DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

health services: ਜਨਾਨਾ ਹਸਪਤਾਲ ਢਾਬਾ ਖਟੀਕਾ ’ਚ ਡਾਕਟਰਾਂ ਦੀ ਨਿਯੁਕਤ ਕੀਤੇ ਜਾਣ: ਗੁਪਤਾ

ਅੰਮ੍ਰਿਤਸਰ ਦੇ ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ. ਅਜੈ ਗੁਪਤਾ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਜਨਾਨਾ ਮਹਿਲਾ ਹਸਪਤਾਲ ਢਾਬਾ ਖਟੀਕਾ ’ਚ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਦਾ ਮੁੱਦਾ ਉਠਾਇਆ। ਵਿਧਾਇਕ ਡਾ. ਗੁਪਤਾ ਨੇ ਵਿਧਾਨ ਸਭਾ ਵਿੱਚ ਦੱਸਿਆ ਕਿ ਢਾਬਾ...

  • fb
  • twitter
  • whatsapp
  • whatsapp
featured-img featured-img
ਵਿਧਾਇਕ ਡਾ. ਅਜੈ ਗੁਪਤਾ
Advertisement
ਅੰਮ੍ਰਿਤਸਰ ਦੇ ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ. ਅਜੈ ਗੁਪਤਾ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਜਨਾਨਾ ਮਹਿਲਾ ਹਸਪਤਾਲ ਢਾਬਾ ਖਟੀਕਾ ’ਚ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਦਾ ਮੁੱਦਾ ਉਠਾਇਆ। ਵਿਧਾਇਕ ਡਾ. ਗੁਪਤਾ ਨੇ ਵਿਧਾਨ ਸਭਾ ਵਿੱਚ ਦੱਸਿਆ ਕਿ ਢਾਬਾ ਖਟੀਕਾ ਵਿੱਚ ਸਥਿਤ ਲਗਪਗ 110 ਸਾਲ ਪੁਰਾਣਾ ਜਨਾਨਾ ਹਸਪਤਾਲ ਉਨ੍ਹਾਂ ਦੇ ਹਲਕੇ ਵਿੱਚ ਸਥਿਤ ਹੈ। ਜਦੋਂ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਵਿੱਚ ਸੱਤਾ ਵਿੱਚ ਆਈ ਸੀ, ਤਾਂ ਹਸਪਤਾਲ ਦੀ ਹਾਲਤ ਬਹੁਤ ਮਾੜੀ ਸੀ। ਇਸ ਦੀ ਮੁਰੰਮਤ ਦਾ ਕੰਮ ਚੱਲ ਰਿਹਾ ਹੈ। ਉਨ੍ਹਾਂ ਅਪੀਲ ਕੀਤੀ ਕਿ ਇਸ ਹਸਪਤਾਲ ਵਿੱਚ ਗਾਇਨੀਕੋਲੋਜਿਸਟ (ਔਰਤਾਂ ਦੀਆਂ ਬਿਮਾਰੀਆਂ) ਅਤੇ ਪੀਡੀਆਟ੍ਰਿਕਸ (ਬਾਲ ਰੋਗ) ਦੇ ਮਾਹਿਰਾਂ ਦੀ ਨਿਯੁਕਤੀ ਕੀਤੀ ਜਾਵੇ, ਤਾਂ ਜੋ ਇਲਾਕੇ ਦੀਆਂ ਮਾਵਾਂ, ਭੈਣਾਂ ਅਤੇ ਬੱਚਿਆਂ ਨੂੰ ਹਰ ਸਮੇਂ ਬਿਹਤਰ ਸਿਹਤ ਸੇਵਾਵਾਂ ਮਿਲ ਸਕਣ।

Advertisement

Advertisement

Advertisement
×