ਲਾਹਣ ਤੇ ਨਾਜਾਇਜ਼ ਸ਼ਰਾਬ ਬਰਾਮਦ
ਟ੍ਰਿਬਿਊਨ ਨਿਊਜ਼ ਸਰਵਿਸ ਅੰਮ੍ਰਿਤਸਰ, 25 ਜੂਨ ਜ਼ਿਲ੍ਹਾ ਦਿਹਾਤੀ ਪੁਲੀਸ ਦੇ ਥਾਣਾ ਭਿੰਡੀ ਸੈਦਾਂ ਦੀ ਪੁਲੀਸ ਨੇ 10 ਹਜ਼ਾਰ ਲਿਟਰ ਲਾਹਣ, 75 ਹਜ਼ਾਰ ਐੱਮਐੱਲ ਨਾਜਾਇਜ਼ ਸ਼ਰਾਬ ਅਤੇ ਇੱਕ ਚਾਲੂ ਭੱਠੀ ਬਰਾਮਦ ਕੀਤੀ ਹੈ। ਐੱਸਐੱਸਪੀ ਮਨਿੰਦਰ ਸਿੰਘ ਨੇ ਦੱਸਿਆ ਕਿ ਡੀਐੱਸਪੀ ਰਾਜਾ...
Advertisement
ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 25 ਜੂਨ
Advertisement
ਜ਼ਿਲ੍ਹਾ ਦਿਹਾਤੀ ਪੁਲੀਸ ਦੇ ਥਾਣਾ ਭਿੰਡੀ ਸੈਦਾਂ ਦੀ ਪੁਲੀਸ ਨੇ 10 ਹਜ਼ਾਰ ਲਿਟਰ ਲਾਹਣ, 75 ਹਜ਼ਾਰ ਐੱਮਐੱਲ ਨਾਜਾਇਜ਼ ਸ਼ਰਾਬ ਅਤੇ ਇੱਕ ਚਾਲੂ ਭੱਠੀ ਬਰਾਮਦ ਕੀਤੀ ਹੈ। ਐੱਸਐੱਸਪੀ ਮਨਿੰਦਰ ਸਿੰਘ ਨੇ ਦੱਸਿਆ ਕਿ ਡੀਐੱਸਪੀ ਰਾਜਾ ਸਾਂਸੀ ਇੰਦਰਜੀਤ ਸਿੰਘ ਦੀ ਅਗਵਾਈ ਹੇਠ ਥਾਣਾ ਭਿੰਡੀਸੈਦਾਂ ਦੀ ਪੁਲੀਸ ਨੇ ਸੂਹ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਲਾਹਣ ਅਤੇ ਨਜਾਇਜ਼ ਸ਼ਰਾਬ ਸਣੇ ਚਾਲੂ ਭੱਠੀ ਬਰਾਮਦ ਕੀਤੀ। ਮੁਲਜ਼ਮ ਦਿਲਬਾਗ ਸਿੰਘ, ਉਂਕਾਰ ਸਿੰਘ, ਮਨਪ੍ਰੀਤ ਸਿੰਘ ਅਤੇ ਬਾਊ ਸਿੰਘ ਸਾਰੇ ਵਾਸੀ ਭਿੰਡੀ ਸੈਦਾ ਪੁਲੀਸ ਨੂੰ ਦੇਖ ਕੇ ਮੌਕੇ ਤੋਂ ਫਰਾਰ ਹੋ ਗਏ ਸਨ। ਇੱਕ ਵੱਖਰੇ ਕੇਸ ਵਿੱਚ ਥਾਣਾ ਕੰਬੋਅ ਦੀ ਪੁਲੀਸ ਨੇ 35 ਗ੍ਰਾਮ ਹੈਰੋਇਨ ਸਣੇਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਹਰਪ੍ਰੀਤ ਸਿੰਘ ਵਾਸੀ ਢੀਂਗਰਾ ਕਲੋਨੀ ਅਤੇ ਕੁਲਦੀਪ ਸਿੰਘ ਵਾਸੀ ਘੰਨੂਪੁਰ ਕਾਲੇ ਹਾਲ ਵਾਸੀ ਢੀਂਗਰਾ ਕਲੋਨੀ ਵਜੋਂ ਹੋਈ ਹੈ।
Advertisement
×