DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Illegal Encroachments: ਨਗਰ ਨਿਗਮ ਨੇ ਨਾਜਾਇਜ਼ ਕਬਜ਼ੇ ਹਟਾਏ

ਰਾਹਗੀਰਾਂ ਲੲੀ ਅਡ਼ਿੱਕੇ ਖਡ਼੍ਹੇ ਕਰਨ ਵਾਲਿਆਂ ਨੂੰ ਚਿਤਾਵਨੀ

  • fb
  • twitter
  • whatsapp
  • whatsapp
featured-img featured-img
ਨਾਜਾਇਜ਼ ਕਬਜ਼ੇ ਹਟਾਉਂਦੇ ਹੋਏ ਨਗਰ ਨਿਗਮ ਅਧਿਕਾਰੀ ਤੇ ਕਰਮਚਾਰੀ।
Advertisement

ਨਗਰ ਨਿਗਮ ਵੱਲੋਂ ਨਹਿਰੂ ਸ਼ਾਪਿੰਗ ਕੰਪਲੈਕਸ ਵਿੱਚ ਨਾਵਲਟੀ ਸਵੀਟਸ ਦੇ ਸਾਹਮਣੇ ਸਥਿਤ ਹੀਰਾ ਪਨੀਰ ਅਤੇ 3 ਫੂਡਜ਼ ਦੇ ਸਾਹਮਣੇ ਕੀਤੇ ਗਏ ਨਾਜਾਇਜ਼ ਕਬਜ਼ਿਆਂ ਵਿਰੁੱਧ ਕਾਰਵਾਈ ਕਰਦਿਆਂ ਜਨਤਕ ਥਾਵਾਂ ਨੂੰ ਕਬਜ਼ਾ ਮੁਕਤ ਕਰਵਾਇਆ ਗਿਆ। ਇਸ ਕਾਰਵਾਈ ਦੌਰਾਨ ਨਗਰ ਨਿਗਮ ਦੇ ਅਸਟੇਟ ਵਿਭਾਗ ਦੀ ਟੀਮ ਵੱਲੋਂ ਜਨਤਕ ਥਾਵਾਂ ’ਤੇ ਰੱਖੇ ਮੇਜ਼ ਅਤੇ ਕੁਰਸੀਆਂ ਆਪਣੇ ਕਬਜ਼ੇ ਵਿੱਚ ਕਰ ਲਏ ਗਏ। ਦੁਕਾਨਦਾਰਾਂ ਨੂੰ ਚਿਤਾਵਨੀ ਦਿੱਤੀ ਗਈ ਕਿ ਉਹ ਆਪਣੇ ਅਦਾਰਿਆਂ ਸਾਹਮਣੇ ਕੀਤੇ ਨਾਜਾਇਜ਼ ਕਬਜ਼ੇ ਤੁਰੰਤ ਹਟਾਉਣ ਅਤੇ ਜਨਤਕ ਥਾਵਾਂ ਨੂੰ ਆਮ ਲੋਕਾਂ ਦੀ ਵਰਤੋਂ ਲਈ ਖਾਲੀ ਰੱਖਣ। ਇਹ ਕਾਰਵਾਈ ਲੋਕਾਂ ਵੱਲੋਂ ਲਗਾਤਾਰ ਮਿਲ ਰਹੀਆਂ ਸ਼ਿਕਾਇਤਾਂ ਦੇ ਮੱਦੇਨਜ਼ਰ ਕੀਤੀ ਗਈ। ਇਹ ਮੁਹਿੰਮ ਨਗਰ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਅਤੇ ਵਧੀਕ ਕਮਿਸ਼ਨਰ ਡਾ. ਜੈ ਇੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਸੈਕਟਰੀ-ਕਮ-ਅਸਟੇਟ ਅਫ਼ਸਰ ਸੁਸ਼ਾਂਤ ਭਾਟੀਆ ਅਤੇ ਅਸਟੇਟ ਅਫ਼ਸਰ ਧਰਮਿੰਦਰਜੀਤ ਸਿੰਘ ਦੀ ਨਿਗਰਾਨੀ ਹੇਠ ਚਲਾਈ ਗਈ।ਇਸ ਕਾਰਵਾਈ ਵਿੱਚ ਇੰਸਪੈਕਟਰ ਪ੍ਰੀਤੀ ਚੌਹਾਨ ਅਤੇ ਇੰਸਪੈਕਟਰ ਅਮਨ ਕੁਮਾਰ ਦੀ ਟੀਮ ਨੇ ਮੌਕੇ ’ਤੇ ਕਾਰਵਾਈ ਕੀਤੀ। ਅਸਟੇਟ ਵਿਭਾਗ ਨੇ ਸਪੱਸ਼ਟ ਕੀਤਾ ਕਿ ਜਨਤਕ ਸੜਕਾਂ, ਫੁੱਟਪਾਥਾਂ ਅਤੇ ਹੋਰ ਜਨਤਕ ਥਾਵਾਂ ਦੀ ਨਾਜਾਇਜ਼ ਤੌਰ ’ਤੇ ਨਿੱਜੀ ਵਪਾਰਕ ਗਤੀਵਿਧੀਆਂ ਲਈ ਵਰਤੋਂ ਨਹੀਂ ਕੀਤੀ ਜਾ ਸਕਦੀ। ਨਗਰ ਨਿਗਮ ਨੇ ਚਿਤਾਵਨੀ ਦਿੱਤੀ ਕਿ ਨਾਜਾਇਜ਼ ਕਬਜ਼ਿਆਂ ਵਿਰੁੱਧ ਸਖ਼ਤ ਕਾਰਵਾਈ ਅੱਗੇ ਵੀ ਜਾਰੀ ਰਹੇਗੀ। ਨਿਯਮਾਂ ਅਨੁਸਾਰ ਕਬਜ਼ੇ ਹਟਾਉਣ, ਸਾਮਾਨ ਜ਼ਬਤ ਕਰਨ ਅਤੇ ਹੋਰ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ।

Advertisement
Advertisement
×