ਪਠਾਨਕੋਟ ਜ਼ਿਲ੍ਹੇ ’ਚ ਭਲਕੇ ਛੁੱਟੀ
ਬਾਬਾ ਸ੍ਰੀ ਚੰਦ ਦੇ ਜਨਮ ਦਿਹਾੜੇ ਮੌਕੇ ਡਿਪਟੀ ਕਮਿਸ਼ਨਰ ਆਦਿੱਤਿਆ ਉਪਲ ਨੇ ਜ਼ਿਲ੍ਹਾ ਪਠਾਨਕੋਟ ਅੰਦਰ ਸਾਰੇ ਸਰਕਾਰੀ/ਅਰਧ-ਸਰਕਾਰੀ ਦਫਤਰਾਂ ਸਮੇਤ ਸਮੂਹ ਵਿੱਦਿਅਕ ਅਦਾਰਿਆਂ (ਸਰਕਾਰੀ/ਗੈਰ ਸਰਕਾਰੀ) ਵਿੱਚ ਪਹਿਲੀ ਸਤੰਬਰ ਨੂੰ ਛੁੱਟੀ ਐਲਾਨ ਦਿੱਤੀ ਹੈ। ਡਿਪਟੀ ਕਮਿਸ਼ਨਰ ਆਦਿੱਤਿਆ ਉਪਲ ਨੇ ਦੱਸਿਆ ਕਿ ਬਾਬਾ...
Advertisement
ਬਾਬਾ ਸ੍ਰੀ ਚੰਦ ਦੇ ਜਨਮ ਦਿਹਾੜੇ ਮੌਕੇ ਡਿਪਟੀ ਕਮਿਸ਼ਨਰ ਆਦਿੱਤਿਆ ਉਪਲ ਨੇ ਜ਼ਿਲ੍ਹਾ ਪਠਾਨਕੋਟ ਅੰਦਰ ਸਾਰੇ ਸਰਕਾਰੀ/ਅਰਧ-ਸਰਕਾਰੀ ਦਫਤਰਾਂ ਸਮੇਤ ਸਮੂਹ ਵਿੱਦਿਅਕ ਅਦਾਰਿਆਂ (ਸਰਕਾਰੀ/ਗੈਰ ਸਰਕਾਰੀ) ਵਿੱਚ ਪਹਿਲੀ ਸਤੰਬਰ ਨੂੰ ਛੁੱਟੀ ਐਲਾਨ ਦਿੱਤੀ ਹੈ। ਡਿਪਟੀ ਕਮਿਸ਼ਨਰ ਆਦਿੱਤਿਆ ਉਪਲ ਨੇ ਦੱਸਿਆ ਕਿ ਬਾਬਾ ਸ੍ਰੀ ਚੰਦ ਦਾ ਜਨਮ ਦਿਹਾੜਾ ਹਰ ਸਾਲ ਮਨਾਇਆ ਜਾਂਦਾ ਹੈ। ਇਸ ਪਵਿੱਤਰ ਦਿਹਾੜੇ ’ਤੇ ਲੱਖਾਂ ਦੀ ਗਿਣਤੀ ਵਿੱਚ ਸੰਗਤ ਗੁਰਦੁਆਰਾ ਤਪ ਅਸਥਾਨ ਬਾਬਾ ਸ੍ਰੀ ਚੰਦ, ਬਾਰਠ ਸਾਹਿਬ (ਜ਼ਿਲ੍ਹਾ ਪਠਾਨਕੋਟ) ਵਿਖੇ ਨਤਮਸਤਕ ਹੋਣ ਲਈ ਆਉਂਦੀ ਹੈ। ਇਸ ਲਈ ਸੰਗਤ ਦੀ ਧਾਰਮਿਕ ਆਸਥਾ ਨੂੰ ਦੇਖਦਿਆਂ ਜ਼ਿਲ੍ਹਾ ਪਠਾਨਕੋਟ ਅੰਦਰ ਛੁੱਟੀ ਘੋਸ਼ਿਤ ਕੀਤੀ ਜਾਂਦੀ ਹੈ। ਇਸ ਤੋਂ ਇਲਾਵਾ ਜਿਹੜੇ ਸਕੂਲਾਂ ਅਤੇ ਕਾਲਜਾਂ ਵਿੱਚ ਬੋਰਡ/ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ/ਪ੍ਰੈਕਟੀਕਲ ਦੀ ਪ੍ਰੀਖਿਆ ਹੋਣੀ ਹੈ, ਉਨ੍ਹਾਂ ਉਪਰ ਇਹ ਹੁਕਮ ਲਾਗੂ ਨਹੀਂ ਹੋਵੇਗਾ।
Advertisement
Advertisement
×