75 ਵਾਰ ਖੂਨਦਾਨ ਕਰਨ ਵਾਲੇ ਭੁਪਿੰਦਰ ਸਿੰਘ ਦਾ ਸਨਮਾਨ : The Tribune India

75 ਵਾਰ ਖੂਨਦਾਨ ਕਰਨ ਵਾਲੇ ਭੁਪਿੰਦਰ ਸਿੰਘ ਦਾ ਸਨਮਾਨ

75 ਵਾਰ ਖੂਨਦਾਨ ਕਰਨ ਵਾਲੇ ਭੁਪਿੰਦਰ ਸਿੰਘ ਦਾ ਸਨਮਾਨ

ਭੁਪਿੰਦਰ ਸਿੰਘ ਮੁੰਨਾ ਦਾ ਸਨਮਾਨ ਕਰਦੇ ਹੋਏ ਸਿਹਤ ਮੰਤਰੀ ਚੇਤਨ ਸਿੰਘ ਜੌੜੇਮਾਜਰਾ। -ਫੋਟੋ: ਧਵਨ

ਪੱਤਰ ਪ੍ਰੇਰਕ

ਪਠਾਨਕੋਟ, 2 ਅਕਤੂਬਰ

ਪੰਜਾਬ ਸਰਕਾਰ ਵੱਲੋਂ ਸਵੈ-ਇੱਛਕ ਖੂਨਦਾਨ ਦਿਵਸ ਮੌਕੇ ਸਿਹਤ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਦੀ ਅਗਵਾਈ ਵਿੱਚ ਇੱਕ ਰਾਜ ਪੱਧਰੀ ਸਨਮਾਨ ਸਮਾਗਮ ਕੀਤਾ ਗਿਆ। ਜ਼ਿਲ੍ਹੇ ਦੇ ਸਮਾਜਸੇਵੀ ਅਤੇ 75 ਵਾਰ ਖੂਨਦਾਨ ਕਰ ਚੁੱਕੇ ਭੁਪਿੰਦਰ ਸਿੰਘ ਮੁੰਨਾ ਨੂੰ ਵਧੀਆ ਸੇਵਾਵਾਂ ਲਈ ਮੰਤਰੀ ਵੱਲੋਂ ਸਟੇਟ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਪੰਜਾਬ ਵਿੱਚ ਕੁੱਲ 19 ਵਿਅਕਤੀਆਂ ਨੂੰ ਇਹ ਸਨਮਾਨ ਦਿੱਤਾ ਗਿਆ ਹੈ। ਇਨ੍ਹਾਂ ਵਿੱਚ ਜ਼ਿਲ੍ਹਾ ਪਠਾਨਕੋਟ ਦੇ ਬਲਾਕ ਘਰੋਟਾ ਦਾ ਸਮਾਜਸੇਵੀ ਭੁਪਿੰਦਰ ਸਿੰਘ ਵੀ ਸ਼ਾਮਲ ਹੈ। ਇਹ ਸਨਮਾਨ ਮਿਲਣ ਤੇ ਬਲਾਕ ਘਰੋਟਾ ਦੇ ਪਿੰਡਾਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਸਿਹਤ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਨੇ ਭੁਪਿੰਦਰ ਸਿੰਘ ਮੁੰਨਾ ਵੱਲੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਪ੍ਰਸੰਸਾ ਕਰਦਿਆਂ ਭਵਿੱਖ ਵਿੱਚ ਹੋਰ ਮਿਹਨਤ ਤੇ ਲਗਨ ਨਾਲ ਕੰਮ ਵਿੱਚ ਜੁਟ ਜਾਣ ਦਾ ਸੱਦਾ ਦਿੱਤਾ। ਅੱਵਾਰਡ ਮਿਲਣ ਮਗਰੋਂ ਭੁਪਿੰਦਰ ਸਿੰਘ ਮੁੰਨਾ ਨੇ ਕਿਹਾ ਕਿ ਉਸ ਨੇ ਪਹਿਲੀ ਵਾਰ 18 ਸਾਲ ਦੀ ਉਮਰ ਵਿੱਚ ਕਿਸੇ ਸਹਿਪਾਠੀ ਦੇ ਪਿਤਾ ਨੂੰ ਲੋੜ ਪੈਣ ’ਤੇ ਖੂਨਦਾਨ ਕੀਤਾ ਸੀ। ਖੂਨਦਾਨ ਕਰਨ ਮਗਰੋਂ ਮਿਲੀ ਆਤਮ ਸੰਤੁਸ਼ਟੀ ਅਤੇ ਸਨਮਾਨ ਤੋਂ ਪ੍ਰੇਰਿਤ ਹੋ ਕੇ ਭਵਿੱਖ ਵਿੱਚ ਖੂਨਦਾਨ ਮਿਸ਼ਨ ਨੂੰ ਅਪਣਾ ਲਿਆ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਬੇਹਿਸਾਬ ਲਾਲਚ ਦੇ ਘੁੱਟ

ਬੇਹਿਸਾਬ ਲਾਲਚ ਦੇ ਘੁੱਟ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਸੰਵਿਧਾਨਕ ਹੱਕ ਅਤੇ ਅਦਾਲਤਾਂ ਦੇ ਫਰਜ਼

ਸੰਵਿਧਾਨਕ ਹੱਕ ਅਤੇ ਅਦਾਲਤਾਂ ਦੇ ਫਰਜ਼

ਭਾਰਤ ਦੀ ਕਿਰਤ ਸ਼ਕਤੀ ਦਾ ਸੰਕਟ

ਭਾਰਤ ਦੀ ਕਿਰਤ ਸ਼ਕਤੀ ਦਾ ਸੰਕਟ

ਸ਼ਹਿਰ

View All