ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਹਰਭਜਨ ਸਿੰਘ ਈਟੀਓ ਵੱਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ

ਸਿਮਰਤਪਾਲ ਸਿੰਘ ਬੇਦੀ ਜੰਡਿਆਲਾ ਗੁਰੂ, 14 ਜੁਲਾਈ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਜੰਡਿਆਲਾ ਗੁਰੂ ਦੇ ਪਿੰਡ ਨਵਾਂ ਕੋਟ, ਦੇਵੀਦਾਸ ਪੁਰਾ, ਵਡਾਲਾ ਜੌਹਲ, ਨਰਾਇਣਗੜ੍ਹ ਅਤੇ ਮੱਲੀਆਂ ਦਾ ਦੌਰਾ ਕੀਤਾ ਗਿਆ। ਉਨ੍ਹਾਂ ਕਿਹਾ ਉਨ੍ਹਾਂ ਦੀ ਸਰਕਾਰ ਜ਼ਮੀਨੀ ਪੱਧਰ...
ਕੈਬਨਿਟ ਮੰਤਰੀ ਈਟੀਓ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਦੇ ਹੋਏ।
Advertisement

ਸਿਮਰਤਪਾਲ ਸਿੰਘ ਬੇਦੀ

ਜੰਡਿਆਲਾ ਗੁਰੂ, 14 ਜੁਲਾਈ

Advertisement

ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਜੰਡਿਆਲਾ ਗੁਰੂ ਦੇ ਪਿੰਡ ਨਵਾਂ ਕੋਟ, ਦੇਵੀਦਾਸ ਪੁਰਾ, ਵਡਾਲਾ ਜੌਹਲ, ਨਰਾਇਣਗੜ੍ਹ ਅਤੇ ਮੱਲੀਆਂ ਦਾ ਦੌਰਾ ਕੀਤਾ ਗਿਆ। ਉਨ੍ਹਾਂ ਕਿਹਾ ਉਨ੍ਹਾਂ ਦੀ ਸਰਕਾਰ ਜ਼ਮੀਨੀ ਪੱਧਰ ’ਤੇ ਇਸ ਕੁਦਰਤੀ ਆਫ਼ਤ ਦਾ ਮੁਕਾਬਲਾ ਕਰਨ ਲਈ ਕੰਮ ਕਰ ਰਹੀ ਹੈ।

ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਸਭ ਤੋਂ ਪਹਿਲਾਂ ਪਿੰਡ ਨਵਾਂ ਕੋਟ ਪੁੱਜੇ ਅਤੇ ਮੀਂਹ ਕਾਰਨ ਇਕੱਠੇ ਹੋਇਆ ਪਾਣੀ ਸਾਫ਼ ਕਰਨ ਲਈ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ। ਉਨ੍ਹਾਂ ਦੱਸਿਆ ਨਹਿਰੀ ਵਿਭਾਗ ਵੱਲੋਂ ਜੰਡਿਆਲਾ ਗੁਰੂ ਹਲਕੇ ਵਿੱਚ ਪੰਜ ਪੁਲਕਿਨ ਸਫ਼ਾਈ ਵਾਲੀਆਂ ਮਸ਼ੀਨਾਂ ਲਾਈਆਂ ਗਈਆਂ ਹਨ ਜੋ ਡਰੇਨਾਂ ਅਤੇ ਛੱਪੜਾਂ ਦੀ ਸਫ਼ਾਈ ਕਰ ਰਹੀਆਂ ਹਨ। ਉਨ੍ਹਾਂ ਇਸ ਮੌਕੇ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਵੀ ਸੁਣੀਆਂ ਅਤੇ ਪਹਿਲ ਦੇ ਆਧਾਰ ’ਤੇ ਸ਼ਿਕਾਇਤਾਂ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ। ਕੈਬਨਿਟ ਮੰਤਰੀ ਨੇ ਨੇ ਪਿੰਡ ਨਵਾਂ ਕੋਟ ਵਿੱਚ ਬਣੇ ਗੁਰਦੁਆਰੇ ਵਿੱਚ ਮੱਥਾ ਟੇਕਿਆ। ਇਸ ਮੌਕੇ ਗੁਰਦੁਆਰਾ ਕਮੇਟੀ ਵੱਲੋਂ ਉਨ੍ਹਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਉਪਰੰਤ ਉਨ੍ਹਾਂ ਦੇਵੀਦਾਸਪੁਰਾ, ਵਡਾਲਾ ਜੌਹਲ, ਨਰਾਇਣਗੜ੍ਹ ਅਤੇ ਮੱਲੀਆਂ ਦਾ ਦੌਰਾ ਕੀਤਾ ਅਤੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਸਰਕਾਰ ਵੱਲੋਂ ਬਣਦਾ ਮੁਆਵਜ਼ਾ ਦਿੱਤਾ ਜਾਵੇਗਾ। ਉਨ੍ਹਾਂ ਲੋਕਾਂ ਨੂੰ ਭਰੋਸਾ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਪੰਜਾਬ ਦੀ ਜਨਤਾ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ।

ਆਪਣੇ ਦੌਰੇ ਦੌਰਾਨ ਕੈਬਨਿਟ ਮੰਤਰੀ ਈਟੀਓ ਨੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਡਰੇਨਾਂ ਅਤੇ ਛੱਪੜਾਂ ਦੀ ਸਫ਼ਾਈ ਅਤੇ ਪਿੰਡਾਂ ਵਿੱਚੋਂ ਪਾਣੀ ਦੀ ਨਿਕਾਸੀ ਦਾ ਪ੍ਰਬੰਧ ਵੀ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਜਿਨ੍ਹਾਂ ਲੋਕਾਂ ਦੇ ਘਰ ਮੀਂਹ ਨਾਲ ਪ੍ਰਭਾਵਿਤ ਹੋਏ ਹਨ, ਉਨ੍ਹਾਂ ਦੀਆਂ ਲਿਸਟਾਂ ਤਿਆਰ ਕਰ ਕੇ ਭੇਜੀਆਂ ਜਾਣ ਤਾਂ ਜੋ ਬਣਦਾ ਮੁਆਵਜ਼ਾ ਦਿੱਤਾ ਜਾ ਸਕੇ। ਇਸ ਮੌਕੇ ਐਕਸੀਅਨ ਇੰਦਰਜੀਤ ਸਿੰਘ, ਐੱਸਈ ਕੁਲਵਿੰਦਰ ਸਿੰਘ, ਐਕਸੀਅਨ ਵਿਸ਼ਾਲ ਮਹਿਤਾ, ਸਤਿੰਦਰ ਸਿੰਘ, ਸੁਖਵਿੰਦਰ ਸਿੰਘ ਤੇ ਬਲਵਿੰਦਰ ਸਿੰਘ ਤੋਂ ਇਲਾਵਾ ਪਿੰਡ ਵਾਸੀ ਮੌਜੂਦ ਸਨ।

Advertisement
Tags :
Harbhajan Singh ETOਈਟੀਓਸਿੰਘਹਰਭਜਨਹੜ੍ਹਦੌਰਾਪਿੰਡਾਂਪ੍ਰਭਾਵਿਤਵੱਲੋਂ