ਪਿੰਡ ਜਹਾਂਗੀਰ ਵਿਚ ਕਾਰਗਿਲ ਸ਼ਹੀਦਾਂ ਦੀ ਯਾਦ ’ਚ ਟੂਰਨਾਮੈਂਟ ਕਰਵਾਇਆ

ਪਿੰਡ ਜਹਾਂਗੀਰ ਵਿਚ ਕਾਰਗਿਲ ਸ਼ਹੀਦਾਂ ਦੀ ਯਾਦ ’ਚ ਟੂਰਨਾਮੈਂਟ ਕਰਵਾਇਆ

ਰਾਜਨ ਮਾਨ

ਮਜੀਠਾ , 8 ਅਪਰੈਲ

ਪਿੰਡ ਜਹਾਂਗੀਰ ਵਿਚ ਕਾਰਗਿਲ ਸ਼ਹੀਦਾਂ ਦੀ ਯਾਦ ਵਿੱਚ ਪਿੰਡ ਵਾਸੀਆਂ ਵਲੋਂ ਕਬੱਡੀ ਅਤੇ ਵਾਲੀਬਾਲ ਟੂਰਨਾਮੈਂਟ ਕਰਵਾਇਆ ਗਿਆ।

ਕਾਰਗਿਲ ਸ਼ਹੀਦ ਅਜੈਬ ਸਿੰਘ 'ਤੇ ਸ਼ਹੀਦ ਜਸਪਾਲ ਸਿੰਘ ਸਪੋਰਟਸ ਕਲੱਬ ਵਲੋਂ ਸ਼ੁਰੂ ਕਰਵਾਏ ਗਏ ਇਸ ਦੋ ਦਿਨਾਂ ਟੂਰਨਾਮੈਂਟ ਵਿਚ ਵਾਲੀਬਾਲ ਮੁਕਾਬਲਿਆਂ ਵਿੱਚ ਪਿੰਡ ਜਹਾਂਗੀਰ ਕਲੋਨੀ ਦੀ ਟੀਮ ਵਲੋਂ ਖੰਨਾ ਦੀ ਟੀਮ ਨੂੰ ਹਰਾ ਕੇ ਜਿੱਤ ਹਾਸਲ ਕੀਤੀ ਗਈ, ਜਦਕਿ ਲੜਕੀਆਂ ਦੇ ਕਬੱਡੀ ਮੁਕਾਬਲੇ ਵਿੱਚ ਮਾਲਵਾ ਸਪੋਰਟਸ ਕਲੱਬ ਲੁਧਿਆਣਾ ਦੀ ਟੀਮ ਜੇਤੂ ਰਹੀ। ਇਸੇ ਤਰ੍ਹਾਂ ਲੜਕਿਆਂ ਦੇ ਕਬੱਡੀ ਮੁਕਾਬਲੇ ਵਿੱਚ ਨਿਊਜ਼ੀਲੈਂਡ ਦੀ ਟੀਮ ਨੇ ਭਗਵਾਨਪੁਰ ਦੀ ਟੀਮ ਨੂੰ ਹਰਾਕੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਟੂਰਨਾਮੈਂਟ ਵਿੱਚ ਜੇਤੂ ਟੀਮਾਂ ਨੂੰ ਸ਼ਹੀਦ ਅਜੈਬ ਸਿੰਘ ਦੇ ਪੁੱਤਰ ਰਵਿੰਦਰ ਸਿੰਘ ਅਤੇ ਜਸਪਾਲ ਸਿੰਘ ਦੇ ਭਤੀਜੇ ਅੰਮ੍ਰਿਤਪਾਲ ਸਿੰਘ ਨੇ ਇਨਾਮ ਤਕਸੀਮ ਕੀਤੇ। ਇਸ ਮੌਕੇ 'ਤੇ ਕਲੱਬ ਦੇ ਪ੍ਰਧਾਨ ਗੁਰਵੰਤ ਸਿੰਘ ਆਧੀ ਨੇ ਕਿਹਾ ਕਿ ਇਹ ਟੂਰਨਾਮੈਂਟ ਆਉਣ ਵਾਲੇ ਸਮੇਂ ਵਿੱਚ ਹੋਰ ਵੱਡੇ ਪੱਧਰ 'ਤੇ ਕਰਵਾਇਆ ਜਾਵੇਗਾ। ਇਸ ਮੌਕੇ 'ਤੇ ਗੁਰਜੋਬਨ ਸਿੰਘ ਭੱਟੀ, ਸਮਾਜ ਸੇਵੀ ਜਸਬੀਰ ਸਿੰਘ, ਸੂਬੇਦਾਰ ਬਲਕਾਰ ਸਿੰਘ, ਜਸਵਿੰਦਰ ਸਿੰਘ ਜਹਾਂਗੀਰ, ਜੋਗਿੰਦਰ ਸਿੰਘ, ਸ਼ਮਸ਼ੇਰ ਸਿੰਘ, ਨਵਤੇਜ ਸਿੰਘ, ਗੁਰਸ਼ਿੰਦਰ ਸਿੰਘ, ਗੁਰਮੁੱਖ ਸਿੰਘ , ਹਰਪ੍ਰੀਤ ਸਿੰਘ,ਗੁਰਦੀਪ ਸਿੰਘ, ਪ੍ਰਗਟ ਸਿੰਘ ਆਧੀ ਹਾਜ਼ਰ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸ਼ਾਇਰ ਤੇ ਮਿੱਟੀ ਦੋ ਨਹੀਂ...

ਸ਼ਾਇਰ ਤੇ ਮਿੱਟੀ ਦੋ ਨਹੀਂ...

ਬੀਬੀ ਰਾਣੀ

ਬੀਬੀ ਰਾਣੀ

ਸ਼ਹਿਰ

View All