ਆਈਆਈਐੱਮ ਅੰਮ੍ਰਿਤਸਰ ਨੇ 11ਵਾਂ ਸਥਾਪਨਾ ਦਿਵਸ ਮਨਾਇਆ
ਇੰਡੀਅਨ ਇੰਸਟੀਚਿਊਟ ਆਫ਼ ਮੈਨੇਜਮੈਂਟ ਅੰਮ੍ਰਿਤਸਰ ਨੇ 11ਵਾਂ ਸਥਾਪਨਾ ਦਿਵਸ ਮਨਾਇਆ। ਇਸ ਸਬੰਧੀ ਕਰਵਾਏ ਸਮਾਗਮ ਦੀ ਸ਼ੁਰੂਆਤ ਗਿਆਨ ਦੇ ਪ੍ਰਤੀਕ ਦੀਪ ਜਗਾਉਣ ਦੀ ਰਸਮ ਨਾਲ ਹੋਈ, ਜਿਸਦੀ ਅਗਵਾਈ ਡਾਇਰੈਕਟਰ ਪ੍ਰੋਫੈਸਰ ਸਮੀਰ ਕੁਮਾਰ ਸ੍ਰੀਵਾਸਤਵ ਅਤੇ ਮੁੱਖ ਪ੍ਰਸ਼ਾਸਕੀ ਅਧਿਕਾਰੀ ਸਈਦ ਅਸੀਮ ਮਜ਼ਹਰ ਨਕਵੀ...
Advertisement
ਇੰਡੀਅਨ ਇੰਸਟੀਚਿਊਟ ਆਫ਼ ਮੈਨੇਜਮੈਂਟ ਅੰਮ੍ਰਿਤਸਰ ਨੇ 11ਵਾਂ ਸਥਾਪਨਾ ਦਿਵਸ ਮਨਾਇਆ। ਇਸ ਸਬੰਧੀ ਕਰਵਾਏ ਸਮਾਗਮ ਦੀ ਸ਼ੁਰੂਆਤ ਗਿਆਨ ਦੇ ਪ੍ਰਤੀਕ ਦੀਪ ਜਗਾਉਣ ਦੀ ਰਸਮ ਨਾਲ ਹੋਈ, ਜਿਸਦੀ ਅਗਵਾਈ ਡਾਇਰੈਕਟਰ ਪ੍ਰੋਫੈਸਰ ਸਮੀਰ ਕੁਮਾਰ ਸ੍ਰੀਵਾਸਤਵ ਅਤੇ ਮੁੱਖ ਪ੍ਰਸ਼ਾਸਕੀ ਅਧਿਕਾਰੀ ਸਈਦ ਅਸੀਮ ਮਜ਼ਹਰ ਨਕਵੀ ਨੇ ਕੀਤੀ।
ਆਪਣੇ ਮੁੱਖ ਭਾਸ਼ਣ ਵਿੱਚ ਡਾਇਰੈਕਟਰ ਸ੍ਰੀਵਾਸਤਵ ਨੇ ਪਿਛਲੇ ਦਹਾਕੇ ਵਿੱਚ ਆਈਆਈਐੱਮ ਅੰਮ੍ਰਿਤਸਰ ਦੀ ਯਾਤਰਾ ’ਤੇ ਚਰਚਾ ਕੀਤੀ ਅਤੇ ਸੰਸਥਾ ਦੀ ਪ੍ਰਗਤੀ ਨੂੰ ਉਜਾਗਰ ਕੀਤਾ। ਸਮਾਗਮ ਵਿੱਚ ‘ਇੰਡੀਅਨ ਇੰਸਟੀਚਿਊਟ ਆਫ਼ ਮੈਨੇਜਮੈਂਟ ਅੰਮ੍ਰਿਤਸਰ: 10 ਸਾਲ ਦੀ ਯਾਤਰਾ’ ਸਿਰਲੇਖ ਵਾਲਾ ਇੱਕ ਵਿਸ਼ੇਸ਼ ਪ੍ਰੋਗਰਾਮ ਵੀ ਸ਼ਾਮਲ ਸੀ, ਜਿਸ ਵਿੱਚ ਸੰਸਥਾ ਦੇ ਵਿਕਾਸ ਅਤੇ ਪ੍ਰਾਪਤੀਆਂ ਦੀ ਸੰਖੇਪ ਝਾਤ ਪੇਸ਼ ਕੀਤੀ ਗਈ। ਇਸ ਮੌਕੇ ਵਿਦਿਆਰਥੀਆਂ ਵੱਲੋਂ ਪੇਸ਼ ਕੀਤੇ ਗਏ ਸੱਭਿਆਚਾਰਕ ਸਮਾਗਮ ਵਿੱਚ ਸੰਗੀਤ, ਨਾਚ ਅਤੇ ਕਵਿਤਾ ਰਾਹੀਂ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ ਗਿਆ। ਇਨਾਮ ਵੰਡ ਸਮਾਗਮ ਦੌਰਾਨ ਸੱਭਿਆਚਾਰਕ ਸਮਾਗਮਾਂ ਵਿੱਚ ਯੋਗਦਾਨ ਪਾਉਣ ਵਾਲਿਆਂ ਨੂੰ ਪੁਰਸਕਾਰ ਦਿੱਤੇ ਗਏ। ਇਸ ਤੋਂ ਬਾਅਦ ਪ੍ਰਸ਼ਾਸਨ ਵਿਭਾਗ ਦੇ ਡੀਨ ਡਾ. ਅਰੁਣ ਕੌਸ਼ਿਕ ਨੇ ਸਾਰਿਆਂ ਦਾ ਧੰਨਵਾਦ ਕੀਤਾ।
Advertisement
Advertisement