ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਾਂਗਾ: ਗਿੱਲ
‘ਆਪ’ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਵੱਲੋਂ ਤਲਬੀਰ ਸਿੰਘ ਗਿੱਲ ਨੂੰ ਹਲਕਾ ਮਜੀਠਾ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਸ੍ਰੀ ਗਿੱਲ ਨੇ ਗੁਰਦੁਆਰਾ ਜਨਮ ਅਸਥਾਨ ਬਾਬਾ ਬੁੱਢਾ ਜੀ ਕੱਥੂਨੰਗਲ ਵਿੱਚ...
Advertisement
‘ਆਪ’ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਵੱਲੋਂ ਤਲਬੀਰ ਸਿੰਘ ਗਿੱਲ ਨੂੰ ਹਲਕਾ ਮਜੀਠਾ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਸ੍ਰੀ ਗਿੱਲ ਨੇ ਗੁਰਦੁਆਰਾ ਜਨਮ ਅਸਥਾਨ ਬਾਬਾ ਬੁੱਢਾ ਜੀ ਕੱਥੂਨੰਗਲ ਵਿੱਚ ਅਖੰਡ ਪਾਠ ਕਰਵਾ ਕੇ ਪਰਮਾਤਮਾ ਦਾ ਸ਼ੁਕਰਾਨਾ ਕੀਤਾ। ਉਨ੍ਹਾਂ ਹਲਕਾ ਮਜੀਠਾ ਦੀ ਸੰਗਤ ਦੀ ਸੇਵਾ ਕਰਨ ਲਈ ਅਰਦਾਸ ਬੇਨਤੀ ਕਰ ਕੇ ਪਰਮਾਤਮਾ ਦਾ ਅਸ਼ੀਰਵਾਦ ਲਿਆ। ਇਸ ਮੌਕੇ ਤਲਬੀਰ ਗਿੱਲ ਨੇ ਕਿਹਾ ਕਿ ਉਹ ਲੋਕਾਂ ਦੀਆਂ ਉਮੀਦਾਂ ’ਤੇ ਖ਼ਰਾ ਉਤਰਨੇ। ਉਨ੍ਹਾਂ ਵੱਡੀ ਗਿਣਤੀ ਵਿੱਚ ਪਹੁੰਚੀ ਸੰਗਤ ਦਾ ਧੰਨਵਾਦ ਕੀਤਾ।
Advertisement
Advertisement