦੀਆਂ ਮੀਟਿੰਗਾਂ ਵਿੱਚ ਯੂਨੀਵਰਸਿਟੀ ਦੇ ਭਵਿੱਖਮੁਖੀ ਵਿਕਾਸ, ਨਵੇਂ ਅਕਾਦਮਿਕ ਪ੍ਰੋਗਰਾਮਾਂ, ਖੋਜ, ਗੁਣਵੱਤਾ, ਰੁਜ਼ਗਾਰਮੁਖੀ ਸਿੱਖਿਆ ਅਤੇ ਕੈਂਪਸ ਦੀ ਸੁਰੱਖਿਆ ਨਾਲ ਸਬੰਧਤ ਕਈ ਅਹਿਮ ਪ੍ਰਸਤਾਵਾਂ ਨੂੰ ਪ੍ਰਵਾਨਗੀ ਦਿੱਤੀ ਗਈ। ਉਪ-ਕੁਲਪਤੀ ਪ੍ਰੋ. (ਡਾ.) ਕਰਮਜੀਤ ਸਿੰਘ...

  • fb
  • twitter
  • whatsapp
  • whatsapp
Advertisement

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਸੈਨੇਟ ਅਤੇ ਸਿੰਡੀਕੇਟ ਦੀਆਂ ਮੀਟਿੰਗਾਂ ਵਿੱਚ ਯੂਨੀਵਰਸਿਟੀ ਦੇ ਭਵਿੱਖਮੁਖੀ ਵਿਕਾਸ, ਨਵੇਂ ਅਕਾਦਮਿਕ ਪ੍ਰੋਗਰਾਮਾਂ, ਖੋਜ, ਗੁਣਵੱਤਾ, ਰੁਜ਼ਗਾਰਮੁਖੀ ਸਿੱਖਿਆ ਅਤੇ ਕੈਂਪਸ ਦੀ ਸੁਰੱਖਿਆ ਨਾਲ ਸਬੰਧਤ ਕਈ ਅਹਿਮ ਪ੍ਰਸਤਾਵਾਂ ਨੂੰ ਪ੍ਰਵਾਨਗੀ ਦਿੱਤੀ ਗਈ। ਉਪ-ਕੁਲਪਤੀ ਪ੍ਰੋ. (ਡਾ.) ਕਰਮਜੀਤ ਸਿੰਘ ਨੇ ਸੈਨੇਟ ਅਤੇ ਸਿੰਡੀਕੇਟ ਦੇ ਮੈਂਬਰਾਂ ਨੂੰ ਸੰਬੋਧਨ ਕੀਤਾ। ਮੀਟਿੰਗ ਵਿੱਚ ਯੂਨੀਵਰਸਿਟੀ ਦੇ ਆਉਣ ਵਾਲੇ ਸਾਲਾਂ ਦੇ ਅਕਾਦਮਿਕ ਵਿਕਾਸ ਅਤੇ ਵਿਸਥਾਰ ’ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਹੋਇਆ। ਬਦਲਦੇ ਰੁਜ਼ਗਾਰ ਦੇ ਮੌਕਿਆਂ ਅਤੇ ਨਵੀਆਂ ਹੁਨਰੀ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਉਪ-ਕੁਲਪਤੀ ਪ੍ਰੋ. (ਡਾ.) ਕਰਮਜੀਤ ਸਿੰਘ ਨੇ ਰਵਾਇਤੀ ਕੋਰਸਾਂ ਦੇ ਨਾਲ-ਨਾਲ ਵਧੇਰੇ ਕਿੱਤਾਮੁਖੀ ਅਤੇ ਹੁਨਰ-ਅਧਾਰਿਤ ਕੋਰਸ ਸ਼ੁਰੂ ਕਰਨ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਲਈ ਅਗਲੇ ਪੰਜ, ਦਸ ਅਤੇ ਉਸ ਤੋਂ ਬਾਅਦ ਦੇ ਸਾਲਾਂ ਨੂੰ ਧਿਆਨ ਵਿੱਚ ਰੱਖਦਿਆਂ ਸਪੱਸ਼ਟ ਦੂਰਗਾਮੀ ਯੋਜਨਾ ਤਿਆਰ ਕੀਤੀ ਜਾਣੀ ਚਾਹੀਦੀ ਹੈ। ਇਸ ਯੋਜਨਾ ਵਿੱਚ ਨਵੇਂ ਅਕਾਦਮਿਕ ਪ੍ਰੋਗਰਾਮਾਂ, ਖੋਜ ਨੂੰ ਮਜ਼ਬੂਤ ਕਰਨ, ਅੰਕੜਿਆਂ ਅਧਾਰਿਤ ਫੈਸਲੇ ਲੈਣ ਅਤੇ ਸਨਅਤ ਨਾਲ ਸਾਂਝ ਵਧਾਉਣ ਨੂੰ ਤਰਜੀਹ ਦਿੱਤੀ ਜਾਣੀ ਚਾਹੀਦੀ ਹੈ।

ਉਨ੍ਹਾਂ ਸ੍ਰੀ ਅੰਮ੍ਰਿਤਸਰ ਸਾਹਿਬ ਦੇ 450ਵੇਂ ਸਥਾਪਨਾ ਵਰ੍ਹੇ ਦੀ ਮਹੱਤਤਾ ’ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਵੱਲੋਂ ਵਸਾਇਆ ਗਿਆ ਇਹ ਸ਼ਹਿਰ ਸਿਰਫ਼ ਅਧਿਆਤਮ ਦਾ ਕੇਂਦਰ ਹੀ ਨਹੀਂ, ਸਗੋਂ ਸੱਭਿਅਤਾ, ਦੇਸ਼ ਦੇ ਇਤਿਹਾਸ, ਸੱਭਿਆਚਾਰ ਅਤੇ ਵਿਰਾਸਤ ਦਾ ਮਹੱਤਵਪੂਰਨ ਕੇਂਦਰ ਹੈ। ਇਸ ਲਈ 450ਵਾਂ ਸਥਾਪਨਾ ਵਰ੍ਹਾ ਸਿਰਫ਼ ਸਮਾਗਮਾਂ ਅਤੇ ਜਸ਼ਨਾਂ ਤੱਕ ਸੀਮਤ ਨਾ ਰਹੇ।

Advertisement

Advertisement
Advertisement
×