ਗਤਕਾ ਮੁਕਾਬਲੇ ’ਚ ਹਰਮਨਪ੍ਰੀਤ ਸਿੰਘ ਨੇ ਸੋਨ ਤਗ਼ਮਾ ਜਿੱਤਿਆ
ਇਥੇ ਹੁਸ਼ਿਆਰਪੁਰ ਵਿਖੇ ਕਰਵਾਏ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿੱਚ ਦਸ਼ਮੇਸ਼ ਪਬਲਿਕ ਸੀਨੀਅਰ ਸੈਕੈਂਡਰੀ ਸਕੂਲ ਉਸਮਾਨ ਸ਼ਹੀਦ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਪ੍ਰਿੰਸੀਪਲ ਜਗਜੀਤ ਕੌਰ ਨੇ ਦੱਸਿਆ ਕਿ ਅੰਡਰ-19 ਫਰੀ ਸੋਟੀ ਗਤਕਾ ਮੁਕਾਬਲਿਆਂ ’ਚ ਬਾਰ੍ਹਵੀਂ ਜਮਾਤ ਦੇ ਹਰਮਨਪ੍ਰੀਤ ਸਿੰਘ...
Advertisement
ਇਥੇ ਹੁਸ਼ਿਆਰਪੁਰ ਵਿਖੇ ਕਰਵਾਏ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿੱਚ ਦਸ਼ਮੇਸ਼ ਪਬਲਿਕ ਸੀਨੀਅਰ ਸੈਕੈਂਡਰੀ ਸਕੂਲ ਉਸਮਾਨ ਸ਼ਹੀਦ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਪ੍ਰਿੰਸੀਪਲ ਜਗਜੀਤ ਕੌਰ ਨੇ ਦੱਸਿਆ ਕਿ ਅੰਡਰ-19 ਫਰੀ ਸੋਟੀ ਗਤਕਾ ਮੁਕਾਬਲਿਆਂ ’ਚ ਬਾਰ੍ਹਵੀਂ ਜਮਾਤ ਦੇ ਹਰਮਨਪ੍ਰੀਤ ਸਿੰਘ ਨੇ ਸੋਨ ਤਗ਼ਮਾ ਜਿੱਤ ਕੇ ਰਾਜ ਪੱਧਰੀ ਮੁਕਾਬਲਿਆਂ ਵਿੱਚ ਦਾਖਲਾ ਪਾਇਆ ਹੈ, ਜਦੋਂਕਿ ਅੰਡਰ-17 ਫਰੀ ਸੋਟੀ ਗਤਕਾ ਮੁਕਾਬਲਿਆਂ ਵਿੱਚ ਜੋਬਨਪ੍ਰੀਤ ਸਿੰਘ ਨੇ ਦੂਜਾ ਸਥਾਨ ਪ੍ਰਾਪਤ ਕੀਤਾ ਹੈ। ਸਕੂਲ ਦੇ ਡਾਇਰੈਕਟਰ ਇਕਬਾਲ ਸਿੰਘ ਚੀਮਾ ਨੇ ਜੇਤੂਆਂ ਨੂੰ ਸਨਮਾਨਿਤ ਕਰਦਿਆ ਇਸ ਉਪਲੱਬਧੀ ਦਾ ਸਿਹਰਾ ਪ੍ਰਿੰ. ਜਗਜੀਤ ਕੌਰ ਦੀ ਯੋਗ ਅਗਵਾਈ ਸਿਰ ਬੰਨ੍ਹਿਆ। ਉਨਾਂ ਕੋਚ ਜਸਪਾਲ ਸਿੰਘ ਦੀ ਵੀ ਪ੍ਰਸ਼ੰਸਾ ਕੀਤੀ।
Advertisement
Advertisement