DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਮਾਣ-ਭੱਤਾ ਵਰਕਰਾਂ ਨੇ ਸਰਕਾਰ ਦੀ ਅਰਥੀ ਫੂਕੀ

ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਮਾਣ-ਭੱਤਾ ਦੁੱਗਣਾ ਕਰਨ ਦੀ ਗਾਰੰਟੀ ਪੂਰੇ ਨਾ ਕੀਤੇ ਜਾਣ ਅਤੇ ਹੋਰ ਮੰਗਾਂ ਨੂੰ ਨਜ਼ਰਅੰਦਾਜ਼ ਕੀਤੇ ਜਾਣ ਦੇ ਰੋਸ ਵਿੱਚ ਮਾਣਭੱਤਾ ਵਰਕਰਜ਼ ਸਾਂਝਾ ਮੋਰਚਾ ਵੱਲੋਂ ਦਿੱਤੇ ਸੱਦੇ ਤਹਿਤ ਅੱਜ ਬਾਬਾ ਬਕਾਲਾ ਤਹਿਸੀਲ ਦੀਆਂ ਮਿਡ-ਡੇਅ-ਮੀਲ ਅਤੇ...

  • fb
  • twitter
  • whatsapp
  • whatsapp
Advertisement

ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਮਾਣ-ਭੱਤਾ ਦੁੱਗਣਾ ਕਰਨ ਦੀ ਗਾਰੰਟੀ ਪੂਰੇ ਨਾ ਕੀਤੇ ਜਾਣ ਅਤੇ ਹੋਰ ਮੰਗਾਂ ਨੂੰ ਨਜ਼ਰਅੰਦਾਜ਼ ਕੀਤੇ ਜਾਣ ਦੇ ਰੋਸ ਵਿੱਚ ਮਾਣਭੱਤਾ ਵਰਕਰਜ਼ ਸਾਂਝਾ ਮੋਰਚਾ ਵੱਲੋਂ ਦਿੱਤੇ ਸੱਦੇ ਤਹਿਤ ਅੱਜ ਬਾਬਾ ਬਕਾਲਾ ਤਹਿਸੀਲ ਦੀਆਂ ਮਿਡ-ਡੇਅ-ਮੀਲ ਅਤੇ ਆਸ਼ਾ ਵਰਕਰਾਂ ਵੱਲੋਂ ਸਥਾਨਕ ਬੱਸ ਅੱਡਾ ਬਾਬਾ ਬਕਾਲਾ ਵਿਖੇ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਰਥੀ ਫੂਕੀ ਗਈ। ਇਸ ਮੌਕੇ ਇਕੱਤਰ ਹੋਈਆਂ ਸੈਂਕੜੇ ਮਾਣ ਭੱਤਾ ਵਰਕਰਾਂ ਨੂੰ ਸੰਬੋਧਨ ਕਰਦਿਆਂ ਪਰਮਜੀਤ ਕੌਰ ਮਾਨ, ਮਮਤਾ ਸ਼ਰਮਾ ਅਤੇ ਸਰਬਜੀਤ ਕੌਰ ਛੱਜਲਵੱਡੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਚੋਣਾਂ ਤੋਂ ਪਹਿਲਾਂ ਮਿਡ-ਡੇਅ-ਮੀਲ ਅਤੇ ਆਸ਼ਾ ਵਰਕਰਾਂ ਨੂੰ ਦਿੱਤੇ ਜਾ ਰਹੇ ਨਿਗੂਣੇ ਮਾਣ ਭੱਤਿਆਂ ਨੂੰ ਦੁੱਗਣਾ ਕਰਨ ਦਾ ਵਾਅਦਾ ਕੀਤਾ ਗਿਆ ਸੀ ਪਰ ਸੱਤਾ ਵਿੱਚ ਆਉਣ ਤੋਂ ਬਾਅਦ ਭਗਵੰਤ ਮਾਨ ਸਰਕਾਰ ਇਨ੍ਹਾਂ ਵਰਕਰਾਂ ਨਾਲ ਕੀਤੇ ਹੋਏ ਸਾਰੇ ਵਾਅਦਿਆਂ ਤੋਂ ਮੁੱਕਰ ਗਈ ਹੈ ਅਤੇ ਸਾਢੇ ਚਾਰ ਸਾਲ ਬੀਤਣ ਤੋਂ ਬਾਅਦ ਵੀ ਇਹਨਾਂ ਦੇ ਨਿਗੂਣੇ ਮਾਣ ਭੱਤੇ ਵਿੱਚ ਕੋਈ ਵਾਧਾ ਨਹੀਂ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਸਰਕਾਰ ਵੱਲੋਂ ਮਾਣ ਭੱਤਾ ਵਰਕਰਾਂ ਨੂੰ ਘੱਟੋ-ਘੱਟ ਉਜ਼ਰਤਾਂ ਅਨੁਸਾਰ ਤਨਖ਼ਾਹਾਂ ਨਾ ਦੇਣ, ਆਸ਼ਾ ਤੇ ਮਿਡ-ਡੇਅ-ਮੀਲ ਵਰਕਰਾਂ ਨੂੰ ਸੇਵਾ ਮੁਕਤੀ ਮੌਕੇ ਘਰਾਂ ਨੂੰ ਖ਼ਾਲੀ ਤੋਰਨ ਅਤੇ ਮੁਲਾਜ਼ਮਾਂ ਵਾਲੀਆਂ ਸਹੂਲਤਾਂ ਨਾ ਦੇਣ ਕਾਰਨ ਪੰਜਾਬ ਭਰ ਦੀਆਂ ਹਜ਼ਾਰਾਂ ਮਾਣਭੱਤਾ ਵਰਕਰਾਂ ਦੇ ਸਬਰ ਦਾ ਪਿਆਲਾ ਭਰ ਚੁੱਕਾ ਹੈ ਜਿਸ ਦੇ ਰੋਸ ਵਜੋਂ ਅੱਜ ਸਮੁੱਚੇ ਪੰਜਾਬ ਵਿੱਚ ਪੰਜਾਬ ਸਰਕਾਰ ਦੀਆਂ ਅਰਥੀਆਂ ਸਾੜੀਆਂ ਜਾ ਰਹੀਆਂ ਹਨ। ਮਾਣ ਭੱਤਾ ਮੋਰਚੇ ਦੀਆਂ ਆਗੂਆਂ ਰਣਜੀਤ ਦੁਲਾਰੀ, ਹਰਪ੍ਰੀਤ ਕੌਰ ਰਜਧਾਨ, ਜਸਵਿੰਦਰ ਕੌਰ ਮਹਿਤਾ, ਸੀਮਾ ਖਲਚੀਆਂ, ਬਲਜੀਤ ਕੌਰ ਬੂਲੇਨੰਗਲ, ਸਵਿੰਦਰ ਕੌਰ ਖਲਚੀਆਂ, ਬਿਮਲਜੀਤ ਕੌਰ ਬੂਲੇਨੰਗਲ, ਜੋਤ ਕੌਰ ਮਹਿਤਾ, ਸਰਬਜੀਤ ਕੌਰ ਉਦੋ ਨੰਗਲ, ਨਿਰਮਲ ਕੌਰ ਦਾਊਦ, ਕਰਮਜੀਤ ਕੌਰ ਗਦਲੀ, ਮਨਪ੍ਰੀਤ ਕੌਰ ਜੋਧਾ ਨਗਰੀ, ਰਵਿੰਦਰ ਕੌਰ ਡੇਅਰੀਵਾਲ, ਮਨਜੀਤ ਕੌਰ ਟਪਿਆਲਾ, ਸੁਖਵਿੰਦਰ ਕੌਰ ਹਸਨਪੁਰ, ਤੇਜਿੰਦਰ ਕੌਰ ਤਾਰਾਗੜ੍ਹ, ਸੁਮਨਦੀਪ ਕੌਰ ਚੌਹਾਨ ਅਤੇ ਬੇਵੀ ਲਿੱਦੜ ਨੇ ਮੰਗ ਕੀਤੀ ਕਿ ਮਾਣਭੱਤਾ ਵਰਕਰਾਂ ਦੇ ਭੱਤਿਆਂ ਨੂੰ ਤੁਰੰਤ ਦੁੱਗਣਾ ਕਰਕੇ ਪਿਛਲੇ ਸਾਢੇ ਚਾਰ ਸਾਲਾਂ ਦੇ ਬਕਾਏ ਦਿੱਤੇ ਜਾਣ, ਸਮੂਹ ਸਕੀਮ ਵਰਕਰਾਂ ਨੂੰ ਘੱਟੋ-ਘੱਟ ਉਜ਼ਰਤਾਂ ਦੇ ਘੇਰੇ ਵਿੱਚ ਲਿਆਂਦਾ ਜਾਵੇ, ਸੇਵਾ ਮੁਕਤੀ ‘ਤੇ ਆਸ਼ਾ ਅਤੇ ਮਿਡ ਡੇ ਮੀਲ ਵਰਕਰਾਂ ਨੂੰ 5 ਲੱਖ ਦੀ ਗਰੈਚੁਟੀ ਸਮੇਤ ਪ੍ਰਤੀ ਮਹੀਨਾ 9 ਹਜ਼ਾਰ ਰੁਪਏ ਪੈਨਸ਼ਨ ਦਿੱਤੀ ਜਾਵੇ ਅਤੇ ਸਕੀਮ ਵਰਕਰਾਂ ਦਾ ਈ.ਐੱਸ.ਆਈ. ਅਤੇ ਈ.ਪੀ.ਐੱਫ਼. ਕੱਟਿਆ ਜਾਵੇ। ਇਸ ਮੌਕੇ ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਵੱਲੋਂ ਜਰਮਨਜੀਤ ਸਿੰਘ, ਸੁਖਦੇਵ ਸਿੰਘ ਉਮਰਾਨੰਗਲ ਅਤੇ ਹਰਪ੍ਰੀਤ ਸਿੰਘ ਗੱਗੜ ਭਾਣਾ ਨੇ ਵੀ ਸੰਬੋਧਨ ਕੀਤਾ।

Advertisement
Advertisement
×