ਬਟਾਲਾ: ਇੱਥੋਂ ਨੇੜੇ ਸ੍ਰੀ ਅਚਲੇਸ਼ਵਰ ਧਾਮ ਵਿੱਚ ਨੌਵੀਂ ਦੇ ਦਸਵੀਂ ( 2 ਤੇੇ 3 ਨਵੰਬਰ) ਮੌਕੇ ਸੰਗਤਾਂ ਦੂਰ ਦੁਰੇਡੇ ਤੋਂ ਪਹੁੰਚ ਰਹੀਆਂ ਹਨ। ਸੰਗਤਾਂ ਦੀ ਆਮਦ ਨੂੰ ਵੇਖਦਿਆਂ ਪ੍ਰਸ਼ਾਸਨ ਵੱਲੋਂ ਤਿਆਰੀਆਂ ਜ਼ੋਰਾਂ ’ਤੇ ਚੱਲ ਰਹੀਆਂ ਹਨ। ਡੀਸੀ ਵੱਲੋਂ ਉਪ ਮੰਡਲ ਬਟਾਲਾ ’ਚ 2 ਨਵੰਬਰ ’ਤੇ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਐੱਸਡੀਐੱਮ ਨੇ ਦੱਸਿਆ ਕਿ ਵੱਖ-ਵੱਖ ਵਿਭਾਗਾਂ ਜਿਵੇਂ ਪੁਲੀਸ, ਸਿਹਤ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਵਾਟਰ ਸਪਲਾਈ, ਪੀਡਬਲਿਊ.ਡੀ, ਟਰਾਂਸਪੋਰਟ, ਫਾਇਰ ਵਿਭਾਗ ਤੇ ਪਾਵਰਕੌਮ ਆਦਿ ਦੇ ਅਧਿਕਾਰੀਆਂ ਨੂੰ ਸ੍ਰੀ ਅਚਲੇਸ਼ਵਰ ਧਾਮ ਵਿੱਚ ਲੋੜੀਦੇ ਸਾਰੇ ਪ੍ਰਬੰਧ ਕਰਨ ਦੀ ਹਦਾਇਤ ਕੀਤੀ ਗਈ ਹੈ।-ਨਿੱਜੀ ਪੱਤਰ ਪ੍ਰੇਰਕ