DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Illegal Colonies Demolition: ਕਲੋਨੀਆਂ ਵਿੱਚ ਨਾਜਾਇਜ਼ ਉਸਾਰੀਆਂ ਢਾਹੀਆਂ

ਪਿੰਡ ਮਹਿਤਾ ਅਤੇ ਵਜ਼ੀਰ ਭੁੱਲਰ ਵਿੱਚ ਕਾਰਵਾੲੀ ਹੋੲੀ

  • fb
  • twitter
  • whatsapp
  • whatsapp
featured-img featured-img
ਅਣਅਧਿਕਾਰਤ ਕਲੋਨੀਆਂ ਵਿੱਚ ਨਾਜਾਇਜ਼ ਉਸਾਰੀ ਢਾਹੁੰਦੀ ਹੋਈ ਜੇ ਸੀ ਬੀ।
Advertisement

ਇੱਥੇ ਅੱਜ ਏ ਡੀ ਏ ਦੇ ਜ਼ਿਲ੍ਹਾ ਨਗਰ ਯੋਜਨਾਕਾਰ (ਰੈਗੂਲੇਟਰੀ) ਵਿੰਗ ਵੱਲੋਂ ਦੋ ਅਣਅਧਿਕਾਰਤ ਕਲੋਨੀਆਂ ਦੀਆਂ ਨਾਜਾਇਜ਼ ਉਸਾਰੀਆਂ ਨੂੰ ਢਾਹ ਦਿੱਤਾ ਗਿਆ। ਇਸ ਕਾਰਵਾਈ ਦੌਰਾਨ ਥਾਣਾ ਬਿਆਸ ਅਤੇ ਥਾਣਾ ਮਹਿਤਾ ਦੇ ਪੁਲੀਸ ਅਧਿਕਾਰੀ ਅਤੇ ਡਿਊਟੀ ਮੈਜਿਸਟਰੇਟ ਵੀ ਮੌਜੂਦ ਸਨ। ਇਹ ਕਾਰਵਾਈ ਮਹਿਤਾ ਰੋਡ ’ਤੇ ਸਥਿਤ ਪਿੰਡ ਮਹਿਤਾ ਵਿੱਚ ਵਿਕਸਿਤ ਕੀਤੀ ਜਾ ਰਹੀ ਅਣਅਧਿਕਾਰਤ ਕਲੋਨੀ ਅਤੇ ਪਿੰਡ ਵਜ਼ੀਰ ਭੁੱਲਰ ਵਿੱਚ ਵਿਕਸਿਤ ਕੀਤੀ ਜਾ ਰਹੀ ਦੂਜੀ ਅਣਅਧਿਕਾਰਤ ਕਲੋਨੀ ਵਿਰੁੱਧ ਕੀਤੀ ਗਈ। ਜ਼ਿਲ੍ਹਾ ਨਗਰ ਯੋਜਨਾਕਾਰ ਨੇ ਦੱਸਿਆ ਕਿ ਸਬੰਧਤ ਕਲੋਨੀਆਂ ਦੇ ਮਾਲਕਾਂ ਵੱਲੋਂ ਸਰਕਾਰੀ ਨਿਯਮਾਂ ਦੀ ਉਲੰਘਣਾ ਕੀਤੀ ਗਈ ਅਤੇ ਨੋਟਿਸ ਜਾਰੀ ਹੋਣ ਦੇ ਬਾਵਜੂਦ ਆਪਣਾ ਪੱਖ ਸਪੱਸ਼ਟ ਕਰਨ ਦੀ ਥਾਂ ਮੌਕੇ ’ਤੇ ਵਿਕਾਸ ਕਾਰਜ ਜਾਰੀ ਰੱਖੇ ਗਏ। ਏ ਡੀ ਏ ਦੇ ਰੈਗੂਲੇਟਰੀ ਵਿੰਗ ਵੱਲੋਂ ਆਮ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਕਿਸੇ ਵੀ ਕਲੋਨੀ ਵਿੱਚ ਪਲਾਟ ਖ਼ਰੀਦਣ ਤੋਂ ਪਹਿਲਾਂ ਉਸ ਦੀ ਕਾਨੂੰਨੀ ਸਥਿਤੀ ਅਤੇ ਪੁੱਡਾ ਵਿਭਾਗ ਵੱਲੋਂ ਜਾਰੀ ਕੀਤੀ ਗਈ ਮਨਜ਼ੂਰੀ ਦੀ ਪੂਰੀ ਜਾਂਚ ਜ਼ਰੂਰ ਕਰਨ।

ਵੱਲ੍ਹਾ ਵਾਟਰ ਟਰੀਟਮੈਂਟ ਪਲਾਂਟ ਤੋਂ ਨਾਜਾਇਜ਼ ਕਬਜ਼ੇ ਹਟਾਏ

ਅੰਮ੍ਰਿਤਸਰ: ਨਗਰ ਨਿਗਮ ਅੰਮ੍ਰਿਤਸਰ ਦੇ ਅਸਟੇਟ ਵਿਭਾਗ ਵੱਲੋਂ ਅੱਜ ਵੱਲ੍ਹਾ ਵਾਟਰ ਟਰੀਟਮੈਂਟ ਪਲਾਂਟ ਦੇ ਅਹਾਤੇ ਵਿੱਚ ਕਾਰਵਾਈ ਕਰਦਿਆਂ ਨਿਗਮ ਦੀ ਜ਼ਮੀਨ ’ਤੇ ਕੀਤੇ ਗਏ ਨਾਜਾਇਜ਼ ਕਬਜ਼ੇ ਹਟਾਏ ਗਏ। ਇਸ ਕਾਰਵਾਈ ਦੌਰਾਨ ਸਬੰਧਤ ਗੁੱਜਰਾਂ ਨੂੰ ਚਿਤਾਵਨੀ ਦਿੱਤੀ ਗਈ ਕਿ ਉਹ ਨਗਰ ਨਿਗਮ ਦੀ ਜ਼ਮੀਨ ’ਤੇ ਬਣਾਏ ਆਪਣੇ ਡੇਰੇ ਤੁਰੰਤ ਹਟਾ ਲੈਣ ਅਤੇ ਥਾਂ ਖਾਲੀ ਕਰ ਦੇਣ। ਇਹ ਕਾਰਵਾਈ ਚੀਫ ਮਿਉਂਸਿਪਲ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਅਤੇ ਵਧੀਕ ਕਮਿਸ਼ਨਰ ਡਾ. ਜੈ ਇੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ, ਸਕੱਤਰ-ਕਮ-ਅਸਟੇਟ ਅਫ਼ਸਰ ਸਸ਼ਾਂਤ ਭਾਟੀਆ ਅਤੇ ਅਸਟੇਟ ਅਫ਼ਸਰ ਧਰਮਿੰਦਰਜੀਤ ਸਿੰਘ ਦੀ ਨਿਗਰਾਨੀ ਹੇਠ ਕੀਤੀ ਗਈ। ਵਿਭਾਗ ਵੱਲੋਂ ਚਿਤਾਵਨੀ ਦਿੱਤੀ ਗਈ ਕਿ ਨਿਗਮ ਦੀ ਜ਼ਮੀਨ ’ਤੇ ਨਾਜਾਇਜ਼ ਕਬਜ਼ਾ ਕਰਨ ਜਾਂ ਹਟਾਏ ਜਾਣ ਤੋਂ ਬਾਅਦ ਮੁੜ ਕਬਜ਼ਾ ਕਰਨ ਵਾਲਿਆਂ ਵਿਰੁੱਧ ਨਿਯਮਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।

Advertisement
Advertisement
×