ਮੋਹਲੇਧਾਰ ਮੀਂਹ ਕਾਰਨ ਮਕਾਨ ਡਿੱਗਿਆ
ਸਰਕਾਰ ਤੋਂ ਮਦਦ ਦੀ ਅਪੀਲ
Advertisement
ਜ਼ਿਲ੍ਹੇ ਵਿੱਚ ਅੱਜ ਸਵੇਰੇ ਹੋਈ ਮੋਹਲੇਧਾਰ ਬਰਸਾਤ ਕਾਰਨ ਪਿੰਡ ਬਧਾਨੀ ਦੇ ਵਾਰਡ ਨੰਬਰ-2 ਮੈਰਾ ਮੁਹੱਲਾ ਦੇ ਰਹਿਣ ਵਾਲੇ ਗਰੀਬ ਪਰਿਵਾਰ ਦਾ ਕੱਚਾ ਮਕਾਨ ਢਹਿ ਗਿਆ। ਮਕਾਨ ਮਾਲਕ ਸਤੀਸ਼ ਕੁਮਾਰ ਨੇ ਦੱਸਿਆ ਕਿ ਉਹ ਆਪਣੀ ਮਾਂ, ਪਤਨੀ ਅਤੇ ਦੋ ਬੱਚਿਆਂ ਨਾਲ ਇਸ ਮਕਾਨ ਵਿੱਚ ਰਹਿੰਦਾ ਹੈ। ਉਸ ਨੇ ਦੱਸਿਆ ਕਿ ਲੰਘੀ ਰਾਤ ਹੋਈ ਤੇਜ਼ ਬਰਸਾਤ ਕਾਰਨ ਰਸੋਈ ਦੀ ਦੀਵਾਰ ਅਚਾਨਕ ਢਹਿ ਗਈ ਅਤੇ ਉਸ ਦੀ ਛੱਤ ਥੱਲੇ ਡਿੱਗ ਗਈ। ਉਸ ਨੇ ਦੱਸਿਆ ਕਿ ਇਸ ਘਟਨਾ ਦੇ ਬਾਅਦ ਉਨ੍ਹਾਂ ਦਾ ਬਹੁਤ ਨੁਕਸਾਨ ਹੋਇਆ ਹੈ। ਉਹ ਇੱਕ ਮੁਰਗੀ ਫਾਰਮ ਵਿੱਚ ਦਿਹਾੜੀ ਮਜ਼ਦੂਰੀ ਦਾ ਕੰਮ ਕਰਦਾ ਹੈ ਅਤੇ ਉਸ ਤੋਂ ਆਪਣਾ ਤੇ ਪਰਿਵਾਰ ਦਾ ਪਾਲਣ ਪੋਸ਼ਣ ਕਰਦਾ ਹੈ। ਉਸ ਨੇ ਦੱਸਿਆ ਕਿ ਉਸ ਦੀ ਆਰਥਿਕ ਹਾਲਤ ਬਹੁਤ ਮੰਦੀ ਹੈ, ਉਪਰੋਂ ਉਸ ਤੇ ਇਹ ਆਪਦਾ ਆ ਪਈ ਹੈ। ਪੀੜਤ ਪਰਿਵਾਰ ਨੇ ਸਰਕਾਰ ਅਤੇ ਪ੍ਰਸ਼ਾਸਨ ਤੋਂ ਮੱਦਦ ਦੀ ਅਪੀਲ ਕੀਤੀ।
Advertisement
Advertisement