ਨਾਜਾਇਜ਼ ਸ਼ਰਾਬ ਬਰਾਮਦ; ਮੁਲਜ਼ਮ ਗ੍ਰਿਫ਼ਤਾਰ
ਪਠਾਨਕੋਟ: ਸੁਜਾਨਪੁਰ ਪੁਲੀਸ ਨੇ 285 ਪੇਟੀਆਂ ਨਾਜਾਇਜ਼ ਸ਼ਰਾਬ ਫੜ ਕੇ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦਾ ਨਾਂ ਸੰਜੀਵ ਕੁਮਾਰ ਵਾਸੀ ਜੰਡੀ ਚੌਂਤਾ ਦੱਸਿਆ ਜਾ ਰਿਹਾ ਹੈ ਜਿਸ ਖਿਲਾਫ਼ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਸੀਆਈਏ ਸਟਾਫ਼...
Advertisement
ਪਠਾਨਕੋਟ: ਸੁਜਾਨਪੁਰ ਪੁਲੀਸ ਨੇ 285 ਪੇਟੀਆਂ ਨਾਜਾਇਜ਼ ਸ਼ਰਾਬ ਫੜ ਕੇ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦਾ ਨਾਂ ਸੰਜੀਵ ਕੁਮਾਰ ਵਾਸੀ ਜੰਡੀ ਚੌਂਤਾ ਦੱਸਿਆ ਜਾ ਰਿਹਾ ਹੈ ਜਿਸ ਖਿਲਾਫ਼ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਸੀਆਈਏ ਸਟਾਫ਼ ਸਬ-ਇੰਸਪੈਕਟਰ ਹਰਜਿੰਦਰ ਸਿੰਘ ਨੇ ਦੱਸਿਆ ਕਿ ਟੀ-ਪੁਆਇੰਟ ਡਿਫੈਂਸ ਰੋਡ ’ਤੇ ਨਾਕਾ ਲਗਾਇਆ ਹੋਇਆ ਸੀ ਤਾਂ ਇੱਕ ਮੁਖਬਰ ਨੇ ਗੁਪਤ ਸੂਚਨਾ ਦਿੱਤੀ ਕਿ ਦੋ ਮਹਿੰਦਰਾ ਜੀਪਾਂ ਵਿੱਚ ਨਾਜਾਇਜ਼ ਸ਼ਰਾਬ ਨੂੰ ਲਿਆ ਕੇ ਉਸ ਨੂੰ ਕੈਂਟਰ ਵਿੱਚ ਲੋਡ ਕਰਕੇ ਦੂਸਰੇ ਸੂਬੇ ਜੰਮੂ-ਕਸ਼ਮੀਰ ਵਿੱਚ ਭੇਜਿਆ ਜਾ ਰਿਹਾ ਹੈ। ਇਸ ’ਤੇ ਛਾਪਾ ਮਾਰਿਆ ਗਿਆ ਤਾਂ 2 ਮਹਿੰਦਰਾ ਜੀਪਾਂ ਅਤੇ ਇੱਕ ਕੈਂਟਰ ਵਿੱਚੋਂ 285 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਹੋਈ। -ਪੱਤਰ ਪ੍ਰੇਰਕ
Advertisement
Advertisement
×