ਧਾਰੀਵਾਲ (ਪੱਤਰ ਪ੍ਰੇਰਕ): ਆਈਸੀਐੱਸਸੀ (12ਵੀਂ ਜਮਾਤ) ਨਵੀਂ ਦਿੱਲੀ ਵੱਲੋਂ ਐਲਾਨੇ ਬਾਰ੍ਹਵੀਂ ਦੇ ਨਤੀਜਿਆਂ ਵਿੱਚ ਗੁਰੂ ਤੇਗ ਬਹਾਦਰ ਇੰਟਰਨੈਸਨਲ ਸਕੂਲ ਕਲਿਆਣਪੁਰ (ਧਾਰੀਵਾਲ) ਦਾ ਨਤੀਜਾ ਸ਼ਾਨਦਾਰ ਰਿਹਾ। ਇਸ ਸਬੰਧੀ ਸਕੂਲ ਦੇ ਚੇਅਰਮੈਨ ਤਰਸੇਮ ਸਿੰਘ, ਡਾਇਰੈਕਟਰ ਸੁਰਜੀਤ ਸਿੰਘ ਅਤੇ ਪ੍ਰਿੰਸੀਪਲ ਡਾ. ਰਵਨੀਤ ਕੌਰ ਨੇ ਸਾਂਝੇ ਤੌਰ ’ਤੇ ਦੱਸਿਆ ਕਿ ਬਾਰ੍ਹਵੀਂ ਜਮਾਤ ਸਾਰੇ ਵਿਦਿਆਰਥੀਆਂ ਨੇ ਚੰਗੇ ਨੰਬਰ ਪ੍ਰਾਪਤ ਕਰਕੇ ਪਾਸ ਹੋਏ ਹਨ, ਜਿਨ੍ਹਾਂ ਵਿੱਚੋਂ ਵਿਦਿਆਰਥਣ ਗੁਰਲੀਨ ਕੌਰ ਨੇ 94% ਅੰਕ ਲੈ ਕੇ ਪਹਿਲਾ ਸਥਾਨ, ਅਵਨੀਤ ਕੌਰ ਨੇ 87% ਅੰਕਾਂ ਨਾਲ ਦੂਜਾ ਸਥਾਨ ਅਤੇ ਮਨਪ੍ਰੀਤ ਕੌਰ ਨੇ 83% ਨਾਲ ਤੀਸਰਾ ਸਥਾਨ ਪ੍ਰਾਪਤ ਕੀਤਾ। ਸਕੂਲ ਦੇ ਚੇਅਰਮੈਨ ਤਰਸੇਮ ਸਿੰਘ, ਡਾਇਰੈਕਟਰ ਸੁਰਜੀਤ ਸਿੰਘ ਅਤੇ ਪ੍ਰਿੰਸੀਪਲ ਡਾ. ਰਵਨੀਤ ਕੌਰ ਨੇ ਵਧਾਈ ਦਿੱਤੀ।