ਮਨੁੱਖੀ ਅਧਿਕਾਰ ਕਮਿਸ਼ਨ ਦੀ ਮੈਂਬਰ ਵੱਲੋਂ ਥਾਣੇ ਦਾ ਦੌਰਾ
ਪੰਜਾਬ ਮਨੁੱਖੀ ਅਧਿਕਾਰ ਕਮਿਸ਼ਨ (ਹਿਊਮਨ ਰਾਇਟਸ ਕਮਿਸ਼ਨ) ਦੀ ਮੈਂਬਰ ਰੁਪਿੰਦਰ ਕੌਰ ਦੀ ਅਗਵਾਈ ਹੇਠ ਵਿਸ਼ੇਸ਼ ਟੀਮ ਵਲੋਂ ਅੱਜ ਪੁਲੀਸ ਥਾਣਾ ਧਾਰੀਵਾਲ ਦਾ ਦੌਰਾ ਕੀਤਾ ਗਿਆ। ਇਸ ਦੌਰੇ ਦੌਰਾਨ ਟੀਮ ਨੇ ਥਾਣੇ ਦੇ ਅੰਦਰੂਨੀ ਪ੍ਰਬੰਧਾਂ, ਸਾਫ਼-ਸਫ਼ਾਈ ਅਤੇ ਆਮ ਲੋਕਾਂ ਨੂੰ ਮਿਲਣ...
ਥਾਣਾ ਧਾਰੀਵਾਲ ਵਿੱਚ ਦੌਰੇ ਦੌਰਾਨ ਜਾਂਚ ਕਰਦੇ ਹੋਏ ਪੰਜਾਬ ਮਨੁੱਖੀ ਅਧਿਕਾਰ ਕਮਿਸ਼ਨ ਦੀ ਮੈਂਬਰ ਰੁਪਿੰਦਰ ਕੌਰ। -ਫੋਟੋ: ਪਸਨਾਵਾਲ
Advertisement
ਪੰਜਾਬ ਮਨੁੱਖੀ ਅਧਿਕਾਰ ਕਮਿਸ਼ਨ (ਹਿਊਮਨ ਰਾਇਟਸ ਕਮਿਸ਼ਨ) ਦੀ ਮੈਂਬਰ ਰੁਪਿੰਦਰ ਕੌਰ ਦੀ ਅਗਵਾਈ ਹੇਠ ਵਿਸ਼ੇਸ਼ ਟੀਮ ਵਲੋਂ ਅੱਜ ਪੁਲੀਸ ਥਾਣਾ ਧਾਰੀਵਾਲ ਦਾ ਦੌਰਾ ਕੀਤਾ ਗਿਆ। ਇਸ ਦੌਰੇ ਦੌਰਾਨ ਟੀਮ ਨੇ ਥਾਣੇ ਦੇ ਅੰਦਰੂਨੀ ਪ੍ਰਬੰਧਾਂ, ਸਾਫ਼-ਸਫ਼ਾਈ ਅਤੇ ਆਮ ਲੋਕਾਂ ਨੂੰ ਮਿਲਣ ਵਾਲੀਆਂ ਸਹੂਲਤਾਂ ਦਾ ਗੰਭੀਰਤਾ ਨਾਲ ਜਾਇਜ਼ਾ ਲਿਆ। ਚੈਕਿੰਗ ਦੌਰਾਨ ਟੀਮ ਨੇ ਥਾਣਾ ਪਰਿਸਰ, ਮੁੱਖ ਦਫ਼ਤਰ ਅਤੇ ਹਵਾਲਾਤ ਦਾ ਨਿਰੀਖਣ ਕੀਤਾ। ਮੈਡਮ ਰੁਪਿੰਦਰ ਕੌਰ ਨੇ ਥਾਣੇ ਵਿੱਚ ਆਪਣੀਆਂ ਸਮੱਸਿਆਵਾਂ ਲੈ ਕੇ ਆਉਣ ਵਾਲੇ ਆਮ ਨਾਗਰਿਕਾਂ ਲਈ ਬੈਠਣ, ਪੀਣ ਵਾਲੇ ਸਾਫ਼ ਪਾਣੀ ਅਤੇ ਹੋਰ ਬੁਨਿਆਦੀ ਸਹੂਲਤਾਂ ਦੀ ਮੌਜੂਦਾ ਸਥਿਤੀ ਨੂੰ ਦੇਖਿਆ। ਇਸ ਦੇ ਨਾਲ ਹੀ ਹਵਾਲਾਤ ਵਿੱਚ ਬੰਦ ਵਿਅਕਤੀਆਂ ਦੇ ਮਾਨਵ ਅਧਿਕਾਰਾਂ ਦੀ ਰੱਖਿਆ ਅਤੇ ਉਨ੍ਹਾਂ ਨਾਲ ਕੀਤੇ ਜਾਣ ਵਾਲੇ ਵਰਤਾਅ ਸਬੰਧੀ ਵੀ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਬੁਨਿਆਦੀ ਸਹੂਲਤਾਂ ਦੇਣੀਆਂ ਜ਼ਰੂਰੀ ਹਨ।
Advertisement
Advertisement
×

