ਸਿਹਤ ਮੁਲਾਜ਼ਮ ਡਾਕਟਰ ਦੇ ਵਤੀਰੇ ਤੋਂ ਭੜਕੇ

ਸਿਹਤ ਮੁਲਾਜ਼ਮ ਡਾਕਟਰ ਦੇ ਵਤੀਰੇ ਤੋਂ ਭੜਕੇ

ਨਾਇਬ ਤਹਿਸੀਲਦਾਰ ਨਿਰਮਲ ਸਿੰਘ ਧਰਨਾਕਾਰੀਆਂ ਤੋਂ ਮੰਗ ਪੱਤਰ ਲੈਂਦੇ ਹੋਏ।

ਵਰਿੰਦਰਜੀਤ ਜਾਗੋਵਾਲ
ਕਾਹਨੂੰਵਾਨ, 4 ਅਗਸਤ

ਸਰਕਾਰੀ ਹਸਪਤਾਲ ਭੈਣੀ ਮੀਆਂ ਖਾਂ ਵਿੱਚ ਕਰੋਨਾ ਲਈ ਨਮੂਨੇ ਲੈਂਦੇ ਸਮੇਂ ਡਿਊਟੀ ’ਤੇ ਤਾਇਨਾਤ ਸਿਹਤ ਕਰਮੀਆਂ ਦੀ ਆਪਸ ਵਿੱਚ ਤਕਰਾਰ ਵੱਡੇ ਵਿਵਾਦ ਵਿੱਚ ਬਦਲ ਗਈ ਜਿਸ ਖ਼ਿਲਾਫ਼ ਅੱਜ ਬਲਾਕ ਅਧੀਨ ਕੰਮ ਕਰਦੇ ਸਮੂਹ ਸਿਹਤ ਕਰਮੀਆਂ ਨੇ ਸਿਵਲ ਹਸਪਤਾਲ ਕਾਹਨੂੰਵਾਨ ਦੇ ਸਾਹਮਣੇ ਚੱਕਾ ਜਾਮ ਕਰਕੇ ਦੋਸ਼ੀਆਂ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਸਬੰਧੀ ਗੱਲ ਕਰਦਿਆਂ ਅਮੋਲਕ ਸਿੰਘ ਹੈਲਥ ਵਰਕਰ ਨੇ ਦੱਸਿਆ ਕਿ ਬੀਤੇ ਦਿਨ ਡਿਊਟੀ ਦੌਰਾਨ ਨੇੜਲੇ ਪਿੰਡਾਂ ਤੋਂ ਕਰੀਬ 40 ਵਿਅਕਤੀਆਂ ਨੂੰ ਦਿਵਾਉਣ ਲਈ ਹਸਪਤਾਲ ਪੁੱਜਾ ਤਾਂ ਡਾਕਟਰ ਨੇ ਨਮੂਨੇ ਲੈਣ ਦੀ ਬਜਾਏ ਹੈਲਥ ਵਰਕਰਾਂ ਨਾਲ ਬਦਤਮੀਜ਼ੀ ਕੀਤੀ। ਜਦੋਂ ਉਨ੍ਹਾਂ ਨੇ ਇਸ ਦਾ ਵਿਰੋਧ ਕੀਤਾ ਤਾਂ ਡਾਕਟਰ ਹੋਰ ਵੀ ਮਾੜੇ ਵਿਵਹਾਰ ਉੱਤੇ ਉਤਰ ਆਈ। ਐੱਸ.ਐੱਮ.ਓ. ਡਾ. ਭੁਪਿੰਦਰ ਕੌਰ ਨੇ ਦੱਸਿਆ ਕਿ ਜਦੋਂ ਇਸ ਘਟਨਾ ਦੀ ਸ਼ਿਕਾਇਤ ਉਨ੍ਹਾਂ ਤੱਕ ਪਹੁੰਚੀ ਤਾਂ ਡਾਕਟਰ ਨੂੰ ਪੜਤਾਲ ਲਈ ਬੁਲਾਇਆ ਪਰ ਉਸ ਨੇ ਉਨ੍ਹਾਂ ਨਾਲ ਵੀ ਬਹੁਤ ਭੱਦਾ ਵਿਵਹਾਰ ਕੀਤਾ। ਅੱਜ ਰੋਸ ਵਜੋਂ ਸਿਹਤ ਕਰਮੀਆਂ ਨੇ ਡਾਕਟਰ ਵਿਰੁੱਧ ਕੇਸ ਦਰਜ ਕਰਨ ਦੀ ਮੰਗ ਨੂੰ ਲੈ ਕੇ ਚੱਕ ਜਾਮ ਕੀਤਾ। ਪ੍ਰਸ਼ਾਸਨ ਦੀ ਤਰਫ਼ੋਂ ਨਾਇਬ ਤਹਿਸੀਲਦਾਰ ਨਿਰਮਲ ਸਿੰਘ ਧਾਰੀਵਾਲ ਨੇ ਮੌਕੇ ਉੱਤੇ ਪਹੁੰਚ ਕੇ ਧਰਨਾਕਾਰੀਆਂ ਦਾ ਮੰਗ ਪੱਤਰ ਪ੍ਰਾਪਤ ਕੀਤਾ ਅਤੇ ਦੋਸ਼ੀਆਂ ਖ਼ਿਲਾਫ਼ ਯੋਗ ਕਾਰਵਾਈ ਕਰਨਾ ਦਾ ਭਰੋਸਾ ਦੇ ਕੇ ਧਰਨਾ ਸਮਾਪਤ ਕਰਵਾਇਆ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਕੇਂਦਰ ਸਰਕਾਰ ਨੇ ਕਣਕ ਦੀ ਐੱਮਐੱਸਪੀ 50 ਰੁਪਏ ਪ੍ਰਤੀ ਕੁਇੰਟਲ ਵਧਾਈ

