ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ’ਚ ਸ਼ਾਮਲ ਹੋਏ ਸੈਂਕੜੇ ਕਿਸਾਨ
ਪੱਤਰ ਪ੍ਰੇਰਕ
ਜੰਡਿਆਲਾ ਗੁਰੂ, 20 ਜੂਨ
ਕਿਸਾਨ ਸੰਘਰਸ਼ ਕਮੇਟੀ (ਕੋਟ ਬੁੱਢਾ) ਨੂੰ ਛੱਡ ਕੇ ਸੈਂਕੜੇ ਵਰਕਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਿੱਚ ਸ਼ਾਮਲ ਹੋਏ। ਕਿਸਾਨ ਆਗੂ ਸਤਨਾਮ ਸਿੰਘ ਪੰਨੂ ਨੇ ਕਿਹਾ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਵਿੱਚ ਪਿੰਡ ਚਾਟੀਵਿੰਡ ਦੇ ਗੁਰਦੁਆਰਾ ਸਾਹਿਬ ਵਿੱਚ ਸੈਂਕੜੇ ਕਿਸਾਨ-ਮਜ਼ਦੂਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਿੱਚ ਹੋਏ ਸ਼ਾਮਲ ਹੋਏ ਹਨ। ਉਨ੍ਹਾਂ ਕਿਹਾ ਕਿ ਕਿਸਾਨ ਆਗੂ ਦਵਿੰਦਰ ਸਿੰਘ, ਅੰਗਰੇਜ਼ ਸਿੰਘ ਚਾਟੀਵਿੰਡ, ਕਾਰਜ ਸਿੰਘ ਰਾਮਪੁਰਾ, ਜਗਜੀਤ ਸਿੰਘ ਵਰਪਾਲ ਦੀ ਅਗਵਾਈ ਵਿੱਚ ਪਿੰਡ ਝੀਤੇ, ਰਾਮਪੁਰਾ, ਪੰਡੋਰੀ, ਮਹਿਮਾਂ, ਵਰਪਾਲ, ਸੁਲਤਾਨਵਿੰਡ ਤੇ ਅੰਮ੍ਰਿਤਸਰ ਸ਼ਹਿਰ ਤੋਂ ਵੱਡੀ ਗਿਣਤੀ ਵਿੱਚ ਕਿਸਾਨ ਮਜ਼ਦੂਰ ਆਏ ਹੋਏ ਸਨ।
ਇਨ੍ਹਾਂ ਆਗੂਆਂ ਨੂੰ ਜਰਮਨਜੀਤ ਸਿੰਘ ਬੰਡਾਲਾ, ਗੁਰਬਚਨ ਸਿੰਘ ਚੱਬਾ ਨੇ ਜਥੇਬੰਦੀ ਦੇ ਵਿਧਾਨ ਦੀਆਂ ਕਾਪੀਆਂ ਤੇ ਕਿਤਾਬਾਂ ਦੇ ਸੈੱਟ ਵੀ ਦਿੱਤੇ। ਇਕੱਠ ਨੂੰ ਸੰਬੋਧਨ ਕਰਦਿਆ ਸੂਬਾ ਆਗੂ ਸਤਨਾਮ ਸਿੰਘ ਪੰਨੂ, ਜਰਮਨਜੀਤ ਸਿੰਘ ਬੰਡਾਲਾ, ਗੁਰਬਚਨ ਸਿੰਘ ਚੱਬਾ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਖੇਤੀ ਵਿਚੋਂ ਉਜਾੜਨ ਦੀ ਨੀਤੀ ਨਾਲ ਲਿਆਂਦੀ ਲੈਂਡ ਪੂਲਿੰਗ ਸਕੀਮ ਤੇ ਉਦਯੋਗ ਲਾਉਣ ਲਈ ਜ਼ਮੀਨ ਲੈਣ ਲਈ ਭੂਮੀ ਗ੍ਰਹਿਣ ਐਕਟ 2013 ਨੂੰ ਛਿੱਕੇ ਟੰਗ ਕੇ ਐਕੁਆਇਰ ਕੀਤੀ ਜਾਣ ਵਾਲੀ ਜ਼ਮੀਨ ਨੂੰ ਇਸ ਇਲਾਕੇ ਦੇ ਦਰਜਨਾਂ ਪਿੰਡਾਂ ਤੇ ਪੰਜਾਬ ਭਰ ਦੇ ਲੋਕ ਨਾਮਨਜ਼ੂਰ ਕਰਦੇ ਹਨ ਤੇ ਇਕ ਇੰਚ ਵੀ ਜ਼ਮੀਨ ਸਰਕਾਰ ਨੂੰ ਕਿਸੇ ਕੀਮਤ ’ਤੇ ਨਹੀਂ ਦੇਣਗੇ। ਇਸ ਸਬੰਧੀ ਇੱਕਠ ਵਲੋਂ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਗਿਆ।