ਪੱਤਰ ਪ੍ਰੇਰਕ
ਧਾਰੀਵਾਲ, 14 ਸਤੰਬਰ
ਸੇਂਟ ਕਬੀਰ ਪਬਲਿਕ ਸਕੂਲ ਸੁਲਤਾਨਪੁਰ ਵਿੱਚ ਅੱਜ ਹਿੰਦੀ ਦਿਵਸ ਮਨਾਇਆ ਗਿਆ। ਇਸ ਸਬੰਧੀ ਸਕੂਲ ਪ੍ਰਿੰਸੀਪਲ ਐੱਸ.ਬੀ.ਨਾਯਰ ਅਤੇ ਪ੍ਰਬੰਧਕ ਮੈਡਮ ਨਵਦੀਪ ਕੌਰ ਤੇ ਕੁਲਦੀਪ ਕੌਰ ਦੀ ਪ੍ਰਧਾਨਗੀ ਹੇਠ ਪ੍ਰੋਗਰਾਮ ਕਰਵਾਇਆ ਗਿਆ ਜਿਸਦੀ ਸ਼ੁਰੂਆਤ ਦਸਵੀਂ ਜਮਾਤ ਦੇ ਵਿਦਿਆਰਥੀਆਂ ਵੱਲੋਂ ਭਜਨ ਗਾਇਨ ਕਰ ਕੇ ਕੀਤੀ ਗਈ। ਇਸ ਉਪਰੰਤ ਨੌਵੀਂ ਜਮਾਤ ਦੀ ਵਿਦਿਆਰਥਣ ਪੁਨੀਤ ਕੌਰ ਨੇ ਹਿੰਦੀ ਦਿਵਸ ਦੀ ਮਹੱਤਤਾ ਬਾਰੇ ਭਾਸ਼ਣ, ਚੰਦਨਪ੍ਰੀਤ ਕੌਰ ਨੇ ਹਿੰਦੀ ਪ੍ਰਤੀ ਸਤਿਕਾਰ ਦੀ ਭਾਵਨਾ ਪ੍ਰਗਟ ਕਰਦੀ ਕਵਿਤਾ ਅਤੇ ਨੌਵੀਂ ਜਮਾਤ ਦੇ ਵਿਦਿਆਰਥੀਆਂ- ਉਪਮਾ ਗਿੱਲ, ਮਨਿੰਦਰਜੀਤ ਕੌਰ, ਨਵਨੀਤ ਕੌਰ, ਏਕਤਾ, ਸਹਿਜਪ੍ਰੀਤ ਸਿੰਘ ਅਤੇ ਸ਼ੁਭਕਰਨਪ੍ਰੀਤ ਸਿੰਘ ਨੇ ਸਮੂਹ ਗੀਤ ਪੇਸ਼ ਕੀਤਾ। ਇਸ ਉਪਰੰਤ ਹਿੰਦੀ ਦਿਵਸ ਸਬੰਧੀ ਕੁਇਜ਼ ਵੀ ਕਰਵਾਇਆ ਗਿਆ ਜਿਸ ਵਿੱਚ ਨੌਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੇ ਭਾਗ ਲਿਆ। ਇਸ ਮੌਕੇ ਪ੍ਰਿੰਸੀਪਲ ਐੱਸ.ਬੀ.ਨਾਯਰ ਨੇ ਕਿਹਾ ਕਿ ਭਾਰਤ ਬਹੁ-ਭਾਸ਼ੀ ਦੇਸ਼ ਹੈ, ਜਿਸ ਵਿੱਚ ਹਿੰਦੀ ਨੂੰ ਰਾਸ਼ਟਰ ਭਾਸ਼ਾ ਦਾ ਦਰਜਾ ਮਿਲਿਆ ਹੋਇਆ ਹੈ। ਪ੍ਰੋਗਰਾਮ ਵਿੱਚ ਪ੍ਰਬੰਧਕ ਮੈਡਮ ਨਵਦੀਪ ਕੌਰ ਤੇ ਕੁਲਦੀਪ ਕੌਰ ਅਤੇ ਹਿੰਦੀ ਵਿਭਾਗ ਦੇ ਅਧਿਆਪਕ ਸੀਮਾ ਕਾਲੀਆ, ਅਮੀਨਾ ਕੁਮਾਰੀ, ਸੁਲੇਖਾ ਗੁਲੇਰੀਆ, ਮਮਤਾ ਕੁਮਾਰੀ ਆਦਿ ਸਮੇਤ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ।