DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

illegal dairies: ਮੋਹਕਮਪੁਰਾ ਵਿੱਚ ਗੈਰ-ਕਨੂੰਨੀ ਡੇਅਰੀਆਂ ’ਤੇ ਕਾਰਵਾਈ

ਨਗਰ ਨਿਗਮ ਅੰਮ੍ਰਿਤਸਰ ਨੇ ਛੇ ਪਸ਼ੂ ਜ਼ਬਤ ਕਰ ਕੇ ਗੳੂਸ਼ਾਲਾ ’ਚ ਭੇਜੇ

  • fb
  • twitter
  • whatsapp
  • whatsapp
featured-img featured-img
ਮੋਹਕਮਪੁਰਾ ’ਚੋਂ ਪਸ਼ੂ ਜ਼ਬਤ ਕਰ ਕੇ ਲਿਜਾਂਦੇ ਹੋਏ ਕਰਮਚਾਰੀ।
Advertisement
ਨਗਰ ਨਿਗਮ ਅੰਮ੍ਰਿਤਸਰ ਵੱਲੋਂ ਪੂਰਬੀ ਵਿਧਾਨ ਸਭਾ ਹਲਕੇ ਦੇ ਵਾਰਡ ਨੰਬਰ 22 ਅਧੀਨ ਮੋਹਕਮਪੁਰਾ ਇਲਾਕੇ ਵਿੱਚ ਤਿੰਨ ਗੈਰ-ਕਨੂੰਨੀ ਡੇਅਰੀਆਂ ਵਿਰੁੱਧ ਵਿਸ਼ੇਸ਼ ਕਾਰਵਾਈ ਕਰਦਿਆਂ 6 ਪਸ਼ੂ ਜ਼ਬਤ ਕਰ ਕੇ ਨਗਰ ਨਿਗਮ ਦੀ ਗਊਸ਼ਾਲਾ ’ਚ ਭੇਜੇ ਗਏ। ਇਹ ਕਾਰਵਾਈ ਨਗਰ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਅਤੇ ਵਧੀਕ ਨਗਰ ਨਿਗਮ ਕਮਿਸ਼ਨਰ ਡਾ. ਜੈ ਇੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੈਡੀਕਲ ਅਫ਼ਸਰ ਆਫ਼ ਹੈਲਥ (ਐੱਮ ਓ ਐੱਚ) ਡਾ. ਕਿਰਨ ਦੀ ਨਿਗਰਾਨੀ ਹੇਠ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੰਜਾਬ ਪੁਲੀਸ ਕੀਤੀ ਗਈ। ਮੁਹਿੰਮ ਦੌਰਾਨ ਨਗਰ ਨਿਗਮ ਦੇ ਨਿਯਮਾਂ ਦੀ ਉਲੰਘਣਾ ਦੇ ਦੋਸ਼ ਹੇਠ ਤਿੰਨ ਗੈਰ-ਅਧਿਕਾਰਤ ਡੇਅਰੀਆਂ ਵਿਰੁੱਧ ਕਾਰਵਾਈ ਅਮਲ ਵਿੱਚ ਲਿਆਂਦੀ ਗਈ।

ਨਗਰ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਕਿਹਾ ਕਿ ਨਗਰ ਨਿਗਮ ਵੱਲੋਂ ਰਿਹਾਇਸ਼ੀ ਅਤੇ ਮਨਾਹੀਸ਼ੁਦਾ ਖੇਤਰਾਂ ਵਿੱਚ ਚੱਲ ਰਹੀਆਂ ਗੈਰ-ਅਧਿਕਾਰਤ ਡੇਅਰੀਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ ਅਪਣਾਈ ਗਈ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਗੈਰ-ਕਾਨੂੰਨੀ ਡੇਅਰੀਆਂ ਗੰਦਗੀ ਫੈਲਾਉਣ ਦੇ ਨਾਲ-ਨਾਲ ਵਾਤਾਵਰਣ ਨੂੰ ਪ੍ਰਦੂਸ਼ਿਤ ਕਰਦੀਆਂ ਹਨ ਅਤੇ ਲੋਕਾਂ ਦੀ ਸਿਹਤ ਲਈ ਗੰਭੀਰ ਖ਼ਤਰਾ ਬਣਦੀਆਂ ਹਨ। ਨਿਗਮ ਕਮਿਸ਼ਨਰ ਸਾਰੇ ਗੈਰ-ਅਧਿਕਾਰਤ ਡੇਅਰੀ ਮਾਲਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਡੇਅਰੀਆਂ ਨੂੰ ਤੁਰੰਤ ਫਤਾਹਪੁਰ ਡੇਅਰੀ ਕੰਪਲੈਕਸ ਵਿੱਚ ਤਬਦੀਲ ਕਰਨ, ਜਿਸ ਨੂੰ ਨਗਰ ਨਿਗਮ ਵੱਲੋਂ ਡੇਅਰੀ ਗਤੀਵਿਧੀਆਂ ਲਈ ਅਧਿਕਾਰਤ ਸਥਾਨ ਵਜੋਂ ਵਿਕਸਿਤ ਕੀਤਾ ਗਿਆ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਸ਼ਹਿਰ ਦੀ ਹੱਦ ਅੰਦਰ ਕੋਈ ਵੀ ਗ਼ੈਰ-ਅਧਿਕਾਰਤ ਡੇਅਰੀ ਚੱਲਦੀ ਮਿਲੀ ਤਾਂ ਉਸ ਵਿਰੁੱਧ ਪਸ਼ੂ ਜ਼ਬਤ ਕਰਨ, ਗ਼ੈਰ-ਕਾਨੂੰਨੀ ਉਸਾਰੀਆਂ ਨੂੰ ਢਾਹੁਣ ਜਾਂ ਹਟਾਉਣ, ਜੁਰਮਾਨੇ ਲਾਉਣ ਅਤੇ ਕਾਨੂੰਨ ਅਨੁਸਾਰ ਹੋਰ ਸਖ਼ਤ ਕਾਰਵਾਈ ਕੀਤੀ ਜਾਵੇਗੀ

Advertisement

Advertisement
Advertisement
×