ਹਰਮਿੰਦਰ ਗਿੱਲ ਵੱਲੋਂ ਲਾਲਜੀਤ ਭੁੱਲਰ ਖ਼ਿਲਾਫ਼ ਮਾਣਹਾਨੀ ਕੇਸ ਦਰਜ ਕਰਵਾਉਣ ਦਾ ਐਲਾਨ
ਪੱਤਰ ਪ੍ਰੇਰਕ ਤਰਨ ਤਾਰਨ, 14 ਅਪਰੈਲ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਸਾਬਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ‘ਆਪ’ ਦੇ ਉਮੀਦਵਾਰ ਅਤੇ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਪੱਟੀ ਵਿਚ ਸ਼ੁੱਕਰਵਾਰ ਨੂੰ ਵਰਕਰ ਮੀਟਿੰਗ ਦੌਰਾਨ...
Advertisement
ਪੱਤਰ ਪ੍ਰੇਰਕ
ਤਰਨ ਤਾਰਨ, 14 ਅਪਰੈਲ
Advertisement
ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਸਾਬਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ‘ਆਪ’ ਦੇ ਉਮੀਦਵਾਰ ਅਤੇ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਪੱਟੀ ਵਿਚ ਸ਼ੁੱਕਰਵਾਰ ਨੂੰ ਵਰਕਰ ਮੀਟਿੰਗ ਦੌਰਾਨ ਉਨ੍ਹਾਂ ਖਿਲਾਫ਼ ਕੀਤੀਆਂ ਇਤਰਾਜ਼ਯੋਗ ਟਿੱਪਣੀਆਂ ਲਈ 10 ਦਿਨ ਦੇ ਅੰਦਰ-ਅੰਦਰ ਮੁਆਫ਼ੀ ਮੰਗਣ ਲਈ ਕਿਹਾ ਹੈ। ਮੁਆਫ਼ੀ ਨਾ ਮੰਗਣ ’ਤੇ ਮੰਤਰੀ ਖਿਲਾਫ਼ ਮਾਨਹਾਨੀ ਦਾ ਕੇਸ ਦਰਜ ਕਰਨ ਦੀ ਚਿਤਾਵਨੀ ਦਿੱਤੀ ਹੈ| ਹਰਮਿੰਦਰ ਸਿੰਘ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੋਂ ਮੰਤਰੀ ਨੂੰ ਅਹੁਦੇ ਤੋਂ ਬਰਖਾਸਤ ਕਰਨ ਦੀ ਮੰਗ ਕੀਤੀ ਹੈ ਅਤੇ ਉਨ੍ਹਾਂ ਮੰਤਰੀ ਦਾ ਪੀਜੀਆਈ ਚੰਡੀਗੜ੍ਹ ਤੋਂ ਡੋਪ ਟੈਸਟ ਕਰਵਾਏ ਜਾਣ ਦੀ ਵੀ ਮੰਗ ਕੀਤੀ ਹੈ|
Advertisement