ਮਕਾਨਾਂ ਦੀ ਮਾਲਕੀ ਦੇ ਸਰਟੀਫ਼ਿਕੇਟ ਵੰਡੇ
ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂ ਨੇ ਪਿੰਡ ਢਾਂਡੇ ਵਿੱਚ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਘਰ ਲਾਲ ਲਕੀਰ ਦੇ ਅੰਦਰ ਆਉਂਦੇ ਲਗਪਗ 49 ਘਰਾਂ ਨੂੰ ਉਨ੍ਹਾਂ ਦੀ ਪੱਕੇ ਮਾਲਕਾਂ ਨੂੰ ਸਬੰਧਤ ਦਸਤਾਵੇੇਜ਼ ਦਿੱਤੇ। ਸ੍ਰੀ ਪੰਨੂ ਨੇ ਇੱਥੇ ਲੋਕਾਂ ਨੂੰ ਦੱਸਿਆ...
Advertisement
ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂ ਨੇ ਪਿੰਡ ਢਾਂਡੇ ਵਿੱਚ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਘਰ ਲਾਲ ਲਕੀਰ ਦੇ ਅੰਦਰ ਆਉਂਦੇ ਲਗਪਗ 49 ਘਰਾਂ ਨੂੰ ਉਨ੍ਹਾਂ ਦੀ ਪੱਕੇ ਮਾਲਕਾਂ ਨੂੰ ਸਬੰਧਤ ਦਸਤਾਵੇੇਜ਼ ਦਿੱਤੇ। ਸ੍ਰੀ ਪੰਨੂ ਨੇ ਇੱਥੇ ਲੋਕਾਂ ਨੂੰ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲੰਘੇ ਚਾਰ ਸਾਲਾਂ ਤੋਂ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਕਈ ਸਕੀਮਾਂ ਚਲਾਈਆਂ ਗਈਆਂ ਹਨ। ਇਨ੍ਹਾਂ ’ਚ ਇੱਕ ਲਾਲ ਲਕੀਰ ਅੰਦਰ ਆਉਂਦੇ ਘਰਾਂ ਨੂੰ ਉਨ੍ਹਾਂ ਦੇ ਪੱਕੇ ਮਾਲਕਾਂ ਦਾ ਹੱਕ ਦਿਵਾਉਣਾ ਹੈ। ਉਨ੍ਹਾਂ ਦੱਸਿਆ ਕਿ ਇਸ ਸਕੀਮ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲ ਰਹੀ ਹੈ। ਇਸ ਕਾਰਜ ਲਈ ਲੋਕਾਂ ਨੇ ਪੰਜਾਬ ਸਰਕਾਰ ਅਤੇ ਸ੍ਰੀ ਪਨੂੰ ਦਾ ਸ਼ੁਕਰੀਆ ਕੀਤਾ। ਇਸ ਮੌਕੇ ਬਲਾਕ ਪ੍ਰਧਾਨ ਸ਼ਮਸ਼ੇਰ ਸਿੰਘ, ਬਲਾਕ ਪ੍ਰਧਾਨ ਹਰਦੀਪ ਸਿੰਘ, ਬਲਾਕ ਪ੍ਰਧਾਨ ਮਲਜਿੰਦਰ ਸਿੰਘ, ਰਣਜੀਤ ਸਿੰਘ, ਬਿਕਰਮਜੀਤ ਸਿੰਘ, ਹਰਮਨਜੀਤ ਸਿੰਘ, ਲਖ਼ਬੀਰ ਸਿੰਘ, ਨਵਤੇਜ ਸਿੰਘ, ਅਮਰਜੀਤ ਸਿੰਘ, ਸੁਖਦੇਵ ਸਿੰਘ ਹਾਜ਼ਰ ਸਨ।
Advertisement
Advertisement
×

