ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਯੂਨਾਨ ਤੋਂ ਹਰਜਿੰਦਰ ਦੀ ਲਾਸ਼ ਭਾਰਤ ਪੁੱਜੀ

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਤਹਿਸੀਲ ਬਲਾਚੌਰ ਨੇੜਲੇ ਪਿੰਡ ਧੌਲ ਨਾਲ ਸਬੰਧਤ 48 ਸਾਲਾ ਹਰਜਿੰਦਰ ਸਿੰਘ ਦਾ ਮ੍ਰਿਤਕ ਸਰੀਰ ਅੱਜ ਗਰੀਸ (ਯੂਨਾਨ) ਤੋਂ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਪੁੱਜਾ। ਇਸ ਨੂੰ ਬਾਅਦ ਵਿਚ ਸਰਬੱਤ ਦਾ ਭਲਾ...
Advertisement

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਤਹਿਸੀਲ ਬਲਾਚੌਰ ਨੇੜਲੇ ਪਿੰਡ ਧੌਲ ਨਾਲ ਸਬੰਧਤ 48 ਸਾਲਾ ਹਰਜਿੰਦਰ ਸਿੰਘ ਦਾ ਮ੍ਰਿਤਕ ਸਰੀਰ ਅੱਜ ਗਰੀਸ (ਯੂਨਾਨ) ਤੋਂ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਪੁੱਜਾ। ਇਸ ਨੂੰ ਬਾਅਦ ਵਿਚ ਸਰਬੱਤ ਦਾ ਭਲਾ ਟਰੱਸਟ ਦੀ ਮੁਫ਼ਤ ਐਂਬੂਲੈਂਸ ਸੇਵਾ ਰਾਹੀਂ ਉਸ ਦੇ ਘਰ ਭੇਜਿਆ ਗਿਆ।

ਇਸ ਸਬੰਧੀ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ. ਐੱਸਪੀ ਸਿੰਘ ਓਬਰਾਏ ਨੇ ਦੱਸਿਆ ਹਰਜਿੰਦਰ ਪਿਛਲੇ ਲਗਪਗ 20 ਸਾਲਾਂ ਤੋਂ ਯੂਨਾਨ ਵਿੱਚ ਮਿਹਨਤ ਕਰ ਰਿਹਾ ਸੀ। ਪੀੜਤ ਪਰਿਵਾਰ ਨੇ ਦੱਸਿਆ ਕਿ ਬੀਤੀ 14 ਜੁਲਾਈ ਨੂੰ ਉੱਥੇ ਸੜਕ ਹਾਦਸੇ ਕਾਰਨ ਹਰਜਿੰਦਰ ਸਿੰਘ ਦੀ ਮੌਤ ਹੋ ਗਈ ਸੀ। ਅੱਜ ਹਵਾਈ ਅੱਡੇ ਤੋਂ ਮ੍ਰਿਤਕ ਸਰੀਰ ਪੀੜਤ ਪਰਿਵਾਰ ਦੀ ਹਾਜ਼ਰੀ ’ਚ ਟਰੱਸਟ ਦੇ ਨੁਮਾਇੰਦੇ ਰਾਜਬੀਰ ਸਿੰਘ ਵੱਲੋਂ ਪ੍ਰਾਪਤ ਕਰ ਕੇ ਉਸ ਦੇ ਘਰ ਤੱਕ ਭੇਜਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਪੀੜਤ ਪਰਿਵਾਰ ਨੂੰ ਲੋੜ ਅਨੁਸਾਰ ਮਹੀਨਾਵਾਰ ਪੈਨਸ਼ਨ ਵੀ ਦਿੱਤੀ ਜਾਵੇਗੀ।

Advertisement

ਇਸ ਦੌਰਾਨ ਮ੍ਰਿਤਕ ਦੇ ਚਚੇਰੇ ਭਰਾ ਹਰਨੇਕ ਸਿੰਘ, ਨਛੱਤਰ ਸਿੰਘ ਅਤੇ ਕਾਲਾ ਸਿੰਘ ਆਦਿ ਨੇ ਡਾ. ਓਬਰਾਏ ਦਾ ਧੰਨਵਾਦ ਕੀਤਾ।

Advertisement