ਮੁੜ ਵਸੇਬੇ ਤੱਕ ਮਦਦ ਜਾਰੀ ਰੱਖੀ ਜਾਵੇਗੀ: ਮਜੂਮਦਾਰ
ਕੇਂਦਰੀ ਰਾਜ ਮੰਤਰੀ ਡਾ. ਸੁਕਾਂਤ ਮਜੂਮਦਰ ਹੜ੍ਹ ਪ੍ਰਭਾਵਿਤ ਜ਼ਿਲ੍ਹੇ ਵਿੱਚ ਦੋ ਦਿਨ ਦੇ ਦੌਰੇ ਮਗਰੋਂ ਵਾਪਸ ਪਰਤੇ ਹਨ। ਉਨ੍ਹਾਂ ਪੀੜਤ ਲੋਕਾਂ ਨੂੰ ਕੇਂਦਰ ਸਰਕਾਰ ਵੱਲੋਂ ਭਰੋਸਾ ਦਿੱਤਾ ਹੈ ਕਿ ਸਰਕਾਰ ਪ੍ਰਭਾਵਿਤ ਲੋਕਾਂ ਦੇ ਨਾਲ ਖੜੀ ਹੈ ਅਤੇ ਪੰਜਾਬ ਵਿੱਚ ਸਥਿਤੀ...
Advertisement
ਕੇਂਦਰੀ ਰਾਜ ਮੰਤਰੀ ਡਾ. ਸੁਕਾਂਤ ਮਜੂਮਦਰ ਹੜ੍ਹ ਪ੍ਰਭਾਵਿਤ ਜ਼ਿਲ੍ਹੇ ਵਿੱਚ ਦੋ ਦਿਨ ਦੇ ਦੌਰੇ ਮਗਰੋਂ ਵਾਪਸ ਪਰਤੇ ਹਨ। ਉਨ੍ਹਾਂ ਪੀੜਤ ਲੋਕਾਂ ਨੂੰ ਕੇਂਦਰ ਸਰਕਾਰ ਵੱਲੋਂ ਭਰੋਸਾ ਦਿੱਤਾ ਹੈ ਕਿ ਸਰਕਾਰ ਪ੍ਰਭਾਵਿਤ ਲੋਕਾਂ ਦੇ ਨਾਲ ਖੜੀ ਹੈ ਅਤੇ ਪੰਜਾਬ ਵਿੱਚ ਸਥਿਤੀ ਪਹਿਲਾਂ ਵਾਂਗ ਹੁਣ ਤੱਕ ਕੇਂਦਰ ਸਰਕਾਰ ਵੱਲੋਂ ਮੁੜ ਵਸੇਬੇ ਲਈ ਯਤਨ ਜਾਰੀ ਰੱਖੇ ਜਾਣਗੇ। ਵਾਪਸ ਪਰਤਣ ਮਗਰੋਂ ਉਨ੍ਹਾਂ ਆਪਣੇ ਸੋਸ਼ਲ ਮੀਡੀਆ ਖਾਤੇ ਐਕਸ ’ਤੇ ਇਸ ਦਾ ਜ਼ਿਕਰ ਕੀਤਾ। ਉਨ੍ਹਾਂ ਅੰਮ੍ਰਿਤਸਰ ਤੇ ਹੜ੍ਹ ਪ੍ਰਭਾਵਿਤ ਇਲਾਕੇ ਵਿਧਾਨ ਸਭਾ ਹਲਕਾ ਅੱਜਨਾਲਾ ਦੇ ਵੱਖ ਵੱਖ ਪਿੰਡਾਂ ਦਾ ਦੌਰਾ ਕੀਤਾ। ਇਸ ਦੌਰਾਨ ਉਹ ਪ੍ਰਭਾਵਿਤ ਪਿੰਡਾਂ ਅਤੇ ਸਕੂਲਾਂ ਦੀਆਂ ਇਮਾਰਤਾਂ ਦੇਖਣ ਵਾਸਤੇ ਵੀ ਗਏ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਪ੍ਰਭਾਵਿਤ ਪਰਿਵਾਰਾਂ ਦੇ ਨਾਲ ਖੜੀ ਹੈ ਅਤੇ ਜਦੋਂ ਤੱਕ ਸਥਿਤੀ ਪਹਿਲਾਂ ਵਾਂਗ ਨਹੀਂ ਹੋ ਜਾਂਦੀ ਮੁੜ ਵਸੇਬੇ ਲਈ ਯਤਨ ਜਾਰੀ ਰੱਖੇ ਜਾਣਗੇ।
Advertisement
Advertisement