ਨਰਿੰਦਰ ਸਿੰਘ
ਭਿੱਖੀਵਿੰਡ, 20 ਅਕਤੂਬਰ
ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਤੇ ਲੋਕ ਸਭਾ ਮੈਂਬਰ ਜਸਬੀਰ ਸਿੰਘ ਡਿੰਪਾ ਅੱਜ ਭਿੱਖੀਵਿੰਡ ਗਏ ਤੇ ਸ਼ੌਰਿਆ ਚੱਕਰ ਵਿਜੇਤਾ ਕਾਮਰੇਡ ਬਲਵਿੰਦਰ ਸਿੰਘ ਦੇ ਪਰਿਵਾਰ ਨਾਲ ਦੁੱਖ ਵੰਡਾਇਆ। ਕਾਮਰੇਡ ਦਾ ਬੀਤੇ ਦਿਨੀਂ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਜਸਬੀਰ ਸਿੰਘ ਡਿੰਪਾ ਨੇ 5 ਲੱਖ ਦੀ ਰਾਸ਼ੀ ਅਤੇ ਇੱਕ ਜੀਅ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕਰਦਿਆਂ ਕਿਹਾ ਕਿ ਕਾਮਰੇਡ ਬਲਵਿੰਦਰ ਸਿੰਘ ਦੀ ਮੌਤ ਨਾਲ ਦੇਸ਼ ਸਮਾਜ ਅਤੇ ਇਲਾਕੇ ਨੂੰ ਵੱਡਾ ਘਾਟਾ ਪਿਆ ਹੈ ਜੋ ਕਦੇ ਪੂਰਾ ਨਹੀਂ ਹੋ ਸਕਦਾ। ਊਨ੍ਹਾਂ ਦੱਸਿਆ ਕਿ ਉਨ੍ਹਾਂ ਰਾਸ਼ਟਰਪਤੀ ਨੂੰ ਚਿੱਠੀ ਲਿਖ ਕੇ ਪੀੜਤ ਪਰਿਵਾਰ ਲਈ ਸੁਰੱਖਿਆ ਦੀ ਮੰਗ ਕੀਤੀ ਹੈ।