DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਖਾੜੀ ਦੇਸ਼ਾਂ ’ਚ ਫਸੇ ਲੋਕਾਂ ਲਈ ਹੈਲਪਲਾਈਨ ਨੰਬਰ ਜਾਰੀ

ਖਾੜੀ ਦੇਸ਼ਾਂ ਵਿੱਚ ਜੰਗ ਕਾਰਨ ਵਧ ਰਹੇ ਤਣਾਅ ਕਾਰਨ ਉੱਥੇ ਫਸੇ ਜ਼ਿਲ੍ਹਾ ਵਾਸੀਆਂ ਦੀ ਸਹਾਇਤਾ ਲਈ ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਨੇ ਹੈਲਪਲਾਈਨ ਨੰਬਰ ਜਾਰੀ ਕੀਤਾ ਹੈ। ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਇਹ ਹੈਲਪਲਾਈਨ ਨੰਬਰ ਦਿਨ-ਰਾਤ ਕਾਰਜਸ਼ੀਲ ਰਹੇਗਾ ਅਤੇ ਖਾੜੀ...

  • fb
  • twitter
  • whatsapp
  • whatsapp
Advertisement

ਖਾੜੀ ਦੇਸ਼ਾਂ ਵਿੱਚ ਜੰਗ ਕਾਰਨ ਵਧ ਰਹੇ ਤਣਾਅ ਕਾਰਨ ਉੱਥੇ ਫਸੇ ਜ਼ਿਲ੍ਹਾ ਵਾਸੀਆਂ ਦੀ ਸਹਾਇਤਾ ਲਈ ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਨੇ ਹੈਲਪਲਾਈਨ ਨੰਬਰ ਜਾਰੀ ਕੀਤਾ ਹੈ। ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਇਹ ਹੈਲਪਲਾਈਨ ਨੰਬਰ ਦਿਨ-ਰਾਤ ਕਾਰਜਸ਼ੀਲ ਰਹੇਗਾ ਅਤੇ ਖਾੜੀ ਦੇਸ਼ਾਂ ਵਿੱਚ ਫਸੇ ਜ਼ਿਲ੍ਹਾ ਵਾਸੀ ਤੇ ਉਨ੍ਹਾਂ ਦੇ ਇੱਥੇ ਰਹਿ ਰਹੇ ਪਰਿਵਾਰ ਇਸ ਨੰਬਰ ਉੱਪਰ ਤੁਰੰਤ ਸਹਾਇਤਾ ਲਈ ਸੰਪਰਕ ਕਰ ਸਕਦੇ ਹਨ। ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਸੂਬਾ ਪੱਧਰ ’ਤੇ ਵੀ ਸਹਾਇਤਾ ਲਈ ਦਿਨ-ਰਾਤ ਕਾਰਜਸ਼ੀਲ ਹੈਲਪਲਾਈਨ ਨੰਬਰ ਜਾਰੀ ਕੀਤੇ ਗਏ ਹਨ। ਲੋੜ ਪੈਣ ’ਤੇ ਇਨ੍ਹਾਂ ਨੰਬਰਾਂ ’ਤੇ ਕਾਲ ਕੀਤੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਖਾੜੀ ਮੁਲਕਾਂ ਵਿੱਚ ਪੰਜਾਬੀਆਂ ਦੀ ਸੁਰੱਖਿਅਤ ਅਤੇ ਜਲਦ ਵਾਪਸੀ ਯਕੀਨੀ ਬਣਾਉਣ ਲਈ ਭਾਰਤ ਸਰਕਾਰ ਨਾਲ ਗੱਲਬਾਤ ਕੀਤੀ ਜਾ ਰਹੀ ਹੈ ਅਤੇ ਪੰਜਾਬ ਸਰਕਾਰ ਵੱਲੋਂ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਇਸ ਸੰਕਟ ਦੀ ਘੜੀ ਵਿੱਚ ਇਨ੍ਹਾਂ ਪਰਿਵਾਰਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਾ ਹੈ।

ਇਸ ਦੌਰਾਨ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਸੂਬਾ ਸਰਕਾਰ ਖਾੜੀ ਮੁਲਕਾਂ ਵਿੱਚ ਪੰਜਾਬੀਆਂ ਦੀ ਸੁਰੱਖਿਅਤ ਅਤੇ ਜਲਦ ਵਾਪਸੀ ਨੂੰ ਯਕੀਨੀ ਬਣਾਉਣ ਲਈ ਭਾਰਤ ਸਰਕਾਰ ਨਾਲ ਲਗਾਤਾਰ ਗੱਲਬਾਤ ਕਰ ਰਹੀ ਹੈ ਅਤੇ ਪੰਜਾਬ ਸਰਕਾਰ ਵੱਲੋਂ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਉਨ੍ਹਾਂ ਭਾਰਤ ਸਰਕਾਰ ਨੂੰ ਮੱਧ ਪੂਰਬ ਵਿੱਚ ਫਸੇ ਪੰਜਾਬੀਆਂ ਦੀ ਸੁਰੱਖਿਅਤ ਵਾਪਸੀ ਲਈ ਤਰੁੰਤ ਦਖਲ ਦੇਣ ਦੀ ਵੀ ਅਪੀਲ ਕੀਤੀ। ਉਨ੍ਹਾਂ ਆਸ ਪ੍ਰਗਟਾਈ ਕਿ ਕੇਂਦਰ ਸਰਕਾਰ ਜੰਗ ਪ੍ਰਭਾਵਿਤ ਖਾੜੀ ਦੇਸ਼ਾਂ ਵਿੱਚ ਫਸੇ ਸਾਰੇ ਲੋਕਾਂ ਦੀ ਮਦਦ ਲਈ ਤੁਰੰਤ ਲੋੜੀਂਦੇ ਕਦਮ ਚੁੱਕੇਗੀ।

Advertisement

Advertisement
Advertisement
×