DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਹੜ੍ਹਾਂ ਕਾਰਨ ਢਹੇ ਘਰਾਂ ਦਾ ਮੁਆਵਜ਼ਾ ਮਿਲਣ ਦੀ ਆਸ ਬੱਝੀ

ਦਲਿਤ ਦਾਸਤਾਨ ਵਿਰੋਧੀ ਅੰਦੋਲਨ ਦੇ ਸੰਘਰਸ਼ ਨੂੰ ਬੂਰ ਪਿਆ

  • fb
  • twitter
  • whatsapp
  • whatsapp
featured-img featured-img
ਪੀੜਤ ਪਰਿਵਾਰਾਂ ਤੋਂ ਅਰਜ਼ੀਆਂ ਲੈਂਦੇ ਹੋਏ ਡੀ ਡੀ ਪੀ ਓ ਪਿਆਰਾ ਸਿੰਘ।
Advertisement

ਜ਼ਿਲ੍ਹਾ ਪ੍ਰਸ਼ਾਸਨ ਨੂੰ ਹੜ੍ਹਾਂ ਦੌਰਾਨ ਗਰੀਬ ਪਰਿਵਾਰਾਂ ਦੇ ਢਹਿ ਗਏ ਘਰਾਂ ਵਾਲਿਆਂ ਦੇ ਦੁੱਖ ਸੁਣਨ ਲਈ ਮਜਬੂਰ ਹੋਣਾ ਪਿਆ ਹੈ| ਦਲਿਤ ਦਾਸਤਾਨ ਵਿਰੋਧੀ ਅੰਦੋਲਨ ਜਥੇਬੰਦੀ ਬੀਤੇ ਚਾਰ ਮਹੀਨਿਆਂ ਤੋਂ ਜ਼ਿਲ੍ਹੇ ਅੰਦਰ ਹੜ੍ਹਾਂ ਦੌਰਾਨ 300 ਦੇ ਕਰੀਬ ਪਰਿਵਾਰਾਂ ਦੇ ਘਰਾਂ ਦੇ ਢਹਿ ਜਾਣ ਲਈ ਮੁਆਵਜ਼ਾ ਲੈਣ ਲਈ ਬੇਨਤੀ ਪੱਤਰ ਆਦਿ ਪ੍ਰਸ਼ਾਸਨ ਨੂੰ ਦੇਣ ਲਈ ਸੰਘਰਸ਼ ਕਰ ਰਹੀ ਸੀ| ਪ੍ਰਸ਼ਾਸਨ ਵੱਲੋਂ ਜਥੇਬੰਦੀ ਦੀ ਗੱਲ ਵੱਲ ਧਿਆਨ ਨਹੀਂ ਸੀ ਦਿੱਤਾ ਜਾ ਰਿਹਾ ਜਿਸ ਕਾਰਨ ਜਥੇਬੰਦੀ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਾਹਮਣੇ ਧਰਨਾ ਦਿੱਤਾ ਸੀ|

ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਸ਼ਕਰੀ ਦੀ ਅਗਵਾਈ ਵਿੱਚ ਅੱਜ ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ) ਦੇ ਦਫ਼ਤਰ ਸਾਹਮਣੇ ਅੱਜ ਫਿਰ ਧਰਨਾ ਦਿੱਤਾ ਗਿਆ ਜਿਸ ਦੌਰਾਨ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਧਿਕਾਰੀ (ਡੀ ਡੀ ਪੀ ਓ) ਪਿਆਰਾ ਸਿੰਘ ਨੇ ਧਰਨੇ ਵਾਲੀ ਥਾਂ ’ਤੇ ਆ ਕੇ 300 ਦੇ ਕਰੀਬ ਪੀੜਤ ਪਰਿਵਾਰਾਂ ਦੀਆਂ ਅਰਜ਼ੀਆਂ ਪ੍ਰਾਪਤ ਕੀਤੀਆਂ ਅਤੇ ਇਸ ਸਬੰਧੀ ਸਰਕਾਰ ਦੇ ਮਾਪਦੰਡਾਂ ਅਨੁਸਾਰ ਬਣਦਾ ਮੁਆਵਜ਼ਾ ਦੇਣ ਦਾ ਯਕੀਨ ਦਿੱਤਾ| ਧਰਨਾਕਾਰੀਆਂ ਨੂੰ ਬਾਦਲ ਸਿੰਘ ਵਾਂ, ਅਰੂੜ ਸਿੰਘ, ਸੁਖਵਿੰਦਰ ਕੌਰ ਚਾਹਲ, ਕੁਲਦੀਪ ਸਿੰਘ ਕਿੜੀਆਂ, ਜੋਗਾ ਸਿੰਘ ਚੋਹਲਾ ਸਾਹਿਬ, ਅਮਨਦੀਪ ਕੌਰ ਪੱਖੋਪੁਰ ਤੇ ਹੀਰਾ ਸਿੰਘ ਨੇ ਸੰਬੋਧਨ ਕੀਤਾ|

Advertisement

ਛੇਤੀ ਹੀ ਮੁਆਵਜ਼ਾ ਦੇਣ ਦੀ ਕਾਰਵਾਈ ਛੇਤੀ ਸ਼ੁਰੂ ਕਰਾਂਗੇ: ਡੀ ਡੀ ਪੀ ਓ

ਡੀ ਡੀ ਪੀ ਓ ਪਿਆਰਾ ਸਿੰਘ ਨੇ ਪੀੜਤ ਪਰਿਵਾਰਾਂ ਦੀਆਂ ਅਰਜ਼ੀਆਂ ਪ੍ਰਾਪਤ ਕਰਨ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਇਨ੍ਹਾਂ ਪੀੜਤ ਪਰਿਵਾਰਾਂ ਨੂੰ ਛੇਤੀ ਹੀ ਮੁਆਵਜ਼ਾ ਦੇਣ ਦੀ ਕਾਰਵਾਈ ਛੇਤੀ ਸ਼ੁਰੂ ਕੀਤੀ ਜਾ ਰਹੀ ਹੈ|

Advertisement
Advertisement
×