ਪੱਤਰ ਪ੍ਰੇਰਕ
ਭੁਲੱਥ, 4 ਅਗਸਤ
ਸੀਨੀਅਰ ਮੈਡੀਕਲ ਅਫ਼ਸਰ ਡਾ. ਕਿਰਨਪ੍ਰੀਤ ਕੌਰ ਸੇਖੋਂ ਦੀ ਅਗਵਾਈ ਹੇਠ ਅੱਜ ਟੀਮ ਨੇ ਸੀਐੱਚਸੀ ਬੇਗੋਵਾਲ ਅਧੀਨ ਆਉਂਦੇ ਪਿੰਡਾਂ ਵਿਚ ਦੁਕਾਨਦਾਰਾਂ ਦੇ ਕੋਟਪਾ ਐਕਟ ਤਹਿਤ ਚਾਲਾਨ ਕੱਟੇ। ਡਾ. ਕਿਰਨਪ੍ਰੀਤ ਕੌਰ ਸੇਖੋਂ ਨੇ ਦੱਸਿਆ ਕਿ ਸਮੇਂ-ਸਮੇਂ ਸਿਰ ਸਿਹਤ ਵਿਭਾਗ ਦੀਆਂ ਟੀਮਾਂ ਅਤੇ ਫ਼ੀਲਡ ਸਟਾਫ਼ ਪਿੰਡ ਪੱਧਰ ’ਤੇ ਜਾ ਕੇ ਲੋਕਾਂ ਨੂੰ ਤੰਬਾਕੂ ਅਤੇ ਇਸ ਤੋਂ ਬਣੇ ਪਦਾਰਥਾਂ ਦੀ ਵਰਤੋਂ ਤੋਂ ਹੋਣ ਵਾਲੇ ਨੁਕਸਾਨ ਅਤੇ ਉਨ੍ਹਾਂ ਤੋਂ ਪਰਹੇਜ਼ ਕਰਨ ਲਈ ਲੋਕਾਂ ਨਾਲ ਰਾਬਤਾ ਕਾਇਮ ਰੱਖ ਰਿਹਾ ਹੈ। ਇਸ ਮੌਕੇ ਨੋਡਲ ਅਫਸਰ ਡਾ. ਰਾਜਪਾਲ ਸਿੰਘ, ਸੁਰਿੰਦਰ ਸਿੰਘ, ਪਵਨ ਕੁਮਾਰ, ਦਲਜੀਤ ਸਿੰਘ, ਅਵਤਾਰ ਸਿੰਘ, ਰਮਨ ਕੁਮਾਰ ਟੀਮ ਚ ਸ਼ਾਮਲ ਸਨ।