ਪੱਤਰ ਪ੍ਰੇਰਕ
ਅਜਨਾਲਾ, 27 ਅਕਤੂਬਰ
ਇੱਥੇ ਦਾਣਾ ਮੰਡੀ ਅਜਨਾਲਾ ਵਿਚ ਹੋਏ ਸੰਖੇਪ ਸਮਾਗਮ ਦੌਰਾਨ ਸਮੂਹ ਆੜ੍ਹਤੀਆਂ ਵੱਲੋਂ ਹਰਵਿੰਦਰ ਸਿੰਘ ਸ਼ਾਹ ਨੂੰ ਆੜ੍ਹਤੀ ਯੂਨੀਅਨ ਅਜਨਾਲਾ ਦਾ ਪ੍ਰਧਾਨ ਚੁਣ ਲਿਆ ਗਿਆ। ਇਸ ਮੌਕੇ ਨਵ-ਨਿਯੁਕਤ ਪ੍ਰਧਾਨ ਹਰਵਿੰਦਰ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਚੱਲ ਰਹੇ ਝੋਨੇ ਦੇ ਸੀਜ਼ਨ ਦੌਰਾਨ ਆੜ੍ਹਤੀਆਂ ਨੂੰ ਆ ਰਹੀਆਂ ਮੁਸ਼ਕਲਾਂ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆ ਕਿ ਹੱਲ ਕਰਵਾਉਂਦਿਆਂ ਹੋਇਆ ਸਮੂਹ ਕਿਸਾਨਾਂ ਦੇ ਹਿੱਤਾਂ ਲਈ ਕੰਮ ਕਰਨਗੇ। ਉਨ੍ਹਾਂ ਇਹ ਵੀ ਦੱਸਿਆ ਕਿ ਮਾਲ ਦੀ ਢੋਆ ਢੁਆਈ ਵਿੱਚ ਵੀ ਆੜ੍ਹਤੀਆਂ ਅਤੇ ਪੱਲੇਦਾਰਾਂ ਨੂੰ ਕੋਈ ਵੀ ਮੁਸ਼ਕਲ ਨਹੀਂ ਆਉਣ ਦੇਣਗੇ। ਇਸ ਮੌਕੇ ਯੂਨੀਅਨ ਦੇ ਸਾਬਕਾ ਪ੍ਰਧਾਨ ਗੁਰਦੇਵ ਸਿੰਘ ਨਿੱਝਰ ਅਤੇ ਮਨਜੀਤ ਸਿੰਘ ਬਾਠ ਵੱਲੋਂ ਨਵ ਨਿਯੁਕਤ ਪ੍ਰਧਾਨ ਹਰਵਿੰਦਰ ਸਿੰਘ ਸ਼ਾਹ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਸਮੇਂ ਜਗਦੀਪ ਸਿੰਘ ਗੁਰਾਲਾ, ਵਿਸ਼ਾਲ ਅਰੋੜਾ, ਲੱਕੀ ਪੁਰੀ, ਵਿਜੇ ਕੁਮਾਰ, ਸਰਫਰਾਜ ਸਿੰਘ ਅੰਬ ਕੋਟਲੀ, ਪਰਮਬੀਰ ਸਿੰਘ ਰੋਖੇ ਸਮੇਤ ਵੱਡੀ ਗਿਣਤੀ ਵਿਚ ਆੜ੍ਹਤੀ ਹਾਜ਼ਰ ਹੋਏ।