ਹਰਮੀਤ ਸਿੰਘ ਸੰਧੂ ਨੇ ਜੇਤੂ ਮਾਰਚ ਕੀਤਾ
ਕਾਫ਼ਲੇ ਦਾ ਭਰਵਾਂ ਸਵਾਗਤ
Advertisement
ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਨੇ ਤਰਨ ਤਾਰਨ ਦੀ ਜ਼ਿਮਨੀ ਚੋਣ ਜਿੱਤਣ ’ਤੇ ਇਲਾਕੇ ’ਚ ਜੇਤੂ ਮਾਰਚ ਕੀਤਾ। ਹਲਕੇ ਦੇ ਰਿਟਰਨਿੰਗ ਅਧਿਕਾਰੀ ਤੋਂ ਜਿੱਤ ਦਾ ਸਰਟੀਫਿਕੇਟ ਪ੍ਰਾਪਤ ਕਰਨ ਮਗਰੋਂ ਜਿਵੇਂ ਹੀ ਹਰਮੀਤ ਸਿੰਘ ਸੰਧੂ ਗਿਣਤੀ ਕੇਂਦਰ ਤੋਂ ਬਾਹਰ ਆਏ ਤਾਂ ਉੱਥੇ ਖੜ੍ਹੇ ਵੱਡੀ ਗਿਣਤੀ ਪਾਰਟੀ ਆਗੂਆਂ-ਵਰਕਰਾਂ ਨੇ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਹਾਰਾਂ ਨਾਲ ਲੱਦ ਦਿੱਤਾ|
ਪਿੱਦੀ ਪਿੰਡ ਦੇ ਮਾਈ ਭਾਗੋ ਇੰਟਰਨੈਸ਼ਨਲ ਕਾਲਜ ਆਫ਼ ਨਰਸਿੰਗ ਤੋਂ ਸ਼ੁਰੂ ਹੋਏ ਉਨ੍ਹਾਂ ਦੇ ਕਾਫਲੇ ਦਾ ਪਿੱਦੀ ਵਾਸੀਆਂ ਤੋਂ ਇਲਾਵਾ ਰਸਤੇ ਦੇ ਪਿੰਡ ਰਸੂਲਪੁਰ, ਚੁਤਾਲਾ,ਅਲਾਦੀਨਪੁਰ, ਜੋਧਪੁਰ ਦੇ ਲੋਕਾਂ ਨੇ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਜਿੱਤ ਦੀਆਂ ਮੁਬਾਰਕਾਂ ਦਿੱਤੀਆਂ| ਸ੍ਰੀ ਸੰਧੂ ਦੀ ਅਗਵਾਈ ਵਾਲਾ ਮਾਰਚ ਤਰਨ ਤਾਰਨ ਦੇ ਵੱਖ ਵੱਖ ਬਾਜ਼ਾਰਾਂ ਵਿੱਚੋਂ ਲੰਘਿਆ, ਜਿੱਥੇ ਦੁਕਾਨਦਾਰਾਂ ਤੇ ਸ਼ਹਿਰ ਵਾਸੀਆਂ ਨੇ ਉਨ੍ਹਾਂ ਦਾ ਸਵਾਗਤ ਕੀਤਾ| ਉਨ੍ਹਾਂ ਲੋਕਾਂ ਦੇ ਇਕੱਠ ਨੂੰ ਆਪਣੀ ਰਿਹਾਇਸ਼ ’ਤੇ ਸੰਬੋਧਨ ਕਰਦਿਆਂ ਪਾਰਟੀ ਵਰਕਰਾਂ ਨੂੰ ਵਿਧਾਨ ਸਭਾ ਦੀਆਂ 2027 ਵਿੱਚ ਹੋਣ ਵਾਲਿਆਂ ਜਨਰਲ ਚੋਣਾਂ ਲਈ ਹੁਣ ਤੋਂ ਹੀ ਤਿਆਰੀਆਂ ਆਰੰਭ ਕਰ ਦੇਣ ਦੀ ਅਪੀਲ ਕੀਤੀ| ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਜਿੱਥੇ ਨਸ਼ਿਆਂ ਦਾ ਖਾਤਮਾ ਕਰਨ ਦ੍ਰਿੜ੍ਹ ਸੰਕਲਪ ਹੈ ਉੱਥੇ ਸਰਕਾਰ ਲੋਕਾਂ ਦੀ ਭਲਾਈ ਲਈ ਵਧੇਰੇ ਤੋਂ ਵਧੇਰੇ ਯੋਜਨਾਵਾਂ ਲਾਗੂ ਕਰਨ ਅਤੇ ਭ੍ਰਿਸ਼ਟਾਚਾਰ ਨੂੰ ਪੂਰੀ ਤਰ੍ਹਾਂ ਨਾਲ ਜੜ੍ਹ ਤੋਂ ਪੁੱਟਣ ਲਈ ਯਤਨਸ਼ੀਲ ਹੈ|
Advertisement
Advertisement
