ਦਵਿੰਦਰ ਸਿੰਘ ਭੰਗੂ
ਰਈਆ, 13 ਮਈ
ਸਰਕਾਰੀ ਮਿਡਲ ਸਕੂਲ ਪੱਡੇ ਦੇ ਪੰਜਾਬੀ ਅਧਿਆਪਕ ਵਲੋਂ ਸਕੂਲੀ ਵਿਦਿਆਰਥਣਾਂ ਨਾਲ ਛੇੜਛਾੜ ਕਰਨ ਦੇ ਮਾਮਲੇ ਸਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਅੰਮ੍ਰਿਤਸਰ ਦੇ ਦਫ਼ਤਰ ਵਲੋਂ ਜਾਂਚ ਕਰਨ ਉਪਰੰਤ ਅਗਲੀ ਕਾਰਵਾਈ ਲਈ ਡੀ ਪੀ ਆਈ ਸਕੂਲਜ਼ (ਸੈਕੰਡਰੀ) ਨੂੰ ਰਿਪੋਰਟ ਭੇਜ ਦਿੱਤੀ ਗਈ ਹੈ। ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਅੰਮ੍ਰਿਤਸਰ ਜੁਗਰਾਜ ਸਿੰਘ ਰੰਧਾਵਾ ਨੇ ਦੱਸਿਆ ਕਿ ਸਰਕਾਰੀ ਮਿਡਲ ਸਕੂਲ ਪੱਡੇ ਦੇ ਇਕ ਪੰਜਾਬੀ ਅਧਿਆਪਕ ਵਲੋਂ ਸਕੂਲ ਵਿਚ ਪੜ੍ਹਦੇ ਸਕੂਲੀ ਬੱਚਿਆਂ ਨਾਲ ਅਸ਼ਲੀਲ ਹਰਕਤਾਂ ਕਰਨ ਸਬੰਧੀ ਬੱਚਿਆਂ ਦੇ ਮਾਪਿਆਂ ਵਲੋ ਸ਼ਿਕਾਇਤ ਕੀਤੀ ਗਈ ਸੀ ਜਿਸ ’ਤੇ ਕਾਰਵਾਈ ਕਰਦਿਆਂ ਸਿੱਖਿਆ ਵਿਭਾਗ ਵਲੋ ਦੋ ਪ੍ਰਿੰਸੀਪਲਾਂ ਆਧਾਰਿਤ ਇਕ ਜਾਂਚ ਟੀਮ ਬਣਾ ਕੇ ਅੱਜ ਸ਼ਾਮ ਪੰਜ ਵਜੇ ਤੱਕ ਸਾਰੀ ਰਿਪੋਰਟ ਭੇਜਣ ਲਈ ਹੁਕਮ ਜਾਰੀ ਕੀਤੇ ਸਨ।