DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਹਾਥੀ ਗੇਟ ਬਾਹਰੋਂ ਨਾਜਾਇਜ਼ ਕਬਜ਼ੇ ਹਟਾਏ

ਐਸਟੇਟ ਵਿਭਾਗ ਵੱਲੋਂ ਸ਼ਹਿਰ ਵਿੱਚ ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਮੁਹਿੰਮ ਜਾਰੀ ਹੈ। ਸਕੱਤਰ ਤੇ ਐਸਟੇਟ ਅਫ਼ਸਰ ਸੁਸ਼ਾਂਤ ਭਾਟੀਆ ਅਤੇ ਐਸਟੇਟ ਅਫ਼ਸਰ ਧਰਮਿੰਦਰਜੀਤ ਸਿੰਘ ਦੀ ਨਿਗਰਾਨੀ ਹੇਠ ਐਸਟੇਟ ਵਿਭਾਗ ਦੀ ਟੀਮ ਨੇ ਹਾਥੀ ਗੇਟ ਆਟੋ ਵਰਕਸ਼ਾਪ ਦੇ ਬਾਹਰ ਵਿਸ਼ੇਸ਼ ਮੁਹਿੰਮ ਚਲਾ ਕੇ...

  • fb
  • twitter
  • whatsapp
  • whatsapp
featured-img featured-img
ਹਾਥੀ ਗੇਟ ਦੇ ਬਾਹਰੋਂ ਨਾਜਾਇਜ਼ ਕਬਜ਼ੇ ਹਟਾਉਂਦੇ ਹੋਏ ਨਗਰ ਨਿਗਮ ਦੇ ਮੁਲਾਜ਼ਮ।
Advertisement

ਐਸਟੇਟ ਵਿਭਾਗ ਵੱਲੋਂ ਸ਼ਹਿਰ ਵਿੱਚ ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਮੁਹਿੰਮ ਜਾਰੀ ਹੈ। ਸਕੱਤਰ ਤੇ ਐਸਟੇਟ ਅਫ਼ਸਰ ਸੁਸ਼ਾਂਤ ਭਾਟੀਆ ਅਤੇ ਐਸਟੇਟ ਅਫ਼ਸਰ ਧਰਮਿੰਦਰਜੀਤ ਸਿੰਘ ਦੀ ਨਿਗਰਾਨੀ ਹੇਠ ਐਸਟੇਟ ਵਿਭਾਗ ਦੀ ਟੀਮ ਨੇ ਹਾਥੀ ਗੇਟ ਆਟੋ ਵਰਕਸ਼ਾਪ ਦੇ ਬਾਹਰ ਵਿਸ਼ੇਸ਼ ਮੁਹਿੰਮ ਚਲਾ ਕੇ ਸੜਕ ਅਤੇ ਸਰਕਾਰੀ ਥਾਂ ’ਤੇ ਕੀਤੇ ਗਏ ਨਾਜਾਇਜ਼ ਕਬਜ਼ਿਆਂ ਅਤੇ ਦੁਕਾਨਾਂ ਦੇ ਬਾਹਰ ਵਧਾਏ ਗਏ ਕਾਊਂਟਰਾਂ ਨੂੰ ਹਟਾਇਆ। ਇਸ ਕਾਰਵਾਈ ਨਾਲ ਸੜਕ ਅਤੇ ਫੁੱਟਪਾਥ ਨੂੰ ਖਾਲੀ ਕਰਵਾ ਦਿੱਤਾ ਗਿਆ, ਜਿਸ ਨਾਲ ਵਾਹਨਾਂ ਦੀ ਆਵਾਜਾਈ ਸੁਚਾਰੂ ਹੋਈ ਅਤੇ ਪੈਦਲ ਚੱਲਣ ਵਾਲਿਆਂ ਲਈ ਵੀ ਰਸਤਾ ਸੁਰੱਖਿਅਤ ਬਣਿਆ। ਐਸਟੇਟ ਵਿਭਾਗ ਨੇ ਸਪੱਸ਼ਟ ਕੀਤਾ ਕਿ ਕਿਸੇ ਵੀ ਵਿਅਕਤੀ ਜਾਂ ਵਪਾਰਕ ਅਦਾਰੇ ਨੂੰ ਸਰਕਾਰੀ ਜ਼ਮੀਨ, ਸੜਕ ਜਾਂ ਫੁੱਟਪਾਥ ’ਤੇ ਕਬਜ਼ਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਨਗਰ ਨਿਗਮ ਕਮਿਸ਼ਨਰ ਸ਼ੇਰਗਿੱਲ ਨੇ ਕਿਹਾ ਕਿ ਨਗਰ ਨਿਗਮ ਸ਼ਹਿਰ ਦੀਆਂ ਮੁੱਖ ਸੜਕਾਂ ਅਤੇ ਫੁੱਟਪਾਥਾਂ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਰੱਖਣ ਲਈ ਵਚਨਬੱਧ ਹੈ। ਉਨ੍ਹਾਂ ਦੁਕਾਨਦਾਰਾਂ ਅਤੇ ਵਪਾਰੀਆਂ ਨੂੰ ਅਪੀਲ ਕੀਤੀ ਕਿ ਉਹ ਆਪਣਾ ਸਾਮਾਨ ਜਾਂ ਕਾਊਂਟਰ ਸਰਕਾਰੀ ਥਾਂ ਤੱਕ ਨਾ ਵਧਾਉਣ ਅਤੇ ਨਗਰ ਨਿਗਮ ਨਾਲ ਸਹਿਯੋਗ ਕਰਨ। ਵਧੀਕ ਕਮਿਸ਼ਨਰ ਡਾ. ਜੈ ਇੰਦਰ ਸਿੰਘ ਨੇ ਕਿਹਾ ਕਿ ਨਾਜਾਇਜ਼ ਕਬਜ਼ਿਆਂ ਵਿਰੁੱਧ ਮੁਹਿੰਮ ਸ਼ਹਿਰ ਦੇ ਹਰ ਖੇਤਰ ਵਿੱਚ ਜਾਰੀ ਰਹੇਗੀ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਹ ਮੁਹਿੰਮ ਐਸਟੇਟ ਵਿਭਾਗ ਦੀ ਟੀਮ, ਜਿਸ ਵਿੱਚ ਇੰਸਪੈਕਟਰ ਪ੍ਰੀਤੀ ਚੌਹਾਨ, ਇੰਸਪੈਕਟਰ ਅਮਨ ਕੁਮਾਰ ਅਤੇ ਹੋਰ ਕਰਮਚਾਰੀ ਸ਼ਾਮਲ ਸਨ।

Advertisement
Advertisement
×