ਪੱਤਰ ਪ੍ਰੇਰਕ
ਤਰਨ ਤਾਰਨ, 28 ਜੁਲਾਈ
ਜ਼ਿਲ੍ਹਾ ਪੁਲੀਸ ਨੇ ਨਸ਼ਿਆਂ ਦਾ ਖਾਤਮਾ ਕਰਨ ਲਈ ਚਲਾਈ ਮੁਹਿੰਮ ਵਿੱਚ ਆਮ ਲੋਕਾਂ ਦੀ ਭਾਗੀਦਾਰੀ ਬਣਾਉਣ ਲਈ ਜ਼ਿਲ੍ਹੇ ਅੰਦਰ 7528049000 ਹੈਲਪ ਲਾਈਨ ਸ਼ੁਰੂ ਕੀਤੀ ਹੈ, ਜਿਹੜੀ ਰਾਤ-ਦਿਨ ਹਰਕਤ ਵਿੱਚ ਰਹਿੰਦੀ ਹੈ|
ਐੱਸਐੱਸਪੀ ਰਣਜੀਤ ਸਿੰਘ ਢਿੱਲੋਂ ਨੇ ਇਸ ਸਬੰਧੀ ਅੱਜ ਇੱਥੇ ਦੱਸਿਆ ਕਿ ਪੁਲੀਸ ਨੇ ਜ਼ਿਲ੍ਹੇ ਦੇ ਸਰਹੱਦੀ ਖੇਤਰ ਅੰਦਰ ਕੰਡਿਆਲੀ ਤਾਰ ਦੇ ਨੇੜੇ-ਤੇੜੇ ਦੇ ਇਲਾਕਿਆਂ ’ਚ ਨਸ਼ਿਆਂ ਦਾ ਧੰਦਾ ਕਰਦੇ ਸ਼ੱਕੀ ਵਿਅਕਤੀਆਂ ਦੇ ਘਰਾਂ-ਟਿਕਾਣਿਆਂ ਦੀ ਤਲਾਸ਼ੀ ਲੈਣ ਦੀ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਹੈ ਜਿਸ ਵਿੱਚ ਆਮ ਲੋਕਾਂ ਦਾ ਸਹਿਯੋਗ ਲਿਆ ਜਾ ਰਿਹਾ ਹੈ| ਅਧਿਕਾਰੀ ਨੇ ਕਿਹਾ ਕਿ ਅਜਿਹਾ ਗੈਰ ਕਾਨੂੰਨੀ ਕਾਰੋਬਾਰ ਕਰਨ ਵਾਲਿਆਂ ਦੀ ਹੈਲਪ ਲਾਈਨ ’ਤੇ ਜਾਣਕਾਰੀ ਦੇਣ ਵਾਲੇ ਦਾ ਨਾਂ ਗੁਪਤ ਰੱਖਿਆ ਜਾਵੇਗਾ|