ਕੇਂਦਰ ਸਰਕਾਰ ਨੇ ਕਣਕ ਦੀ ਐੱਮਐੱਸਪੀ 50 ਰੁਪਏ ਪ੍ਰਤੀ ਕੁਇੰਟਲ ਵਧਾਈ

ਮੋਦੀ ਦੀ ਅਗਵਾਈ ਵਾਲੀ ਆਰਥਿਕ ਮਾਮਲਿਆਂ ਬਾਰੇ ਕੈਬਨਿਟ ਕਮੇਟੀ ਨੇ ਲਿਆ ਫੈ...

ਵਿਰੋਧੀ ਪਾਰਟੀਆਂ ਵੱਲੋਂ ਰਾਸ਼ਟਰਪਤੀ ਨੂੰ ਤਜਵੀਜ਼ਤ ਖੇਤੀ ਕਾਨੂੰਨਾਂ ’ਤੇ ਸਹੀ ਨਾ ਪਾਉਣ ਦੀ ਅਪੀਲ

ਵਿਰੋਧੀ ਪਾਰਟੀਆਂ ਵੱਲੋਂ ਰਾਸ਼ਟਰਪਤੀ ਨੂੰ ਤਜਵੀਜ਼ਤ ਖੇਤੀ ਕਾਨੂੰਨਾਂ ’ਤੇ ਸਹੀ ਨਾ ਪਾਉਣ ਦੀ ਅਪੀਲ

ਗੈਰ-ਐੱਨਡੀਏ ਪਾਰਟੀਆਂ ਨੇ ਰਾਸ਼ਟਰਪਤੀ ਨੂੰ ਭੇਜਿਆ ਮੈਮੋਰੈਂਡਮ, ਮਿਲਣ ਦਾ ...

ਖੇਤੀ ਬਿੱਲ: ਵਿਰੋਧੀ ਧਿਰਾਂ ਵੱਲੋਂ ਸੰਸਦ ਦੇ ਅਹਾਤੇ ਵਿੱਚ ਪ੍ਰਦਰਸ਼ਨ

ਖੇਤੀ ਬਿੱਲ: ਵਿਰੋਧੀ ਧਿਰਾਂ ਵੱਲੋਂ ਸੰਸਦ ਦੇ ਅਹਾਤੇ ਵਿੱਚ ਪ੍ਰਦਰਸ਼ਨ

8 ਸੰਸਦ ਮੈਂਬਰਾਂ ਦੀ ਮੁਅੱਤਲੀ ਖਿਲਾਫ਼ ਜਤਾਇਆ ਰੋਸ

ਅਕਾਲੀ ਦਲ ਵੱਲੋਂ ਰਾਸ਼ਟਰਪਤੀ ਕੋਵਿੰਦ ਨਾਲ ਮੁਲਾਕਾਤ

ਅਕਾਲੀ ਦਲ ਵੱਲੋਂ ਰਾਸ਼ਟਰਪਤੀ ਕੋਵਿੰਦ ਨਾਲ ਮੁਲਾਕਾਤ

ਬਿੱਲ ਵਾਪਸ ਸੰਸਦ ਵਿਚ ਭੇਜਣ ਦੀ ਗੁਜ਼ਾਰਿਸ਼ ਕੀਤੀ