ਪੱਤਰ ਪ੍ਰੇਰਕ
ਕਾਹਨੂੰਵਾਨ, 16 ਸਤੰਬਰ
ਇਥੇ ਪਿੰਡ ਚੱਕ ਚਕੂਬ ਦੇ ਇੱਕ ਵਿਆਹੁਤਾ ਨੌਜਵਾਨ ਨੇ ਪਤਨੀ ਤੇ ਸਹੁਰਾ ਪਰਵਾਰ ਤੋਂ ਪ੍ਰੇਸ਼ਾਨ ਹੋ ਕੇ ਆਤਮ ਹੱਤਿਆ ਕਰ ਲਈ। ਇਸ ਸਬੰਧੀ ਮ੍ਰਿਤਕ ਲੜਕੇ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਕੁਲਵਿੰਦਰ ਸਿੰਘ ਪੁੱਤਰ ਜੋਗਿੰਦਰ ਸਿੰਘ ਨੇ ਪਤਨੀ ਤੇ ਸਹੁਰਾ ਪਰਿਵਾਰ ਤੋਂ ਪ੍ਰੇਸ਼ਾਨ ਹੋ ਕੇ ਅਜਿਹਾ ਕਦਮ ਚੁੱਕਿਆ। ਕੁਲਵਿੰਦਰ ਸਿੰਘ ਨੇ ਮਰਨ ਤੋਂ ਪਹਿਲਾਂ ਖ਼ੁਦਕੁਸ਼ੀ ਨੋਟ ਵੀ ਲਿਖਿਆ ਹੈ। ਜਿਸ ਵਿੱਚ ਉਸ ਨੇ ਪਤਨੀ ਤੇ ਸਹੁਰਾ ਪਰਿਵਾਰ ਨੂੰ ਮੌਤ ਦਾ ਦੋਸ਼ੀ ਦੱਸਿਆ ਹੈ।
ਉਨ੍ਹਾਂ ਦੱਸਿਆ ਕਿ ਕੁਲਵਿੰਦਰ ਸਿੰਘ (32) ਦਾ 2010 ’ਚ ਹਰਪ੍ਰੀਤ ਕੌਰ ਪੁੱਤਰੀ ਨਿਰੰਜਨ ਸਿੰਘ ਪਿੰਡ ਭਿਖਾਰੀ ਹਾਰਨੀ ਨਾਲ ਵਿਆਹ ਹੋਇਆ ਸੀ। ਵਿਆਹ ਮਗਰੋਂ ਉਨ੍ਹਾਂ ਦੇ ਘਰ ਪੁੱਤਰ ਬਿਕਰਮ ਸਿੰਘ ਤੇ ਧੀ ਕੀਰਤ ਕੌਰ ਨੇ ਜਨਮ ਲਿਆ। ਪਰ ਪਤਨੀ ਹਰਪ੍ਰੀਤ ਕੌਰ ਪਤੀ ਤੇ ਸਹੁਰਾ ਪਰਿਵਾਰ ਨਾਲ ਝਗੜਦੀ ਰਹਿੰਦੀ ਸੀ। ਜਿਸ ਕਾਰਨ ਕਈ ਵਾਰ ਪੰਚਾਇਤ ਤੇ ਮੋਹਤਬਰਾਂ ਨੇ ਸਮਝੌਤੇ ਵੀ ਕਰਵਾਏ। ਹੁਣ ਪਿਛਲੇ 1 ਸਾਲ ਤੋਂ ਹਰਪ੍ਰੀਤ ਕੌਰ ਵੱਲੋਂ ਪੀੜਤ ਨੌਜਵਾਨ ਖ਼ਿਲਾਫ਼ ਕੇਸ ਵੀ ਕੀਤਾ ਹੋਇਆ ਸੀ। ਜਿਸ ਤੋਂ ਪ੍ਰੇਸ਼ਾਨ ਹੋ ਕੇ ਕੁਲਵਿੰਦਰ ਸਿੰਘ ਨੇ ਬੀਤੀ ਰਾਤ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ ਤਾਂ ਪਰਿਵਾਰਕ ਮੈਂਬਰਾਂ ਵੱਲੋਂ ਮੁੱਢਲੀ ਸਹਾਇਤਾ ਲਈ ਹਸਪਤਾਲ ਲਿਜਾਇਆ ਗਿਆ। ਪਰ ਹਾਲਤ ਨਾਜ਼ੁਕ ਹੋਣ ਕਾਰਨ ਡਾਕਟਰਾਂ ਨੇ ਉਸ ਨੂੰ ਲੁਧਿਆਣੇ ਲਈ ਰੈਫ਼ਰ ਕਰ ਦਿੱਤਾ। ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਇਸ ਮੌਕੇ ਪੁਲਿਸ ਵੱਲੋਂ ਕਾਨੂੰਨੀ ਕਾਰਵਾਈ ਕਰਦੇ ਹੋਏ ਵਾਰਸਾਂ ਦੇ ਬਿਆਨਾਂ ਅਤੇ ਖੁਦਕੁਸ਼ੀ ਨੋਟ ਦੇ ਅਧਾਰ ਉੱਤੇਕਾਰਵਾਈ ਕਰਦਿਆਂ ਦੋਸ਼ੀਆਂ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।