DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਗੁਰੂ ਰਵਿਦਾਸ ਦਾ ਪ੍ਰਕਾਸ਼ ਪੁਰਬ ਮਨਾਇਆ

ਪਿੰਡ ਨੱਥਾ ਨੰਗਲ ਵਿੱਚ ਗੁਰੂ ਰਵਿਦਾਸ ਜੀ ਦਾ 649ਵਾਂ ਪ੍ਰਕਾਸ਼ ਉਤਸਵ ਬੜੀ ਸ਼ਰਧਾ ਨਾਲ ਮਨਾਇਆ ਗਿਆ। ਸਮਾਰੋਹ ਵਿੱਚ ਐੱਸ ਸੀ ਕਮਿਸ਼ਨ ਪੰਜਾਬ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ ਕੀਰਤਨੀ ਜਥਾ ਅਲੀਪੁਰ ਵੱਲੋਂ ਗੁਰੂ ਰਵਿਦਾਸ...

  • fb
  • twitter
  • whatsapp
  • whatsapp
featured-img featured-img
ਸਮਾਗਮ ਦੌਰਾਨ ਜਸਵੀਰ ਸਿੰਘ ਗੜ੍ਹੀ ਅਤੇ ਹੋਰ।
Advertisement

ਪਿੰਡ ਨੱਥਾ ਨੰਗਲ ਵਿੱਚ ਗੁਰੂ ਰਵਿਦਾਸ ਜੀ ਦਾ 649ਵਾਂ ਪ੍ਰਕਾਸ਼ ਉਤਸਵ ਬੜੀ ਸ਼ਰਧਾ ਨਾਲ ਮਨਾਇਆ ਗਿਆ। ਸਮਾਰੋਹ ਵਿੱਚ ਐੱਸ ਸੀ ਕਮਿਸ਼ਨ ਪੰਜਾਬ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ ਕੀਰਤਨੀ ਜਥਾ ਅਲੀਪੁਰ ਵੱਲੋਂ ਗੁਰੂ ਰਵਿਦਾਸ ਜੀ ਦੀ ਬਾਣੀ ਦਾ ਸਿਮਰਨ ਕੀਤਾ ਗਿਆ। ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਪੰਜਾਬ ਇਕ ਅਜਿਹਾ ਸੂਬਾ ਹੈ, ਜਿੱਥੇ ਸਾਰੇ ਧਰਮਾਂ ਦੇ ਲੋਕ ਆਪਸੀ ਪਿਆਰ ਅਤੇ ਸਦਭਾਵਨਾ ਨਾਲ ਰਹਿੰਦੇ ਹਨ। ਸੰਤ ਗੁਰੂ ਰਵਿਦਾਸ ਜੀ ਨੇ ਊਚ-ਨੀਚ ਦੇ ਭੇਦਭਾਵ ਨੂੰ ਮਿਟਾ ਕੇ ਮਨੁੱਖਤਾ ਦਾ ਜੋ ਸੰਦੇਸ਼ ਦਿੱਤਾ ਸੀ, ਉਸ ਦੀ ਝਲਕ ਅੱਜ ਸਮਾਰੋਹ ਦੌਰਾਨ ਸਾਫ਼ ਵਿਖਾਈ ਦੇ ਰਹੀ ਹੈ। ਸਮਾਗਮ ਉਪਰੰਤ ਸੰਗਤ ਨੂੰ ਅਟੁੱਟ ਲੰਗਰ ਵਰਤਿਆ ਗਿਆ। ਇਸ ਮੌਕੇ ਸੰਗਤ ਨੂੰ ਗੁਰੂ ਰਵਿਦਾਸ ਦੀਆਂ ਸਿੱਖਿਆਵਾਂ ’ਤੇ ਚੱਲਣ ਦੀ ਪ੍ਰੇਰਨਾ ਦਿੱਤੀ ਗਈ। ਆਗੂਆਂ ਨੇ ਗੁਰੂ ਰਵਿਦਾਸ ਦੇ ਜੀਵਨ ਬਾਰੇ ਸੰਗਤ ਨੂੰ ਜਾਣਕਾਰੀ ਦਿੱਤੀ। ਇਸ ਮੌਕੇ ਪ੍ਰਧਾਨ ਬਲਵੰਤ ਰਾਏ, ਮੀਤ ਪ੍ਰਧਾਨ ਰਵੀ ਕੁਮਾਰ, ਸਕੱਤਰ ਅਮਰੀਕ ਸਿੰਘ, ਮੈਂਬਰ ਮੱਖਣ, ਰਜੇਸ਼ ਕੁਮਾਰ, ਕਾਨੂੰਨੀ ਸਲਾਹਕਾਰ ਐਡਵੋਕੇਟ ਕ੍ਰਿਸ਼ਨ ਭੁੱਟਾ, ਸਰਪੰਚ ਡਾਕਟਰ ਰਮਨ, ਰੋਸ਼ਨ ਲਾਲ ਹਾਜ਼ਰ ਸਨ।

Advertisement
Advertisement
×