ਧਾਰੀਵਾਲ: ਇਥੋਂ ਨਜ਼ਦੀਕੀ ਸਰਕਾਰੀ ਹਾਈ ਸਕੂਲ ਲੱਖਣ ਕਲਾਂ ਦੇ ਪੰਜਾਬੀ ਅਧਿਆਪਕ ਪਲਵਿੰਦਰ ਸਿੰਘ (ਸਟੇਟ ਐਵਾਰਡੀ) ਨੂੰ ਅਧਿਆਪਕ ਜਥੇਬੰਦੀ ਗੌਰਮਿੰਟ ਟੀਚਰਜ਼ ਯੂਨੀਅਨ ਤੇ ਲੋਕ ਲਿਖਾਰੀ ਸਭਾ ਕਲਾਨੌਰ ਵੱਲੋਂ ਸਨਮਾਨਿਤ ਕੀਤਾ ਗਿਆ। ਯੂਨੀਅਨ ਦੇ ਜ਼ਿਲ੍ਹਾ ਜਨਰਲ ਸਕੱਤਰ ਦਿਲਦਾਰ ਭੰਡਾਲ ਤੇ ਲਿਖਾਰੀ ਸਭਾ ਕਲਾਨੌਰ ਦੇ ਪ੍ਰਧਾਨ ਗੁਰਮੀਤ ਸਿੰਘ ਬਾਜਵਾ ਨੇ ਦੱਸਿਆ ਕਿ ਪੰਜਾਬੀ ਮਾਸਟਰ ਪਲਵਿੰਦਰ ਸਿੰਘ ਨੂੰ ਅਧਿਆਪਕ ਦਿਵਸ ਮੌਕੇ ਪੰਜਾਬ ਸਰਕਾਰ ਵੱਲੋਂ ਸਟੇਟ ਐਵਾਰਡ ਨਾਲ ਨਿਵਾਜਿਆ ਗਿਆ ਸੀ। ਇਸ ਮੌਕੇ ਬੀਡੀਪੀਓ ਗੁਰਪ੍ਰੀਤ ਕੌਰ, ਅਧਿਆਪਕ ਆਗੂ ਸੁਭਾਸ਼ ਚੰਦਰ, ਪ੍ਰਿੰਸੀਪਲ ਪ੍ਰਕਾਸ਼ ਜੋਸ਼ੀ, ਚਰਨਜੀਤ ਸਿੰਘ, ਮਨਜੀਤ ਸਿੰਘ, ਮਨਿੰਦਰਜੀਤ ਸਿੰਘ, ਮਨਮੀਤ ਸਿੰਘ ਆਦਿ ਅਧਿਆਪਕ ਹਾਜ਼ਰ ਸਨ। -ਪੱਤਰ ਪ੍ਰੇਰਕ